Delhi News : ਭਾਰਤੀ ਦੂਤਾਵਾਸ ਨੇ ਜਾਰੀ ਕੀਤੀ ਚੇਤਾਵਨੀ, ਜਾਣੋ ਕੀ ਹੈ ਵਜ੍ਹਾ

By : BALJINDERK

Published : Aug 1, 2024, 7:20 pm IST
Updated : Aug 1, 2024, 7:20 pm IST
SHARE ARTICLE
file photo
file photo

Delhi News : ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਜੰਗ ਦੀ ਸੰਭਾਵਨਾ ਦੇ ਮੱਦੇਨਜ਼ਰ ਉਡਾਣਾਂ ਕੀਤੀਆਂ ਰੱਦ 

Delhi News : ਅਮਰੀਕੀ ਏਅਰਲਾਈਨਜ਼ ਡੈਲਟਾ ਅਤੇ ਯੂਨਾਈਟਿਡ ਨੇ ਬੁੱਧਵਾਰ ਨੂੰ ਹਿਜ਼ਬੁੱਲਾ ਅਤੇ ਈਰਾਨ ਦਰਮਿਆਨ ਵਧਦੇ ਤਣਾਅ ਅਤੇ ਆਉਣ ਵਾਲੇ ਦਿਨਾਂ ’ਚ ਯਹੂਦੀ ਰਾਜ 'ਤੇ ਸੰਭਾਵਿਤ ਵੱਡੇ ਪੱਧਰ ਦੇ ਹਮਲਿਆਂ ਦੀ ਉਮੀਦ ਵਿਚਕਾਰ ਇਜ਼ਰਾਈਲ ਲਈ ਯੋਜਨਾਬੱਧ ਉਡਾਣਾਂ ਨੂੰ ਕਈ ਦਿਨਾਂ ਲਈ ਰੱਦ ਕਰਨ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਜੰਗ ਦੀ ਸੰਭਾਵਨਾ ਦੇ ਮੱਦੇਨਜ਼ਰ ਲੇਬਨਾਨ ਦੇ ਬੇਰੂਤ ਹਵਾਈ ਅੱਡੇ 'ਤੇ ਯੋਜਨਾਬੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਲੁਫਥਾਂਸਾ ਨੇ ਕਿਹਾ ਹੈ ਕਿ ਸਾਵਧਾਨੀ ਵਜੋਂ ਸਵਿਸ ਇੰਟਰਨੈਸ਼ਨਲ ਏਅਰਲਾਈਨਜ਼, ਯੂਰੋਵਿੰਗਜ਼ ਅਤੇ ਲੁਫਥਾਂਸਾ ਬੇਰੂਤ ਦਰਮਿਆਨ ਉਡਾਣਾਂ ਦੀ ਆਵਾਜਾਈ ਨੂੰ 30 ਜੁਲਾਈ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਤਾਜ਼ਾ ਜਾਣਕਾਰੀ ਮੁਤਾਬਕ ਅੱਜ ਇੱਕ ਇਜ਼ਰਾਈਲੀ ਡਰੋਨ ਨੇ ਦੱਖਣੀ ਲੇਬਨਾਨ ਦੇ ਸ਼ਾਕਰਾ ਸ਼ਹਿਰ 'ਤੇ ਹਮਲਾ ਕੀਤਾ, ਜਿਸ ਵਿੱਚ ਦੋ ਲੋਕਾਂ ਦੀ ਮੌਤ ਅਤੇ ਤਿੰਨ ਜ਼ਖ਼ਮੀ ਹੋ ਗਏ ਹਨ। ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਮਰਨ ਵਾਲਿਆਂ ਵਿਚ ਫੌਜੀ ਸਨ ਜਾਂ ਆਮ ਨਾਗਰਿਕ। ਸ਼ਨੀਵਾਰ ਨੂੰ ਇਜ਼ਰਾਈਲ ਦੇ ਕਬਜ਼ੇ ਵਾਲੇ ਗੋਲਾਨ ਹਾਈਟਸ 'ਤੇ ਹਿਜ਼ਬੁੱਲਾ ਦੇ ਹਮਲੇ ਤੋਂ ਬਾਅਦ ਲੇਬਨਾਨ 'ਤੇ ਇਹ ਪਹਿਲਾ ਘਾਤਕ ਇਜ਼ਰਾਈਲੀ ਹਮਲਾ ਸੀ। ਹਾਲਾਂਕਿ ਹਿਜ਼ਬੁੱਲਾ ਨੇ ਇਜ਼ਰਾਈਲ 'ਤੇ ਸ਼ਨੀਵਾਰ ਦੇ ਹਮਲੇ ਦੀ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ।

ਤੁਹਾਨੂੰ ਦੱਸ ਦੇਈਏ ਕਿ ਬੇਰੂਤ ਰਾਫਿਕ ਹਰੀਰੀ ਏਅਰਪੋਰਟ ਲੇਬਨਾਨ ਦਾ ਇਕਲੌਤਾ ਹਵਾਈ ਅੱਡਾ ਹੈ। ਇਸ ਹਵਾਈ ਅੱਡੇ ਨੂੰ ਘਰੇਲੂ ਯੁੱਧ ਦੌਰਾਨ ਨਿਸ਼ਾਨਾ ਬਣਾਇਆ ਗਿਆ ਸੀ। ਇੰਨਾ ਹੀ ਨਹੀਂ 2006 'ਚ ਇਜ਼ਰਾਈਲ ਨਾਲ ਜੰਗ ਦੌਰਾਨ ਵੀ ਇਸ ਹਵਾਈ ਅੱਡੇ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਜੰਗ ਦੀ ਸੰਭਾਵਨਾ ਦੇ ਮੱਦੇਨਜ਼ਰ, ਬੇਰੂਤ ਸਥਿਤ ਭਾਰਤੀ ਦੂਤਾਵਾਸ ਨੇ ਲੇਬਨਾਨ ਵਿੱਚ ਰਹਿਣ ਵਾਲੇ ਅਤੇ ਲੇਬਨਾਨ ਦੀ ਯਾਤਰਾ ਕਰਨ ਵਾਲੇ ਆਪਣੇ ਭਆਰਤੀ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਦੂਤਾਵਾਸ ਦੇ ਸੰਪਰਕ 'ਚ ਰਹਿਣ ਲਈ ਕਿਹਾ ਗਿਆ ਹੈ।

(For more news apart from Indian embassy issued warning, canceled flights  News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement