
ਡੀਆਰਆਈ ਨੇ ਹਵਾਈ ਅੱਡੇ 'ਤੇ ਪਵਨ ਮੁੰਜਾਲ ਦੇ ਕਰੀਬੀ ਸਹਿਯੋਗੀ ਨੂੰ ਫੜਿਆ
ਨਵੀਂ ਦਿੱਲੀ - ਈਡੀ ਨੇ ਹੀਰੋ ਮੋਟੋਕਾਰਪ ਦੇ ਸੀਈਓ ਅਤੇ ਚੇਅਰਮੈਨ ਪਵਨ ਮੁੰਜਾਲ ਦੇ ਘਰ ਛਾਪਾ ਮਾਰਿਆ ਹੈ। ਮਨੀ ਲਾਂਡਰਿੰਗ ਐਕਟ ਤਹਿਤ ਮੰਗਲਵਾਰ ਸਵੇਰੇ ਛਾਪੇਮਾਰੀ ਕੀਤੀ ਗਈ। ਪਵਨ ਮੁੰਜਾਲ ਦੇ ਖਿਲਾ਼ਫ ਮਨੀ ਲਾਂਡਰਿੰਗ ਰੋਕੂ ਐਕਟ (PMLA) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਵੱਲੋਂ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਈਡੀ ਨੇ ਇਹ ਕਦਮ ਚੁੱਕਿਆ ਹੈ। ਡੀਆਰਆਈ ਨੇ ਹਵਾਈ ਅੱਡੇ 'ਤੇ ਪਵਨ ਮੁੰਜਾਲ ਦੇ ਕਰੀਬੀ ਸਹਿਯੋਗੀ ਨੂੰ ਫੜਿਆ। ਉਸ ਵਿਅਕਤੀ ਕੋਲੋਂ ਭਾਰੀ ਮਾਤਰਾ ਵਿਚ ਵਿਦੇਸ਼ੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ।