
ਤੇਲ ਮਾਰਕੀਟਿੰਗ ਕੰਪਨੀਆਂ ਨੇ ਐਤਵਾਰ ਨੂੰ ਬਿਨਾਂ ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 15.50 ਰੁਪਏ ਵਧਾ ਦਿੱਤੀ ਹੈ।
ਨਵੀਂ ਦਿੱਲੀ: ਤੇਲ ਮਾਰਕੀਟਿੰਗ ਕੰਪਨੀਆਂ ਨੇ ਐਤਵਾਰ ਨੂੰ ਬਿਨਾਂ ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 15.50 ਰੁਪਏ ਵਧਾ ਦਿੱਤੀ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈੱਬਸਾਈਟ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਅੱਜ ਤੋਂ ਬਿਨਾਂ ਸਬਸਿਡੀ ਵਾਲਾ 14.2 ਕਿਲੋਗ੍ਰਾਮ ਦਾ ਰਸੋਈ ਗੈਸ ਸਿਲੰਡਰ 590 ਰੁਪਏ ਦਾ ਮਿਲੇਗਾ।
Indian oil corp
ਅਗਸਤ ਵਿਚ ਇਸ ਦੀ ਕੀਮਤ 574.50 ਰੁਪਏ ਸੀ। ਦੋ ਮਹੀਨੇ ਕੀਮਤਾਂ ਵਿਚ ਲਗਾਤਾਰ ਕਮੀ ਤੋਂ ਬਾਅਦ ਇਹ ਵਾਧਾ ਕੀਤਾ ਗਿਆ ਹੈ। ਕੋਲਕਾਤਾ ਵਿਚ ਬਿਨਾਂ ਸਬਸਿਡੀ ਵਾਲਾ ਸਿਲੰਡਰ ਹੁਣ 601.50 ਰੁਪਏ ਦੀ ਬਜਾਏ 616.50 ਰੁਪਏ, ਮੁੰਬਈ ਵਿਚ 546.50 ਰੁਪਏ ਦੀ ਬਜਾਏ 562 ਰੁਪਏ ਅਤੇ ਚੇਨਈ ਵਿਚ 590.50 ਰੁਪਏ ਦੀ ਬਜਾਏ 606.50 ਰੁਪਏ ਮਿਲੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।