ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਦਿੱਤੀ ਗਈ ਸ਼ਰਧਾਂਜਲੀ, ਅੰਤਿਮ ਦਰਸ਼ਨ ਲਈ ਇਕੱਠੀ ਹੋਈ ਭੀੜ
Published : Sep 1, 2020, 10:35 am IST
Updated : Sep 1, 2020, 2:22 pm IST
SHARE ARTICLE
Last respects to former President Pranab Mukherjee
Last respects to former President Pranab Mukherjee

ਭਾਰਤ ਰਤਨ ਅਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਲੰਬੀ ਬਿਮਾਰੀ ਤੋਂ ਬਾਅਦ ਸੋਮਵਾਰ ਨੂੰ ਦਿਹਾਂਤ ਹੋ ਗਿਆ।

ਨਵੀਂ ਦਿੱਲੀ: ਭਾਰਤ ਰਤਨ ਅਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਲੰਬੀ ਬਿਮਾਰੀ ਤੋਂ ਬਾਅਦ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਹਨਾਂ ਦਾ ਲੰਬੇ ਸਮੇਂ ਤੋਂ ਦਿੱਲੀ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਉਹਨਾਂ ਦਾ ਅੰਤਿਮ ਸਸਕਾਰ ਅੱਜ ਦਿੱਲੀ ਦੇ ਲੋਧੀ ਸ਼ਮਸ਼ਾਨ ਘਾਟ ਵਿਖੇ ਹੋਵੇਗਾ। ਸਾਬਕਾ ਰਾਸ਼ਟਰਪਤੀ ਪ੍ਰਣਬ ਦੀ ਮ੍ਰਿਤਕ ਦੇਹ ਨੂੰ ਮੰਗਲਵਾਰ ਸਵੇਰੇ 9 ਵਜੇ ਦਿੱਲੀ ਦੇ 10 ਰਾਜਾਜੀ ਮਾਰਗ ਵਿਖੇ ਸ਼ਰਧਾਂਜਲੀ ਦੇਣ ਲਈ ਲਿਆਂਦਾ ਗਿਆ।

 Pranab MukherjeePranab Mukherjee

ਸਵੇਰੇ 9 ਵਜੇ ਤੋਂ ਹੀ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਸਵੇਰੇ 11 ਤੋਂ 12 ਵਜੇ ਦੇ ਵਿਚਕਾਰ  ਆਮ ਲੋਕ ਉਹਨਾਂ ਨੂੰ ਸ਼ਰਧਾਂਜਲੀ ਦੇ ਸਕਣਗੇ। ਕੋਰੋਨਾ ਸੰਕਟ ਨੂੰ ਦੇਖਦੇ ਹੋਏ ਲੋਕਾਂ ਨੂੰ ਸਮਾਜਕ ਦੂਰੀ ਦਾ ਪਾਲਣ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਦਿੱਲੀ ਦੇ ਲੋਧੀ ਸ਼ਮਸ਼ਾਨ ਘਾਟ ਵਿਖੇ ਦੁਪਹਿਰ 2.30 ਵਜੇ ਉਹਨਾਂ ਦਾ ਸਸਕਾਰ ਕੀਤਾ ਜਾਵੇਗਾ।

Last respects to former President Pranab MukherjeeLast respects to former President Pranab Mukherjee

ਦੱਸ ਦਈਏ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਉਹਨਾਂ ਦੀ ਉਮਰ 84 ਸਾਲ ਸੀ। ਉਹ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਦੇ ਅੰਤਿਮ ਦਰਸ਼ਨ ਕੀਤੇ ਅਤੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ।

Pranab Mukherjee EVM Election Commission Lok Sabha ElectionsPranab Mukherjee 

ਲੋਕ ਸਭਾ ਮੁਖੀ ਓਮ ਬਿੜਲਾ ਨੇ ਸਾਬਕਾ ਰਾਸ਼ਟਰਪਤੀ ਨੂੰ ਉਹਨਾਂ ਦੀ ਸਰਕਾਰੀ ਰਿਹਾਇਸ਼ ਵਿਖੇ ਸ਼ਰਧਾਂਜਲੀ ਦਿੱਤੀ। ਉਹਨਾਂ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਤਿੰਨ ਫੌਜਾਂ ਦੇ ਮੁਖੀਆਂ ਨੇ ਵੀ ਸਾਬਕਾ ਰਾਸ਼ਟਰਪਤੀ ਨੂੰ ਸ਼ਰਧਾਂਜਲੀ ਦਿੱਤੀ।ਸਾਬਕਾ ਰਾਸ਼ਟਰਪਤੀ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਭਰ ਦੇ ਕਈ ਨੇਤਾਵਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement