'ਸਿਰ ਫੋੜ ਦਿਓ’ ਦਾ ਆਦੇਸ਼ ਦੇਣ ਵਾਲੇ SDM 'ਤੇ ਵੱਡੀ ਕਾਰਵਾਈ , ਹੋਇਆ ਤਬਾਦਲਾ
Published : Sep 1, 2021, 7:58 pm IST
Updated : Sep 1, 2021, 8:03 pm IST
SHARE ARTICLE
Big action on SDM
Big action on SDM

ਸਿਨਹਾ ਨੂੰ ਹੁਣ ਨਾਗਰਿਕ ਸਰੋਤ ਸੂਚਨਾ ਵਿਭਾਗ (ਸੀਐਮਆਈਡੀ) ਵਿੱਚ ਹਰਿਆਣਾ ਸਰਕਾਰ ਦੇ ਵਧੀਕ ਸਕੱਤਰ ਵਜੋਂ ਤਾਇਨਾਤ ਕੀਤਾ ਜਾਵੇਗਾ।

 

ਨਵੀਂ ਦਿੱਲੀ: ਹਰਿਆਣਾ ਸਰਕਾਰ ਨੇ ਬੁੱਧਵਾਰ ਨੂੰ ਐਸਡੀਐਮ ਕਰਨਾਲ, ਆਯੂਸ਼ ਸਿਨਹਾ ਦੇ ਤਬਾਦਲੇ ਦਾ ਐਲਾਨ ਕੀਤਾ। ਸੂਬਾ ਸਰਕਾਰ ਨੇ ਬੁੱਧਵਾਰ ਨੂੰ ਜਾਰੀ ਇੱਕ ਆਦੇਸ਼ ਵਿੱਚ ਕਿਹਾ ਕਿ ਸਿਨਹਾ ਨੂੰ ਹੁਣ ਨਾਗਰਿਕ ਸਰੋਤ ਸੂਚਨਾ ਵਿਭਾਗ (ਸੀਐਮਆਈਡੀ) ਵਿੱਚ ਹਰਿਆਣਾ ਸਰਕਾਰ ਦੇ ਵਧੀਕ ਸਕੱਤਰ ਵਜੋਂ ਤਾਇਨਾਤ ਕੀਤਾ ਜਾਵੇਗਾ।

 

Big action on SDMBig action on SDM

 

ਦੱਸ ਦੇਈਏ ਕਿ ਐਸਡੀਐਮ ਕਰਨਾਲ, ਆਯੂਸ਼ ਸਿਨਹਾ ਨੇ ਪੁਲਿਸ ਨੂੰ ਕਿਸਾਨਾਂ ਦਾ ਸਿਰ ਫੋੜ ਦੇਣ ਦੀ ਗੱਲ ਕਹੀ  ਸੀ। ਐਸਡੀਐਮ ਆਯੂਸ਼ ਸਿਨਹਾ ਦਾ 'ਸਿਰ ਫੋੜ ਦਿਓ ਵਾਲਾ ਆਦੇਸ਼ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ ਅਤੇ ਕਿਸਾਨ ਜਥੇਬੰਦੀਆਂ ਸਮੇਤ ਕਈ ਰਾਜਨੀਤਕ ਪਾਰਟੀਆਂ ਵੀ ਅਧਿਕਾਰੀ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੀਆਂ ਸਨ

Big action on SDMBig action on SDM

 

ਕਰਨਾਲ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਦੇ ‘ਸਿਰ ਫੋੜ ਦਿਓ ਦੇ ਆਦੇਸ਼ ਤੋਂ ਬਾਅਦ, ਹਰਿਆਣਾ ਸਰਕਾਰ ਨੇ ਉਨ੍ਹਾਂ ਦੀ ਭਾਸ਼ਾ ਦੀ ਨਿੰਦਾ ਕਰਦਿਆਂ ਇਸ ਪੂਰੇ ਮਾਮਲੇ ਦੀ ਜਾਂਚ ਹਰਿਆਣਾ ਦੇ ਗ੍ਰਹਿ ਸਕੱਤਰ ਨੂੰ ਸੌਂਪੀ ਅਤੇ ਅੱਜ ਖੁਦ ਗ੍ਰਹਿ ਸਕੱਤਰ ਨੇ ਇਸ ਦੀ ਰਿਪੋਰਟ ਸੌਂਪੀ ਹੈ। ਸਾਰਾ ਮਾਮਲਾ ਕਰਨਾਲ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ ਸੀ।

Big action on SDMBig action on SDM

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement