
ਜੈਸ਼ੰਕਰ ਨੇ ਕਿਹਾ ਕਿ ਇਸ ਬਿੱਲ 'ਤੇ ਚਰਚਾ 'ਚ ਹਿੱਸਾ ਲੈਣ ਵਾਲੇ ਸਾਰੇ ਮੈਂਬਰਾਂ ਨੇ ਮੰਨਿਆ ਹੈ ਕਿ ਅੱਤਵਾਦ ਇਕ ਗੰਭੀਰ ਖ਼ਤਰਾ ਹੈ।
ਨਵੀਂ ਦਿੱਲੀ: ਰਾਜ ਸਭਾ ਨੇ ਸਮੂਹਿਕ ਵਿਨਾਸ਼ਕਾਰੀ ਹਥਿਆਰਾਂ ਅਤੇ ਉਹਨਾਂ ਨਾਲ ਸਬੰਧਤ ਪ੍ਰਣਾਲੀਆਂ ਦੇ ਪ੍ਰਸਾਰ ਦੇ ਫੰਡਿੰਗ ਨੂੰ ਰੋਕਣ ਲਈ ਬਿੱਲ ਨੂੰ ਮਨਜ਼ੂਰੀ ਦਿੱਤੀ। ਇਹ ਬਿੱਲ ਲੋਕ ਸਭਾ ਵਿਚ ਪਹਿਲਾਂ ਹੀ ਪਾਸ ਹੋ ਚੁੱਕਿਆ ਹੈ। ਦੋ ਵਾਰ ਮੁਲਤਵੀ ਕਰਨ ਹੋਣ ਤੋਂ ਬਾਅਦ ਜਦੋਂ ਦੁਪਹਿਰ 2 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਉਪ ਪ੍ਰਧਾਨ ਭੁਵਨੇਸ਼ਵਰ ਕਲਿਤਾ ਨੇ ਜ਼ਰੂਰੀ ਦਸਤਾਵੇਜ਼ ਸਦਨ ਦੇ ਮੇਜ਼ 'ਤੇ ਰੱਖੇ | ਇਸ ਤੋਂ ਤੁਰੰਤ ਬਾਅਦ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਮਹਿੰਗਾਈ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦੇ ਮੁੱਦੇ 'ਤੇ ਹੰਗਾਮਾ ਸ਼ੁਰੂ ਕਰ ਦਿੱਤਾ।
Parliament Monsoon Session 2022
ਹੰਗਾਮੇ ਦਰਮਿਆਨ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ 'ਵਿਆਪਕ ਵਿਨਾਸ਼ ਦੇ ਹਥਿਆਰ ਅਤੇ ਉਹਨਾਂ ਦੀ ਡਿਲਿਵਰੀ ਪ੍ਰਣਾਲੀ (ਗੈਰਕਾਨੂੰਨੀ ਗਤੀਵਿਧੀਆਂ ਦੀ ਮਨਾਹੀ) ਸੋਧ ਬਿੱਲ, 2022' 'ਤੇ ਚਰਚਾ ਦੇ ਜਵਾਬ ਵਿਚ ਕਿਹਾ ਕਿ ਇਸ ਕਾਨੂੰਨ ਵਿਚ ਕੁਝ ਖਾਮੀਆਂ ਸਨ ਅਤੇ ਉਹਨਾਂ ਨੂੰ ਦੂਰ ਕਰਨ ਲਈ ਇਹ ਸੋਧ ਜ਼ਰੂਰੀ ਸੀ।ਉਹਨਾਂ ਕਿਹਾ, ''ਇਹ ਬਿੱਲ ਦੇਸ਼ ਦੀ ਸੁਰੱਖਿਆ ਅਤੇ ਦੇਸ਼ ਦੀ ਸ਼ਾਨ ਲਈ ਬਹੁਤ ਵਧੀਆ ਹੈ। ਜੈਸ਼ੰਕਰ ਨੇ ਕਿਹਾ ਕਿ ਇਸ ਬਿੱਲ 'ਤੇ ਚਰਚਾ 'ਚ ਹਿੱਸਾ ਲੈਣ ਵਾਲੇ ਸਾਰੇ ਮੈਂਬਰਾਂ ਨੇ ਮੰਨਿਆ ਹੈ ਕਿ ਅੱਤਵਾਦ ਇਕ ਗੰਭੀਰ ਖ਼ਤਰਾ ਹੈ।
ਉਹਨਾਂ ਕਿਹਾ ਕਿ ਮੌਜੂਦਾ ਕਾਨੂੰਨ ਸਿਰਫ ਸਮੂਹਿਕ ਵਿਨਾਸ਼ਕਾਰੀ ਹਥਿਆਰਾਂ ਦੇ ਵਪਾਰ ਨੂੰ ਕਵਰ ਕਰਦਾ ਹੈ ਅਤੇ ਉਹਨਾਂ ਦੀ ਫੰਡਿੰਗ ਨੂੰ ਸ਼ਾਮਲ ਨਹੀਂ ਕਰਦਾ ਹੈ। ਸ ਪਾੜੇ ਨੂੰ ਪੂਰਾ ਕਰਨ ਦੀ ਲੋੜ ਹੈ ਕਿਉਂਕਿ ਭਾਰਤ ਸਮੇਤ ਸਾਰੇ ਦੇਸ਼ਾਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਵਿੱਤੀ ਐਕਸ਼ਨ ਟਾਸਕ ਫੋਰਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਮੂਹਿਕ ਵਿਨਾਸ਼ਕਾਰੀ ਹਥਿਆਰਾਂ ਨਾਲ ਸਬੰਧਤ ਗਤੀਵਿਧੀਆਂ ਦੀ ਮਨਾਹੀ ਹੈ। ਇਹ ਬਿੱਲ ਸਮੂਹਿਕ ਵਿਨਾਸ਼ ਦੇ ਹਥਿਆਰਾਂ ਅਤੇ ਉਹਨਾਂ ਦੀ ਡਿਲਿਵਰੀ ਪ੍ਰਣਾਲੀਆਂ ਦੇ ਸਬੰਧ ਵਿਚ ਕਿਸੇ ਵੀ ਗਤੀਵਿਧੀ ਲਈ ਫੰਡਿੰਗ ਦੀ ਮਨਾਹੀ ਕਰਦਾ ਹੈ।