
ਪਿੱਛਾ ਕਰ ਰਹੀ ਔਰਤ ਨੂੰ ਲੱਗੀਆਂ ਸੱਟਾਂ
ਲੁਧਿਆਣਾ: ਜ਼ਿਲ੍ਹੇ 'ਚ ਚੋਰੀ ਦੀਆਂ ਘਟਨਾਵਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ। ਲੁਟੇਰੇ ਬੇਖ਼ੋਫ਼ ਘੁੰਮ ਰਹੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਜਿਥੇ ਦਿਨ ਦਿਹਾੜੇ ਇੱਕ ਬਾਈਕ ਸਵਾਰ ਨੇ ਇੱਕ ਔਰਤ ਤੋਂ ਪਰਸ ਖੋਹ ਲਿਆ।
ਬਾਈਕ ਸਵਾਰ ਦਾ ਪਿੱਛਾ ਕਰਦੇ ਹੋਏ ਔਰਤ ਡਿੱਗ ਪਈ, ਜਿਸ ਕਾਰਨ ਉਸ ਨੂੰ ਕਾਫੀ ਸੱਟਾਂ ਲੱਗੀਆਂ। ਲੋਕਾਂ ਨੇ ਜ਼ਖਮੀ ਔਰਤ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ। ਘਟਨਾ ਕੁੰਦਨਪੁਰੀ ਦੀ ਦੱਸੀ ਜਾ ਰਹੀ ਹੈ।
ਪੀੜਤਾ ਦੀ ਪਛਾਣ ਮਧੂ ਵਜੋਂ ਹੋਈ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸੂਚਨਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਬਦਮਾਸ਼ ਔਰਤ ਦਾ ਮੋਬਾਈਲ ਵੀ ਖੋਹ ਕੇ ਲੈ ਗਏ। ਪਰਸ ਵਿੱਚ ਕਰੀਬ 800 ਰੁਪਏ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ 'ਚ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਤਾਂ ਉਸ 'ਚ ਇਹ ਘਟਨਾ ਨਜ਼ਰ ਆਈ।