
ਕਿਹਾ, ਇਸ ਤੋਂ ਪਹਿਲਾਂ ਕਦੀ ਵੀ ਹਰਿਆਣਾ ਵਿਚ ਅਜਿਹੀ ਘਟਨਾ ਨਹੀਂ ਵਾਪਰੀ
ਚੰਡੀਗੜ੍ਹ: ਨੂਹ ਹਿੰਸਾ ਮਾਮਲੇ 'ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਹਿੰਸਾ ਫੈਲਾਉਣ ਵਾਲਾ ਵਿਅਕਤੀ ਚਾਹੇ ਕਿਸੇ ਵੀ ਪਾਰਟੀ ਜਾਂ ਭਾਈਚਾਰੇ ਨਾਲ ਸਬੰਧਤ ਹੋਵੇ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦਸਿਆ ਕਿ ਫਿਲਹਾਲ ਹਾਲਾਤ ਕਾਬੂ ਹੇਠ ਹਨ ਤੇ ਕੇਂਦਰ ਵਲੋਂ ਵਾਧੂ ਫੋਰਸ ਭੇਜੀ ਗਈ ਹੈ। ਉਨ੍ਹਾਂ ਦਸਿਆ ਕਿ ਮਾਹੌਲ ਖ਼ਰਾਬ ਕਰਨ ਵਾਲੇ ਲੋਕਾਂ ਵਿਚੋਂ ਜ਼ਿਆਦਾਤਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਸਾਰਿਆਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਮਾਨਸੂਨ ਇਜਲਾਸ: ‘ਇੰਡੀਆ’ ਗਠਜੋੜ ਵਲੋਂ ਲਿਆਂਦੇ ਬੇਭਰੋਸਗੀ ਮਤੇ 'ਤੇ 8 ਤੋਂ 10 ਅਗਸਤ ਤਕ ਹੋਵੇਗੀ ਚਰਚਾ
ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸਾਨੂੰ ਕਈ ਇਨਪੁੱਟ ਮਿਲ ਰਹੇ ਹਨ ਅਤੇ ਪੁਲਿਸ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੀ ਵੀ ਹਰਿਆਣਾ ਵਿਚ ਅਜਿਹੀ ਘਟਨਾ ਨਹੀਂ ਵਾਪਰੀ। ਦੁਸ਼ਯੰਤ ਚੌਟਾਲਾ ਨੇ ਕਿਹਾ, "ਮੇਵਾਤ ਦਾ ਇਤਿਹਾਸ ਭਾਵੇਂ ਆਜ਼ਾਦੀ ਤੋਂ ਪਹਿਲਾਂ ਦਾ ਹੋਵੇ ਜਾਂ ਆਜ਼ਾਦੀ ਤੋਂ ਬਾਅਦ ਦਾ, ਹਮੇਸ਼ਾ ਇਸ ਦੇਸ਼ ਦੀ ਅਖੰਡਤਾ ਅਤੇ ਏਕਤਾ ਨਾਲ ਜੁੜਿਆ ਰਿਹਾ ਹੈ।"