ਐਨ.ਆਰ.ਸੀ. ਕਾਰਨ ਛਿੜ ਸਕਦੈ ਗ੍ਰਹਿ ਯੁੱਧ : ਮਮਤਾ ਬੈਨਰਜੀ
Published : Aug 1, 2018, 9:35 am IST
Updated : Aug 1, 2018, 9:35 am IST
SHARE ARTICLE
Mamata Banerjee
Mamata Banerjee

ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਦੋਸ਼ ਲਾਇਆ ਕਿ ਆਸਾਮ 'ਚ ਰਾਸ਼ਟਰੀ ਨਾਗਰਿਕ ਰਜਿਸਟਰ (ਐਨ.ਆਰ.ਸੀ.) ਬਣਾਉਣ ਦੀ ਕਾਰਵਾਈ 'ਸਿਆਸੀ ਮੰਤਵ'.............

ਨਵੀਂ ਦਿੱਲੀ : ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਦੋਸ਼ ਲਾਇਆ ਕਿ ਆਸਾਮ 'ਚ ਰਾਸ਼ਟਰੀ ਨਾਗਰਿਕ ਰਜਿਸਟਰ (ਐਨ.ਆਰ.ਸੀ.) ਬਣਾਉਣ ਦੀ ਕਾਰਵਾਈ 'ਸਿਆਸੀ ਮੰਤਵ' ਨਾਲ ਕਰਵਾਈ ਗਈ ਸੀ ਜਿਸ ਦਾ ਮਕਸਦ ਲੋਕਾਂ ਨੂੰ ਵੰਡਣਾ ਸੀ। ਉਨ੍ਹਾਂ ਚੇਤਵਾਨੀ ਦਿਤੀ ਕਿ ਇਸ ਦਾ ਨਤੀਜਾ ਖ਼ੂਨ-ਖ਼ਰਾਬੇ ਅਤੇ ਦੇਸ਼ ਅੰਦਰ ਗ੍ਰਹਿ ਯੁੱਧ 'ਚ ਨਿਕਲ ਸਕਦਾ ਹੈ।  ਹਾਲਾਂਕਿ ਗ੍ਰਹਿ ਮੰਤਰੀ ਰਾਜਨਾਥ ਸਿੰਘ ਉਨ੍ਹਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਸਾਮ 'ਚ ਐਨ.ਆਰ.ਸੀ. ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਵਿਤਕਰੇ ਰਹਿਤ, ਕਾਨੂੰਨੀ ਪ੍ਰਕਿਰਿਆ ਹੇਠ ਬਣਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਐਨ.ਆਰ.ਸੀ. ਬਣਾਉਣ ਦੀ ਪ੍ਰਕਿਰਿਆ 'ਚ ਕਿਸੇ ਨੂੰ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਅਤੇ ਸਾਰਿਆਂ ਨੂੰ ਢੁਕਵੇਂ ਮੌਕੇ ਦਿਤੇ ਜਾਣਗੇ। 
ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਹਮਲਾ ਕਰਦਿਆਂ ਮਮਤਾ ਬੈਨਰਜੀ ਨੇ ਕਿਹਾ ਕਿ ਭਗਵੀਂ ਪਾਰਟੀ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਸਾਬਕਾ ਰਾਸ਼ਟਰਪਤੀ ਫ਼ਖਰੂਦੀਨ ਅਲੀ ਅਹਿਮਦ ਦੇ ਪ੍ਰਵਾਰਕ ਜੀਆਂ ਦੇ ਨਾਂ ਵੀ ਐਨ.ਆਰ.ਸੀ. 'ਚ ਸ਼ਾਮਲ ਨਹੀਂ ਕੀਤੇ ਗਏ। ਉਨ੍ਹਾਂ ਭਾਜਪਾ ਨੂੰ ਚੁਨੌਤੀ ਦਿਤੀ ਕਿ ਉਹ ਪਛਮੀ ਬੰਗਾਲ 'ਚ ਐਨ.ਆਰ.ਸੀ. ਲਾਗੂ ਕਰ ਕੇ ਵਿਖਾਏ ਅਤੇ ਕਿਹਾ ਕਿ ਭਾਜਪਾ ਕਦੀ ਵੀ ਸੂਬੇ ਅੰਦਰ ਸਰਕਾਰ ਨਹੀਂ ਬਣਾ ਸ਼ਕੇਗੀ।  (ਪੀਟੀਆਈ)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement