ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ: ਹਰਜੋਤ ਸਿੰਘ ਬੈਂਸ

By : GAGANDEEP

Published : Sep 1, 2023, 6:42 pm IST
Updated : Sep 1, 2023, 7:30 pm IST
SHARE ARTICLE
photo
photo

ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਬਣਨਗੇ ਗਵਾਹ

 

ਚੰਡੀਗੜ੍ਹ:  ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. - ਸੀ 57 ਅਦਿੱਤਯ ਐਲ1 ਦੀ ਲਾਂਚ ਦੇ  ਗਵਾਹ ਬਨਣ ਲਈ ਰਵਾਨਾ ਹੋਏ ਹਨ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਚੇਟਕ ਪੈਦਾ ਕਰਨ ਲਈ ਇਹ ਉਪਰਾਲਾ ਕਰ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਚੰਦਰਯਾਨ 3 ਅਤੇ ਪੀ.ਐਸ.ਐਲ.ਵੀ. - ਸੀ 56 ਦੀ ਲਾਂਚ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸ੍ਰੀਹਰੀਕੋਟਾ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ 14 ਫਰਵਰੀ ਦੀ ਬੈਠਕ Kisana ਲਈ ਹੋਵੇਗੀ ਸਾਰਥਕ, Kisana ਨੂੰ ਮਿਲੇਗੀ MSP ਦੀ ਗਾਰੰਟੀ ?

19 Jan 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

19 Jan 2025 12:16 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

18 Jan 2025 12:04 PM

Khanauri Border Farmers Meeting | Sarwan Singh Pandehr ਪਹੁੰਚੇ ਮੀਟਿੰਗ ਕਰਨ

18 Jan 2025 12:00 PM

Raja Warring ਤੋਂ ਬਾਅਦ ਕੌਣ ਬਣ ਰਿਹਾ Congress ਦਾ ਪ੍ਰਧਾਨ?

17 Jan 2025 11:24 AM
Advertisement