
ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ ਪਰ ਅਜੇ ਤੱਕ ਲਾਸ਼ ਦੇ ਬਾਕੀ ਅੰਗਾਂ ਦਾ ਪਤਾ ਨਹੀਂ ਲੱਗ ਸਕਿਆ
ਜਬਲਪੁਰ - ਮੱਧ ਪ੍ਰਦੇਸ਼ ਦੇ ਜਬਲਪੁਰ ਸ਼ਹਿਰ ਦੇ ਇੱਕ ਬਾਜ਼ਾਰ ਵਿਚ ਇੱਕ ਨਵਜੰਮੇ ਬੱਚੇ ਦਾ ਸਿਰ ਅਤੇ ਹੱਥ ਪਏ ਮਿਲੇ ਹਨ। ਇਹ ਜਾਣਕਾਰੀ ਪੁਲਿਸ ਨੇ ਸਾਂਝੀ ਕੀਤੀ ਹੈ। ਮਿਉਂਸਪਲ ਪੁਲਿਸ ਸੁਪਰਡੈਂਟ ਤੁਸ਼ਾਰ ਸਿੰਘ ਨੇ ਪੀਟੀਆਈ ਏਜੰਸੀ ਨੂੰ ਦੱਸਿਆ ਕਿ ਸਰਕਾਰੀ ਨੇਤਾਜੀ ਸੁਭਾਸ਼ ਚੰਦਰ ਬੋਸ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਫ਼ਾਈ ਸੇਵਕਾਂ ਨੇ ਬੁੱਧਵਾਰ ਨੂੰ ਹਸਪਤਾਲ ਦੇ ਨੇੜੇ ਸਥਿਤ ਮਾਰਕੀਟ ਵਿਚ ਇਕ ਬੱਚੇ ਦਾ ਸਿਰ ਤੇ ਹੱਥ ਕੱਪੜੇ ਵਿੱਚ ਲਪੇਟੇ ਦੇਖੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ ਪਰ ਅਜੇ ਤੱਕ ਲਾਸ਼ ਦੇ ਬਾਕੀ ਅੰਗਾਂ ਦਾ ਪਤਾ ਨਹੀਂ ਲੱਗ ਸਕਿਆ। ਤੁਸ਼ਾਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਅੰਗਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।