
ਦਰਅਸਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਲ ਹੀ ਵਿਚ ਸਿੰਗਾਪੁਰ ਯਾਤਰਾ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਕੈਬਨਿਟ ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਲੀ ਹਾਈ ਕੋਰਟ ਵਿਚ ਮੁੱਖ ਮੰਤਰੀ ਅਤੇ ਸੂਬੇ ਦੇ ਹੋਰ ਮੰਤਰੀਆਂ ਵੱਲੋਂ ਵਿਦੇਸ਼ ਯਾਤਰਾ ਤੋਂ ਪਹਿਲਾਂ ਕੇਂਦਰ ਸਰਕਾਰ ਤੋਂ ਮਨਜ਼ੂਰੀ ਲੈਣ ਸਬੰਧੀ ਵਿਵਸਥਾ ਨੂੰ ਚੁਣੌਤੀ ਦਿੱਤੀ ਹੈ।
ਦਰਅਸਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਲ ਹੀ ਵਿਚ ਸਿੰਗਾਪੁਰ ਯਾਤਰਾ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ 'ਆਪ' ਨੇਤਾ ਕੈਲਾਸ਼ ਗਹਿਲੋਤ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਉਹਨਾਂ ਦੇ ਨਿੱਜੀ ਅਤੇ ਅਧਿਕਾਰਤ ਦੌਰਿਆਂ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਦੀ ਕੇਂਦਰ ਦੀ ਸ਼ਕਤੀ ਬਾਰੇ ਦਿਸ਼ਾ-ਨਿਰਦੇਸ਼ ਤਿਆਰ ਕੀਤੇ ਜਾਣ।
ਜਸਟਿਸ ਯਸ਼ਵੰਤ ਵਰਮਾ ਨੇ ਪਟੀਸ਼ਨਰ ਨੂੰ ਨਿੱਜੀ ਵਿਦੇਸ਼ੀ ਦੌਰਿਆਂ ਦੀ ਇਜਾਜ਼ਤ ਨਾਲ ਸਬੰਧਤ ਪਟੀਸ਼ਨ ਲਈ ਵਾਧੂ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਗਹਿਲੋਤ ਦੀ ਨੁਮਾਇੰਦਗੀ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕੀਤੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 22 ਅਗਸਤ ਦੀ ਤਰੀਕ ਤੈਅ ਕੀਤੀ ਹੈ।