
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੌਕੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੇ ਘਰ ਗਏ ਅਤੇ ਗਣੇਸ਼ ਚਤੁਰਥੀ ਦੀ ਪੂਜਾ ਕੀਤੀ।
ਨਵੀਂ ਦਿੱਲੀ: ਦੇਸ਼ ਭਰ ਵਿਚ ਅੱਜ ਗਣੇਸ਼ ਚਤੁਰਥੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਕਈ ਮਸ਼ਹੂਰ ਹਸਤੀਆਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਗਣੇਸ਼ ਚਤੁਰਥੀ ਦੀ ਵਧਾਈ ਦਿੱਤੀ ਅਤੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੌਕੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੇ ਘਰ ਗਏ ਅਤੇ ਗਣੇਸ਼ ਚਤੁਰਥੀ ਦੀ ਪੂਜਾ ਕੀਤੀ।
ਇਸ ਦੇ ਨਾਲ ਹੀ ਪੀਐਮ ਮੋਦੀ ਨੇ ਲੋਕਾਂ ਨੂੰ ਗਣੇਸ਼ ਚਤੁਰਥੀ ਦੀ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਵਧਾਈ ਦਿੰਦਿਆਂ ਸੰਸਕ੍ਰਿਤ ਵਿਚ ਇਕ ਸਲੋਕ ਸਾਂਝਾ ਕੀਤਾ। ਪੀਐਮ ਮੋਦੀ ਤੋਂ ਇਲਾਵਾ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸਣੇ ਕਈ ਦਿੱਗਜਾਂ ਨੇ ਵੀ ਦੇਸ਼ ਵਾਸੀਆਂ ਨੂੰ ਗਣੇਸ਼ ਚਤੁਰਥੀ ਦੀ ਵਧਾਈ ਦਿੱਤੀ।