
ਸਰਕਾਰ ਨੂੰ ਆਪਣੇ ਪੱਧਰ 'ਤੇ ਫ਼ੈਸਲਾ ਕਰ ਕੇ ਅਪੀਲਕਰਤਾ ਨੂੰ ਸੂਚਿਤ ਕਰਨ ਦਾ ਦਿਤਾ ਨਿਰਦੇਸ਼
ਪੰਜਾਬ ਹਰਿਆਣਾ ਹਾਈਕੋਰਟ ਨੇ ਕੀਤਾ ਪਟੀਸ਼ਨ ਦਾ ਨਿਪਟਾਰਾ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਘਵ ਚੱਢਾ ਦੀ ਸਲਾਹਕਾਰ ਬੋਰਡ ਦੇ ਚੇਅਰਮੈਨ ਵਜੋਂ ਹੋਈ ਨਿਯੁਕਤੀ ਨੂੰ ਲੈ ਕੇ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਇਸ ਵਿਚ ਅਪੀਲਕਰਤਾ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਫ਼ੈਸਲੇ ਨੂੰ ਲੈ ਕੇ ਅਪੀਲਕਰਤਾ ਨੂੰ ਸੂਚਿਤ ਕਰ ਦਿੱਤਾ ਜਾਵੇ।
Advocate Gurminder Singh
ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰ ਵਲੋਂ ਵਕੀਲ ਗੁਰਮਿੰਦਰ ਸਿੰਘ ਨੇ ਕਿਹਾ ਹੈ ਕਿ ਅੱਜ ਕੋਰਟ ਵਿਚ ਮਾਮਲੇ ਦੀ ਸੁਣਵਾਈ ਹੋਈ ਹੈ ਅਤੇ ਅਪੀਲਕਰਤਾ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਵਿਚ ਕੁਝ ਖਾਮੀਆਂ ਸਨ ਜੋ ਬੈਂਚ ਨੇ ਅਪੀਲਕਰਤਾ ਤੋਂ ਪੁੱਛਿਆਂ ਹਨ। ਜਿਸ ਦਾ ਉਨ੍ਹਾਂ ਵਲੋਂ ਸਪਸ਼ਟੀਕਰਨ ਦੇਣ ਦੀ ਕੋਸ਼ਿਸ਼ ਕੀਤੀ ਗਈ।
Advocate Gurminder Singh
ਅਖੀਰ ਕੋਰਟ ਨੇ ਇਸ ਪਟੀਸ਼ਨ 'ਤੇ ਫ਼ੈਸਲਾ ਲੈਣ ਦਾ ਹੱਕ ਸਰਕਾਰ ਨੂੰ ਦੇ ਦਿਤਾ ਹੈ ਅਤੇ ਕਿਹਾ ਹੈ ਕਿ ਇਸ ਮਾਮਲੇ 'ਤੇ ਸਰਕਾਰ ਆਪਣੇ ਪੱਧਰ 'ਤੇ ਫ਼ੈਸਲਾ ਲਵੇ। ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ ਜੋ ਵੀ ਅਪੀਲਕਰਤਾ ਦੇ ਸ਼ੰਕੇ ਹਨ ਸਰਕਾਰ ਉਨ੍ਹਾਂ ਦਾ ਜਵਾਬ ਦੇਵੇ। ਕੋਰਟ ਨੇ ਇਸ ਬਾਬਤ ਪਟੀਸ਼ਨ ਨੂੰ ਖਤਮ ਕਰ ਦਿਤਾ ਹੈ ਅਤੇ ਕੋਈ ਵੀ ਹੋਰ ਨੋਟਿਸ ਜਾਰੀ ਨਹੀਂ ਹੋਇਆ ਹੈ।