ਮਾਨਸੂਨ ਇਜਲਾਸ: ਅਮਿਤ ਸ਼ਾਹ ਨੇ ਲੋਕ ਸਭਾ ਵਿਚ ਪੇਸ਼ ਕੀਤਾ ਦਿੱਲੀ ਸੇਵਾਵਾਂ ਬਿੱਲ; ਵਿਰੋਧੀ ਧਿਰਾਂ ਨੇ ਕੀਤੀ ਨਾਅਰੇਬਾਜ਼ੀ
Published : Aug 1, 2023, 3:34 pm IST
Updated : Aug 1, 2023, 3:34 pm IST
SHARE ARTICLE
Centre’s bill on services in Delhi tabled in Lok Sabha amid Opposition slogans
Centre’s bill on services in Delhi tabled in Lok Sabha amid Opposition slogans

ਅਮਿਤ ਸ਼ਾਹ ਨੇ ਕਿਹਾ, ਸੰਵਿਧਾਨ ਨੇ ਸਦਨ ਨੂੰ ਦਿੱਲੀ ਰਾਜ ਲਈ ਕੋਈ ਵੀ ਕਾਨੂੰਨ ਲਿਆਉਣ ਦਾ ਪੂਰਾ ਅਧਿਕਾਰ ਦਿਤਾ ਹੈ

 

ਨਵੀਂ ਦਿੱਲੀ: ਲੋਕ ਸਭਾ ਵਿਚ ਮੰਗਲਵਾਰ ਨੂੰ ਵਿਵਾਦਤ 'ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਸਰਕਾਰ ਸੋਧ ਬਿੱਲ 2023' ਪੇਸ਼ ਕੀਤਾ ਗਿਆ। ਇਹ ਬਿੱਲ ਦਿੱਲੀ 'ਚ ਗਰੁੱਪ-ਏ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਲਈ ਅਥਾਰਟੀ ਦੇ ਗਠਨ ਲਈ ਲਿਆਂਦੇ ਗਏ ਆਰਡੀਨੈਂਸ ਦੀ ਥਾਂ 'ਤੇ ਲਿਆਂਦਾ ਗਿਆ ਹੈ। ਹੇਠਲੇ ਸਦਨ ਵਿਚ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਤਰਫੋਂ ਬਿੱਲ ਪੇਸ਼ ਕੀਤਾ। ਅਧੀਰ ਰੰਜਨ ਚੌਧਰੀ, ਕਾਂਗਰਸ ਦੇ ਸ਼ਸ਼ੀ ਥਰੂਰ ਅਤੇ ਗੌਰਵ ਗੋਗੋਈ, ਆਰ.ਐਸ.ਪੀ. ਦੇ ਐਨ.ਕੇ. ਪ੍ਰੇਮਚੰਦਰਨ, ਤ੍ਰਿਣਮੂਲ ਕਾਂਗਰਸ ਦੇ ਸੌਗਾਤਾ ਰਾਏ ਅਤੇ ਏ.ਆਈ.ਐਮ.ਆਈ.ਐਮ. ਦੇ ਅਸਦੁਦੀਨ ਓਵੈਸੀ ਨੇ ਬਿੱਲ ਨੂੰ ਪੇਸ਼ ਕਰਨ ਦਾ ਵਿਰੋਧ ਕੀਤਾ।

ਇਹ ਵੀ ਪੜ੍ਹੋ: ਕਪੂਰਥਲਾ ਵਿਚ 2 ਨੌਜਵਾਨਾਂ ਦੀ ਸ਼ੱਕੀ ਹਾਲਤ ਵਿਚ ਮੌਤ, ਪੁਲ ਹੇਠਾਂ ਮਿਲੀਆਂ ਲਾਸ਼ਾਂ

ਬਿੱਲ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਕਿਹਾ ਕਿ ਸੰਵਿਧਾਨ ਨੇ ਸਦਨ ਨੂੰ ਦਿੱਲੀ ਰਾਜ ਲਈ ਕੋਈ ਵੀ ਕਾਨੂੰਨ ਲਿਆਉਣ ਦਾ ਪੂਰਾ ਅਧਿਕਾਰ ਦਿਤਾ ਹੈ। ਉਨ੍ਹਾਂ ਕਿਹਾ ਕਿ ਬਿੱਲ ਵਿਰੁਧ ਕੀਤੀਆਂ ਜਾ ਰਹੀਆਂ ਟਿੱਪਣੀਆਂ ਸਿਆਸੀ ਹਨ ਅਤੇ ਇਨ੍ਹਾਂ ਦਾ ਕੋਈ ਆਧਾਰ ਨਹੀਂ ਹੈ। ਇਸ ਤੋਂ ਬਾਅਦ ਸਦਨ ਨੇ ਆਵਾਜ਼ੀ ਵੋਟ ਨਾਲ ਬਿੱਲ ਨੂੰ ਪੇਸ਼ ਕਰਨ ਦੀ ਮਨਜ਼ੂਰੀ ਦਿਤੀ।

ਇਹ ਵੀ ਪੜ੍ਹੋ: ਵਪਾਰ ਮੰਡਲ ਦੇ ਪ੍ਰਧਾਨ ਨੇ ਨਗਰ ਨਿਗਮ ਦੇ ਬਾਹਰ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਉਧਰ ਕਾਂਗਰਸ ਨੇ ਵੀ ਇਸ ਬਿੱਲ ਦਾ ਵਿਰੋਧ ਕੀਤਾ। ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਇਹ ਬਿੱਲ ਸੰਵਿਧਾਨ ਦੀ ਉਲੰਘਣਾ ਹੈ ਅਤੇ ਸੁਪ੍ਰੀਮ ਕੋਰਟ ਦੇ ਫ਼ੈਸਲੇ ਨੂੰ ਬਦਲਣ ਦੀ ਕੋਸ਼ਿਸ਼ ਹੈ।  ਸੰਸਦ ਵਿਚ ਪੇਸ਼ ਹੋਣ ਤੋਂ ਪਹਿਲਾਂ ਦਿੱਲੀ ਸੇਵਾਵਾਂ ਬਿੱਲ ਵਿਚ ਕੇਂਦਰ ਸਰਕਾਰ ਵਲੋਂ ਬਦਲਾਅ ਕਰਦਿਆਂ ਧਾਰਾ 3ਏ ਨੂੰ ਹਟਾ ਦਿਤਾ ਗਿਆ। ਕੇਂਦਰੀ ਮੰਤਰੀ ਮੰਡਲ ਨੇ ਹਾਲ ਹੀ ਵਿਚ 'ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ (ਸੋਧ) ਬਿੱਲ' ਨੂੰ ਮਨਜ਼ੂਰੀ ਦਿਤੀ ਸੀ। ਇਹ ਕੇਂਦਰ ਵਲੋਂ 19 ਮਈ ਨੂੰ ਲਿਆਂਦੇ ਗਏ ਆਰਡੀਨੈਂਸ ਨੂੰ ਬਦਲਣ ਲਈ ਪੇਸ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਕਈ ਰੇਲਵੇ ਸਟੇਸ਼ਨ ਹੋਣਗੇ ਅਪਡੇਟ, ਇਸ ਯੋਜਨਾ ਤਹਿਤ ਕੇਂਦਰ ਕਰ ਰਿਹਾ ਕੰਮ  

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਆਰਡੀਨੈਂਸ ਦਾ ਸਖ਼ਤ ਵਿਰੋਧ ਕੀਤਾ ਹੈ। ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਵੀ ਇਸ ਆਰਡੀਨੈਂਸ ਦੇ ਵਿਰੁਧ ਹਨ। ਕੇਂਦਰ ਸਰਕਾਰ ਨੇ 19 ਮਈ ਨੂੰ ਆਰਡੀਨੈਂਸ ਲਿਆਂਦਾ ਸੀ। ਇਸ ਤੋਂ ਇਕ ਹਫ਼ਤਾ ਪਹਿਲਾਂ, ਸੁਪ੍ਰੀਮ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੂੰ ਸੇਵਾ ਨਾਲ ਸਬੰਧਤ ਮਾਮਲਿਆਂ ਦਾ ਕੰਟਰੋਲ ਦਿਤਾ ਸੀ, ਹਾਲਾਂਕਿ ਇਸ ਵਿਚ ਪੁਲਿਸ, ਜਨਤਕ ਵਿਵਸਥਾ ਅਤੇ ਜ਼ਮੀਨ ਨਾਲ ਸਬੰਧਤ ਵਿਸ਼ੇ ਨਹੀਂ ਦਿਤੇ ਗਏ ਸਨ। ਸੁਪ੍ਰੀਮ ਕੋਰਟ ਦੇ 11 ਮਈ ਦੇ ਫੈਸਲੇ ਤੋਂ ਪਹਿਲਾਂ, ਦਿੱਲੀ ਸਰਕਾਰ ਦੇ ਸਾਰੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਉਪ ਰਾਜਪਾਲ ਅਧੀਨ ਸਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement