
ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਕੋਲਕਾਤਾ: ਪੱਛਮੀ ਬੰਗਾਲ ਦੇ ਸਾਬਕਾ ਉੱਚ ਸਿੱਖਿਆ ਮੰਤਰੀ ਅਤੇ ਸੀਪੀਆਈ (ਐਮ) ਦੇ ਸੀਨੀਅਰ ਨੇਤਾ ਸੁਦਰਸ਼ਨ ਰਾਏ ਚੌਧਰੀ ਦੀ ਸ਼ਨੀਵਾਰ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹਨਾਂ ਨੇ 75 ਸਾਲਾਂ ਦੀ ਉਮਰ ਵਿਚ ਹੁਗਲੀ ਜ਼ਿਲ੍ਹੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ।
Heart attack
“ਸੀਨੀਅਰ ਨੇਤਾ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਸ਼ਨੀਵਾਰ ਸਵੇਰੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਥੇ ਉਹਨਾਂ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਰਾਤ 8:20 ਵਜੇ ਉਹਨਾਂ ਦੀ ਮੌਤ ਹੋ ਗਈ।