
10 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਤੇ 'ਤੇ ਦੇਣਗੇ ਜਵਾਬ
ਨਵੀਂ ਦਿੱਲੀ: ਲੋਕ ਸਭਾ ਵਿਚ ਵਿਰੋਧੀ ਧਿਰ ਵਲੋਂ ਪੇਸ਼ ਬੇਭਰੋਸਗੀ ਮਤੇ ਉਤੇ ਚਰਚਾ 8 ਤੋਂ 10 ਅਗਸਤ ਤਕ ਹੋਵੇਗੀ ਅਤੇ ਚਰਚਾ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਵਾਬ ਦੇਣ ਦੀ ਸੰਭਾਵਨਾ ਹੈ। ਇਸ ਸਬੰਧੀ ਫੈਸਲਾ ਲੋਕ ਸਭਾ ਦੀ ਵਪਾਰ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਵਿਰੋਧੀ ਪਾਰਟੀਆਂ ‘ਇੰਡੀਆ’ ਅਤੇ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ.) ਦੇ ਗਠਜੋੜ ਨੇ ਇਸ ਦਾ ਬਾਈਕਾਟ ਕੀਤਾ ਸੀ।
ਇਹ ਵੀ ਪੜ੍ਹੋ: Hero MotoCorp ਦੇ ਸੀਈਓ ਪਵਨ ਮੁੰਜਾਲ ਦੇ ਘਰ ED ਦਾ ਛਾਪਾ, ਕਰੀਬੀ ਦੋਸਤ ਕੋਲੋਂ ਮਿਲੀ ਵਿਦੇਸ਼ੀ ਕਰੰਸੀ
ਇਨ੍ਹਾਂ ਵਿਰੋਧੀ ਪਾਰਟੀਆਂ ਦੀ ਮੰਗ ਹੈ ਕਿ ਮਤੇ 'ਤੇ ਚਰਚਾ ਤੁਰਤ ਸ਼ੁਰੂ ਹੋਣੀ ਚਾਹੀਦੀ ਹੈ। ਵਿਰੋਧੀ ਪਾਰਟੀਆਂ ਦੇ ਮੈਂਬਰ ਇਸ ਸਮੇਂ ਦੌਰਾਨ ਅਪਣੇ ਵਿਧਾਨਿਕ ਏਜੰਡੇ ਨੂੰ ਅੱਗੇ ਵਧਾਉਣ ਲਈ ਸਰਕਾਰ ਵਿਰੁਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਅਜਿਹਾ ਕੋਈ ਨਿਯਮ ਜਾਂ ਪਰੰਪਰਾ ਨਹੀਂ ਹੈ ਜੋ ਸਦਨ ਵਿਚ ਤੁਰਤ ਚਰਚਾ ਲਈ ਬੇਭਰੋਸਗੀ ਮਤੇ ਨੂੰ ਉਠਾਉਣਾ ਲਾਜ਼ਮੀ ਬਣਾਉਂਦਾ ਹੈ।
ਇਹ ਵੀ ਪੜ੍ਹੋ: ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲੈ ਕੇ ਆਈ ਦਿੱਲੀ ਪੁਲਿਸ
ਸਰਕਾਰ ਦਾ ਕਹਿਣਾ ਹੈ ਕਿ ਨਿਯਮਾਂ ਮੁਤਾਬਕ ਪ੍ਰਸਤਾਵ ਨੂੰ 10 ਕੰਮਕਾਜੀ ਦਿਨਾਂ ਦੇ ਅੰਦਰ ਚਰਚਾ ਲਈ ਲਿਆ ਜਾਣਾ ਚਾਹੀਦਾ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ 26 ਜੁਲਾਈ ਨੂੰ ਬੇਭਰੋਸਗੀ ਮਤੇ ਨੂੰ ਸਵੀਕਾਰ ਕਰ ਲਿਆ ਸੀ। ਉਨ੍ਹਾਂ ਨੇ ਉਸ ਦਿਨ ਕਿਹਾ ਸੀ ਕਿ ਉਹ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਗੱਲਬਾਤ ਕਰ ਕੇ ਨਿਯਮਾਂ 'ਤੇ ਵਿਚਾਰ ਕਰ ਕੇ ਮਤੇ 'ਤੇ ਚਰਚਾ ਲਈ ਤਰੀਕ ਤੈਅ ਕਰਨਗੇ।