
ਰਾਜਧਾਨੀ ਦਿੱਲੀ ਦੇ ਲੋਧੀ ਸ਼ਮਸ਼ਾਨ ਘਾਟ ਵਿਖੇ ਸਾਬਕਾ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਰਕਾਰ ਕੀਤਾ ਗਿਆ।
ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਲੋਧੀ ਸ਼ਮਸ਼ਾਨ ਘਾਟ ਵਿਖੇ ਸਾਬਕਾ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਰਕਾਰ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਬੇਟੇ ਅਭਿਜੀਤ ਮੁਖਰਜੀ ਅਤੇ ਹੋਰ ਪਰਿਵਾਰਕ ਮੈਂਬਰ ਪੀਪੀਈ ਕਿੱਟ ਵਿਚ ਨਜ਼ਰ ਆਏ। ਉਹਨਾਂ ਦੇ ਬੇਟੇ ਅਭਿਜੀਤ ਮੁਖਰਜੀ ਨੇ ਅੰਤਿਮ ਸਸਕਾਰ ਦੀਆਂ ਸਾਰੀਆਂ ਰਸਮਾਂ ਅਦਾ ਕੀਤੀਆਂ।
Pranab Mukherjee
ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੈਬਨਿਟ ਮੰਤਰੀਆਂ, ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਕਈ ਕਾਂਗਰਸੀ ਨੇਤਾਵਾਂ ਨੇ ਉਹਨਾਂ ਦੀ ਰਿਹਾਇਸ਼ 10 ਰਾਜਾਜੀ ਮਾਰਗ ‘ਤੇ ਸ਼ਰਧਾਂਜਲੀ ਦਿੱਤੀ। ਸਾਬਕਾ ਰਾਸ਼ਟਰਪਤੀ ਪ੍ਰਣਬ ਦੀ ਮ੍ਰਿਤਕ ਦੇਹ ਨੂੰ ਮੰਗਲਵਾਰ ਸਵੇਰੇ 9 ਵਜੇ ਦਿੱਲੀ ਦੇ 10 ਰਾਜਾਜੀ ਮਾਰਗ ਵਿਖੇ ਸ਼ਰਧਾਂਜਲੀ ਦੇਣ ਲਈ ਲਿਆਂਦਾ ਗਿਆ।
Last respects to former President Pranab Mukherjee
ਦੱਸ ਦਈਏ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਉਹਨਾਂ ਦੀ ਉਮਰ 84 ਸਾਲ ਸੀ। ਉਹ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਦੇ ਅੰਤਿਮ ਦਰਸ਼ਨ ਕੀਤੇ ਅਤੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ।
Last respects to former President Pranab Mukherjee
ਲੋਕ ਸਭਾ ਮੁਖੀ ਓਮ ਬਿੜਲਾ ਨੇ ਸਾਬਕਾ ਰਾਸ਼ਟਰਪਤੀ ਨੂੰ ਉਹਨਾਂ ਦੀ ਸਰਕਾਰੀ ਰਿਹਾਇਸ਼ ਵਿਖੇ ਸ਼ਰਧਾਂਜਲੀ ਦਿੱਤੀ। ਉਹਨਾਂ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਤਿੰਨ ਫੌਜਾਂ ਦੇ ਮੁਖੀਆਂ ਨੇ ਵੀ ਸਾਬਕਾ ਰਾਸ਼ਟਰਪਤੀ ਨੂੰ ਸ਼ਰਧਾਂਜਲੀ ਦਿੱਤੀ। ਸਾਬਕਾ ਰਾਸ਼ਟਰਪਤੀ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਭਰ ਦੇ ਕਈ ਨੇਤਾਵਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।