ਕੋਰੋਨਾ ਵਾਇਰਸ ਕਾਰਨ ਰਾਮ ਮੰਦਰ ਨੀਂਹ ਪੱਥਰ ਸਮਾਗਮ ਹਾਲੇ ਟਾਲਿਆ ਜਾ ਸਕਦਾ ਸੀ: ਰਾਜ ਠਾਕਰੇ
Published : Aug 1, 2020, 9:20 am IST
Updated : Aug 1, 2020, 9:20 am IST
SHARE ARTICLE
Raj Thackeray
Raj Thackeray

ਮਹਾਰਾਸ਼ਟਰ ਨਵਨਿਰਮਾਣ ਸੈਨਾ ਦੇ ਮੁਖੀ ਰਾਜ ਠਾਕਰੇ ਨੇ ਕਿਹਾ ਹੈ ਕਿ ਸੰਸਾਰ ਮਹਾਂਮਾਰੀ ਕੋਰੋਨਾ ਵਾਇਰਸ ਕਾਰਨ ਅਯੋਧਿਆ ਵਿਚ ਰਾਮ ਮੰਦਰ...

ਮੁੰਬਈ, 31 ਜੁਲਾਈ : ਮਹਾਰਾਸ਼ਟਰ ਨਵਨਿਰਮਾਣ ਸੈਨਾ ਦੇ ਮੁਖੀ ਰਾਜ ਠਾਕਰੇ ਨੇ ਕਿਹਾ ਹੈ ਕਿ ਸੰਸਾਰ ਮਹਾਂਮਾਰੀ ਕੋਰੋਨਾ ਵਾਇਰਸ ਕਾਰਨ ਅਯੋਧਿਆ ਵਿਚ ਰਾਮ ਮੰਦਰ ਦਾ ਨੀਂਹ ਪੱਥਰ ਰੱਖਣ ਦਾ ਸਮਾਗਮ ਕਰਾਉਣ ਦੀ ਹਾਲੇ ਲੋੜ ਨਹੀਂ ਸੀ ਤੇ ਇਹ ਸਮਾਗਮ ਹਾਲਾਤ ਆਮ ਜਿਹੇ ਹੋਣ ਮਗਰੋਂ ਕਰਵਾਇਆ ਜਾ ਸਕਦਾ ਸੀ। ਰਾਮ ਮੰਦਰ ਲਈ ਨੀਂਹ ਪੱਥਰ ਰੱਖਣ ਦਾ ਸਮਾਗਮ ਪੰਜ ਅਗੱਸਤ ਨੂੰ ਕਰਵਾਇਆ ਜਾ ਸਕਦਾ ਹੈ।

Raj ThackerayRaj Thackeray

ਠਾਕਰੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦੇ ਸੁਝਾਅ ਨੂੰ ਰੱਦ ਕਰ ਦਿਤਾ ਅਤੇ ਕਿਹਾ ਕਿ ਇਸ ਸਮਾਗਮ ਭਾਰੀ ਉਤਸ਼ਾਹ ਨਾਲ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, 'ਇਸ ਸਮੇਂ ਸਮਾਗਮ ਦੀ ਲੋੜ ਨਹੀਂ ਸੀ ਕਿਉਂਕਿ ਹਾਲੇ ਲੋਕਾਂ ਦੀ ਮਾਨਸਿਕ ਸਥਿਤੀ ਬਿਲਕੁਲ ਵਖਰੀ ਹੈ। ਹਾਲਾਤ ਆਮ ਹੋਣ 'ਤੇ ਸਮਾਗਮ ਦੋ ਮਹੀਨੇ ਬਾਅਦ ਵੀ ਕਰਵਾਇਆ ਜਾ ਸਕਦਾ ਸੀ। ਤਦ ਲੋਕ ਇਸ ਪ੍ਰੋਗਰਾਮ ਦਾ ਆਨੰਦ ਵੀ ਲੈ ਸਕਦੇ।' ਸਮਾਗਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਦਿਤਾ ਗਿਆ ਹੈ। ਟਰੱਸਟ ਦੇ ਮੈਂਬਰਾਂ ਮੁਤਾਬਕ ਰਾਮ ਮੰਦਰ ਨਿਰਮਾਣ ਸ਼ੁਰੂ ਕਰਨ ਲਈ ਨੀਂਹ ਪੱਥਰ ਵਾਸਤੇ ਪ੍ਰਧਾਨ ਮੰਤਰੀ ਦੁਆਰਾ ਪੰਜ ਅਗੱਸਤ ਨੂੰ ਅਯੋਧਿਆ ਦਾ ਦੌਰਾ ਕਰਨ ਦੀ ਉਮੀਦ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement