ਧੋਨੀ ਦੀ ਯਾਤਰਾ 'ਤੇ ਕੋਈ ਪੈਸਾ ਖ਼ਰਚ ਨਹੀਂ ਕੀਤਾ : ਜੈਰਾਮ ਠਾਕੁਰ
Published : Sep 1, 2018, 10:24 am IST
Updated : Sep 1, 2018, 10:24 am IST
SHARE ARTICLE
Jai Ram Thakur
Jai Ram Thakur

ਹਿਮਾਚਲ ਪ੍ਰਦੇਸ਼ 'ਚ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ 'ਸਟੇਟ ਗੈਸਟ' ਬਣਾਏ ਜਾਣ ਦੇ ਮੁੱਦੇ 'ਤੇ ਗਰਮੋ-ਗਰਮੀ ਜਾਰੀ ਹੈ............

ਸ਼ਿਮਲਾ : ਹਿਮਾਚਲ ਪ੍ਰਦੇਸ਼ 'ਚ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ 'ਸਟੇਟ ਗੈਸਟ' ਬਣਾਏ ਜਾਣ ਦੇ ਮੁੱਦੇ 'ਤੇ ਗਰਮੋ-ਗਰਮੀ ਜਾਰੀ ਹੈ। ਵਿਰੋਧੀ ਧਿਰ ਦੇ ਦੋਸ਼ਾਂ 'ਚ ਘਿਰੀ ਭਾਜਪਾ ਸਰਕਾਰ ਨੇ ਹੁਣ ਇਸ ਮਾਮਲੇ 'ਚ ਸਫ਼ਾਈ ਦਿਤੀ ਹੈ। ਸੂਬੇ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨਾਲ 'ਸਟੇਟ ਗੈਸਟ' ਵਾਂਗ ਵਿਵਹਾਰ ਕੀਤਾ ਜਾ ਰਿਹਾ ਹੈ ਪਰ ਉਸ ਦੀ ਸਰਕਾਰੀ ਸੁਰਖਿਆ ਤੋਂ ਇਲਾਵਾ ਉਨ੍ਹਾਂ 'ਤੇ ਕੋਈ ਖ਼ਰਚ ਸਰਕਾਰ ਨਹੀਂ ਕਰ ਰਹੀ ਹੈ।

ਵਿਧਾਨ ਸਭਾ 'ਚ ਦੇਹਰਾ ਦੇ ਵਿਧਾਇਕ ਹੁਸ਼ਿਆਰ ਸਿੰਘ ਨੇ ਇਸ ਮੁੱਦੇ 'ਤੇ ਚਰਚਾ ਸ਼ੁਰੂ ਕੀਤੀ। ਚਰਚਾ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਠਾਕੁਰ ਨੇ ਕਿਹਾ ਕਿ ਧੋਨੀ 27 ਤੋਂ 31 ਅਗੱਸਤ ਤਕ ਪੰਜ ਦਿਨਾਂ ਲਈ ਸ਼ਿਮਲਾ 'ਚ ਹੈ ਅਤੇ ਸੂਬਾ ਸਰਕਾਰ ਨੇ ਉਸ ਨੂੰ ਲੋੜੀਂਦੀ ਸੁਰਖਿਆ ਮੁਹਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਧੋਨੀ ਇਕ ਇਸ਼ਤਿਹਾਰ ਦੀ ਸ਼ੂਟਿੰਗ ਦੇ ਸਿਲਸਿਲੇ 'ਚ ਸ਼ਿਮਲਾ 'ਚ ਹੈ। ਠਾਕੁਰ ਨੇ ਕਿਹਾ ਮੈਂ ਇਹ ਸਪੱਸ਼ਟ ਕਰਦਾ ਹਾਂ ਕਿ ਇੱਥੇ ਧੋਨੀ ਦੇ ਠਹਿਰਨ 'ਤੇ ਕੋਈ ਪੈਸਾ ਨਹੀਂ ਖ਼ਰਚ ਕੀਤਾ ਗਿਆ, ਸੂਬਾ ਸਰਕਾਰ ਵਲੋਂ ਉਸ ਨੂੰ ਸਿਰਫ਼ ਸੁਰਖਿਆ ਮੁਹਈਆ ਕਰਵਾਈ ਗਈ ਹੈ ਤੇ ਉਸ ਵਰਗੇ ਮਸ਼ਹੂਰ ਵਿਅਕਤੀ ਲਈ ਇਹ ਜ਼ਰੂਰੀ ਹੈ।   (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement