
ਹੁਣ ਇਸ ਮਾਮਲੇ 'ਤੇ ਭਲਕੇ 10 ਵਜੇ ਸੁਣਵਾਈ ਹੋਵੇਗੀ।
ਨਵੀਂ ਦਿੱਲੀ - ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੇ 1984 ਸਿੱਖ ਨਸਲਕੁਸ਼ੀ ਦੇ ਮਾਮਲੇ 'ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਇਹ ਅਰਜ਼ੀ ਦਿੱਲੀ ਦੀ ਰਾਊਜ ਐਵੇਨਿਊ ਕੋਰਟ 'ਚ ਦਰਜ ਕੀਤੀ ਗਈ ਹੈ। ਇਸ ਪਟੀਸ਼ਨ 'ਤੇ ਅਦਾਲਤ ਨੇ ਹੁਣ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਹੈ ਤੇ ਹੁਣ ਇਸ 'ਤੇ ਭਲਕੇ 10 ਵਜੇ ਸੁਣਵਾਈ ਹੋਵੇਗੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ ਸੰਮਨ ਜਾਰੀ ਕੀਤਾ ਸੀ। ਅਦਾਲਤ ਨੇ ਸਿੱਖ ਨਸਲਕੁਸ਼ੀ ਨਾਲ ਸਬੰਧਤ ਮਾਮਲੇ ਵਿਚ ਸੀਬੀਆਈ ਦੀ ਚਾਰਜਸ਼ੀਟ ’ਤੇ ਜਗਦੀਸ਼ ਟਾਈਟਲਰ ਨੂੰ ਸੰਮਨ ਜਾਰੀ ਕੀਤੇ ਸਨ ਤੇ ਉਹਨਾਂ ਨੂੰ 5 ਅਗਸਤ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ।