
ਰਾਜਸਭਾ ਸੰਸਦ ਅਮਰ ਸਿੰਘ ਦਾ ਸਿੰਗਾਪੁਰ ਵਿਚ ਦੇਹਾਂਤ ਹੋ ਗਿਆ ਹੈ।
ਨਵੀਂ ਦਿੱਲੀ: ਰਾਜਸਭਾ ਸੰਸਦ ਅਮਰ ਸਿੰਘ ਦਾ ਸਿੰਗਾਪੁਰ ਵਿਚ ਦੇਹਾਂਤ ਹੋ ਗਿਆ ਹੈ। ਸਮਾਜਵਾਦੀ ਪਾਰਟੀ ਦੇ ਨੇਤਾ ਰਹੇ ਅਮਰ ਸਿੰਘ ਪਿਛਲੇ 6 ਮਹੀਨਿਆਂ ਤੋਂ ਸਿੰਗਾਪੁਰ ਵਿਚ ਅਪਣਾ ਇਲਾਜ ਕਰਵਾ ਰਹੇ ਸੀ। ਅਮਰ ਸਿੰਘ ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਦੇ ਬਹੁਤ ਕਰੀਬੀ ਸਨ। ਅਮਰ ਸਿੰਘ ਕਾਫੀ ਲੰਬੇ ਸਮੇਂ ਤੋਂ ਬਿਮਾਰ ਸਨ। ਹਾਲ ਹੀ ਵਿਚ ਪ੍ਰਕਾਸ਼ਿਤ ਇਕ ਰਿਪੋਰਟ ਵਿਚ ਦੱਸਿਆ ਗਿਆ ਸੀ ਕਿ ਉਹ ਆਈਸੀਯੂ ਵਿਚ ਸਨ ਅਤੇ ਉਹਨਾਂ ਦਾ ਪਰਿਵਾਰ ਵੀ ਉੱਥੇ ਹੀ ਸੀ।
Amar Singh
ਇਸ ਪਹਿਲਾਂ ਸਾਲ 2013 ਵਿਚ ਅਮਰ ਸਿੰਘ ਦੀ ਕਿਡਨੀ ਖਰਾਬ ਹੋ ਗਈ ਸੀ। ਅੱਜ ਉਹਨਾਂ ਨੇ ਸੁਤੰਤਰਤਾ ਸੈਨਾਨੀ ਬਾਲ ਗੰਗਾਧਰ ਤਿਲਕ ਨੂੰ ਉਹਨਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਦਿੱਤੀ ਸੀ ਅਤੇ ਉਹਨਾਂ ਨੇ ਅਪਣੇ ਫੋਲੋਅਰਜ਼ ਨੂੰ ਈਦ ਦੀ ਵਧਾਈ ਵੀ ਦਿੱਤੀ। ਬਿਮਾਰ ਹੋਣ ਦੇ ਬਾਵਜੂਦ ਵੀ ਉਹ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਸਨ।