
ਫੜਨਵੀਸ ਸਰਕਾਰ ਨੇ ਸਿੱਖ ਇਤਿਹਾਸ ਨੂੰ ਸਿਲੇਬਸ 'ਚ ਸ਼ਾਮਲ ਕਰਨ ਦਾ ਕੀਤਾ ਐਲਾਨ
Maharashtra government to teach Sikh history to children :
ਮੁੰਬਈ ਯੂਨੀਵਰਸਿਟੀ ਦੇ ਵਿਦਵਾਨਾਂ ਵੱਲੋਂ ਪ੍ਰਾਜੈਕਟ ’ਤੇ ਗੰਭੀਰਤਾ ਨਾਲ ਕੀਤਾ ਜਾ ਰਿਹਾ ਹੈ ਕੰਮ
ਸਿੱਖ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀ ਅਨੋਖੀ ਵਿਰਾਸਤ ਸਬੰਧੀ ਨਵੀਂ ਪੀੜ੍ਹੀ ਨੂੰ ਜਾਣਕਾਰੀ ਦੇਣ ਲਈ ਮਹਾਰਾਸ਼ਟਰ ਸਰਕਾਰ ਨੇ ਇਤਿਹਾਸਕ ਕਦਮ ਚੁੱਕਿਆ ਹੈ। ਮਹਾਰਾਸ਼ਟਰ ਸਰਕਾਰ ਨੇ ਸਿੱਖ ਸ਼ਹਾਦਤਾਂ (1500-1765) ਨੂੰ ਸਿਲੇਬਸ ਵਿਚ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਇਸ ਸਾਰੀ ਪ੍ਰਕਿਰਿਆ ਨੂੰ ਮੁੰਬਈ ਯੂਨੀਵਰਸਿਟੀ ਦੇ ਵਿਦਵਾਨਾਂ ਦੀ ਇਕ ਟੀਮ ਵੱਲੋਂ ਬੜੀ ਗੰਭੀਰਤਾ ਅਤੇ ਸਾਵਧਾਨੀ ਨਾਲ ਤਿਆਰ ਕੀਤਾ ਜਾ ਰਿਹਾ ਹੈ।
ਮਹਾਰਾਸ਼ਟਰ ਦੇ ਸਿੱਖ ਆਗੂ ਜਸਪਾਲ ਸਿੰਘ ਸਿੱਧੂ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਮਹਾਰਾਸ਼ਟਰ ਸਿੱਖ ਭਾਈਚਾਰੇ, ਮਹਾਰਾਸ਼ਟਰ ਪੰਜਾਬੀ ਸਾਹਿਤ ਅਕਾਦਮੀ ਅਤੇ 11 ਮੈਂਬਰੀ ਕਮੇਟੀ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵਿੰਦਰ ਫੜਨਵੀਸ ਤੋਂ ਉਕਤ ਮੰਗ ਕੀਤੀ ਗਈ ਸੀ, ਜਿਸ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ।