ਹੁਣ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ ਨਹੀਂ ਮਿਲੇਗਾ ਚੈੱਕ ਰਾਹੀਂ ਪੈਸਾ, UPI ਹੋਵੇਗਾ ਲਾਜ਼ਮੀ

By : GAGANDEEP

Published : Jul 1, 2023, 8:28 am IST
Updated : Jul 1, 2023, 8:49 am IST
SHARE ARTICLE
photo
photo

12 ਹਜ਼ਾਰ ਤੋਂ ਵੱਧ ਪੰਚਾਇਤਾਂ ਨੂੰ UPI ਨਾਲ ਜੋੜਨ ਦਾ ਦਾਅਵਾ

 

 ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ 15 ਅਗਸਤ ਤੱਕ ਸਾਰੀਆਂ ਪੰਚਾਇਤਾਂ ਨੂੰ ਯੂਪੀਆਈ (ਯੂਨੀਫਾਈਡ ਪੇਮੈਂਟ ਇੰਟਰਫੇਸ) ਨਾਲ ਲਿੰਕ ਕਰਨ ਲਈ ਕਿਹਾ ਹੈ। ਕੇਂਦਰ ਵਲੋਂ ਕੋਈ ਵੀ ਪੇਂਡੂ ਵਿਕਾਸ ਪੈਸਾ ਹੁਣ ਪੰਚਾਇਤਾਂ ਨੂੰ ਚੈੱਕ ਜਾਂ ਡਰਾਫਟ ਦੇ ਰੂਪ ਵਿਚ ਨਹੀਂ ਦਿਤਾ ਜਾਵੇਗਾ। ਪੰਚਾਇਤਾਂ ਨੂੰ ਵੀ ਆਪਣੇ ਸਾਰੇ ਭੁਗਤਾਨ UPI ਰਾਹੀਂ ਕਰਨੇ ਪੈਣਗੇ।

ਇਹ ਵੀ ਪੜ੍ਹੋ: ਮਹਾਰਾਸ਼ਟਰ 'ਚ ਬੱਸ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ 25 ਯਾਤਰੀ

ਜੁਲਾਈ ਤੱਕ ਸੂਬੇ ਦੀਆਂ 12 ਹਜ਼ਾਰ ਤੋਂ ਵੱਧ ਪੰਚਾਇਤਾਂ ਨੂੰ ਯੂਪੀਆਈ ਨਾਲ ਜੋੜਿਆ ਜਾਵੇਗਾ। ਪੰਚਾਇਤੀ ਰਾਜ ਮੰਤਰਾਲੇ ਦੇ ਸਕੱਤਰ ਸੁਨੀਲ ਕੁਮਾਰ ਵਲੋਂ ਪੰਜਾਬ ਸਮੇਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਯੂਪੀਆਈ ਦੀ ਵਰਤੋਂ ਕਰਨ ਵਾਲੀਆਂ ਪੰਚਾਇਤਾਂ ਦੇ ਨਾਂ ਸੂਬਿਆਂ ਵਿਚ ਐਲਾਨੇ ਜਾਣ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇ।

ਇਹ ਵੀ ਪੜ੍ਹੋ: ਦਰਦਨਾਕ ਹਾਦਸੇ 'ਚ ਪਤੀ ਪਤਨੀ ਦੀ ਹੋਈ ਦਰਦਨਾਕ ਮੌਤ

ਪੰਚਾਇਤਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਵੱਖ-ਵੱਖ ਸੇਵਾ ਪ੍ਰਦਾਤਾਵਾਂ ਅਤੇ ‘ਵਿਕਰੇਤਾਵਾਂ’ ਨਾਲ 30 ਜੂਨ ਤੋਂ ਇਸ ਕੰਮ ਨੂੰ ਤੇਜ਼ੀ ਨਾਲ ਸ਼ੁਰੂ ਕਰਨ। ਸਾਰੇ UPI ਪਲੇਟਫਾਰਮਾਂ ਜਿਵੇਂ ਕਿ Google Pay, PhonePe, Paytm, Bhim ਆਦਿ ਨੂੰ ਵੀ ਆਪਣੇ ਪੱਧਰ 'ਤੇ ਪੰਚਾਇਤਾਂ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਪੰਚਾਇਤਾਂ ਨੂੰ 15 ਜੁਲਾਈ ਤੱਕ ਢੁਕਵੇਂ ਸੇਵਾ ਪ੍ਰਦਾਤਾ ਦੀ ਚੋਣ ਕਰਨੀ ਹੋਵੇਗੀ, 30 ਜੁਲਾਈ ਤੱਕ 'ਵਿਕਰੇਤਾ' ਦਾ ਨਾਮ ਦੇਣਾ ਹੋਵੇਗਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement