
ਉਨ੍ਹਾਂ ਕਿਹਾ ਕਿ ਇਕ ਹਿੰਦੂ ਕਦੇ ਵੀ ਹਿੰਸਾ ਨਹੀਂ ਕਰ ਸਕਦਾ, ਕਦੇ ਨਫ਼ਰਤ ਅਤੇ ਡਰ ਨਹੀਂ ਫੈਲਾ ਸਕਦਾ
ਨਵੀਂ ਦਿੱਲੀ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਭਰਾ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਕਦੇ ਵੀ ਹਿੰਦੂਆਂ ਦਾ ਅਪਮਾਨ ਨਹੀਂ ਕਰ ਸਕਦੇ ਅਤੇ ਉਨ੍ਹਾਂ ਨੇ ਸਦਨ ਵਿਚ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਨੇਤਾਵਾਂ ਬਾਰੇ ਗੱਲ ਕੀਤੀ ਹੈ।
ਪ੍ਰਿਯੰਕਾ ਗਾਂਧੀ ਸੋਮਵਾਰ ਨੂੰ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਰਾਹੁਲ ਗਾਂਧੀ ਦਾ ਭਾਸ਼ਣ ਸੁਣਨ ਲਈ ਸੰਸਦ ਭਵਨ ਪਹੁੰਚੀ ਸੀ। ਵਿਰੋਧੀ ਧਿਰ ਦੇ ਨੇਤਾ ਵਜੋਂ ਰਾਹੁਲ ਗਾਂਧੀ ਨੇ ਸਦਨ 'ਚ ਪਹਿਲੀ ਵਾਰ ਕਿਸੇ ਪ੍ਰਸਤਾਵ 'ਤੇ ਗੱਲ ਕੀਤੀ।
ਰਾਹੁਲ ਗਾਂਧੀ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਦੇਸ਼ ਵਿੱਚ ਹਿੰਸਾ, ਨਫ਼ਰਤ ਅਤੇ ਡਰ ਫੈਲਾਉਣ ਦਾ ਦੋਸ਼ ਲਗਾਇਆ ਅਤੇ ਦਾਅਵਾ ਕੀਤਾ ਕਿ "ਇਹ ਲੋਕ ਹਿੰਦੂ ਨਹੀਂ ਹਨ ਕਿਉਂਕਿ ਇਹ 24 ਘੰਟੇ ਹਿੰਸਾ ਦੀ ਗੱਲ ਕਰਦੇ ਹਨ।"
ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਚਰਚਾ ਵਿਚ ਹਿੱਸਾ ਲੈਂਦੇ ਹੋਏ, ਉਨ੍ਹਾਂ ਇਹ ਵੀ ਕਿਹਾ ਕਿ ਇਕ ਹਿੰਦੂ ਕਦੇ ਵੀ ਹਿੰਸਾ ਨਹੀਂ ਕਰ ਸਕਦਾ, ਕਦੇ ਨਫ਼ਰਤ ਅਤੇ ਡਰ ਨਹੀਂ ਫੈਲਾ ਸਕਦਾ।
ਜਦੋਂ ਰਾਹੁਲ ਗਾਂਧੀ ਨੇ ਭਾਜਪਾ 'ਤੇ ਇਹ ਦੋਸ਼ ਲਾਇਆ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਕਾਂਗਰਸ ਨੇਤਾ ਨੇ ਪੂਰੇ ਹਿੰਦੂ ਸਮਾਜ ਨੂੰ ਹਿੰਸਕ ਕਿਹਾ ਹੈ।
ਇਸ ਬਾਰੇ ਪੁੱਛੇ ਜਾਣ 'ਤੇ ਪ੍ਰਿਯੰਕਾ ਗਾਂਧੀ ਨੇ ਸੰਸਦ ਕੰਪਲੈਕਸ 'ਚ ਪੱਤਰਕਾਰਾਂ ਨੂੰ ਕਿਹਾ, ''ਮੇਰਾ ਭਰਾ ਕਦੇ ਵੀ ਹਿੰਦੂਆਂ ਦਾ ਅਪਮਾਨ ਨਹੀਂ ਕਰ ਸਕਦਾ। ਉਸ ਨੇ ਬਹੁਤ ਸਪੱਸ਼ਟ ਗੱਲ ਕੀਤੀ ਹੈ। ਉਨ੍ਹਾਂ ਨੇ ਭਾਜਪਾ ਅਤੇ ਭਾਜਪਾ ਨੇਤਾਵਾਂ ਬਾਰੇ ਗੱਲ ਕੀਤੀ ਹੈ।