ਫਿਲਮ ਐਂਡ ਟੈਲੀਵਿਜ਼ਨ ਇੰਸਟੀਚਿਊਟ ਆਫ ਇੰਡੀਆ ਦੇ ਪ੍ਰਧਾਨ ਬਣੇ ਆਰ. ਮਾਧਵਨ, ਅਨੁਰਾਗ ਠਾਕੁਰ ਨੇ ਦਿਤੀ ਵਧਾਈ
Published : Sep 1, 2023, 9:25 pm IST
Updated : Sep 1, 2023, 9:32 pm IST
SHARE ARTICLE
R Madhavan is new FTII President, Minister Anurag Thakur congratulates him
R Madhavan is new FTII President, Minister Anurag Thakur congratulates him

ਕੁੱਝ ਦਿਨ ਪਹਿਲਾਂ ਹੀ ਮਾਧਵਨ ਦੀ ਫਿਲਮ ਨੂੰ ਨੈਸ਼ਨਲ ਐਵਾਰਡ ਮਿਲਿਆ ਸੀ।



ਨਵੀਂ ਦਿੱਲੀ: ਅਦਾਕਾਰ ਆਰ. ਮਾਧਵਨ ਨੂੰ ਫਿਲਮ ਐਂਡ ਟੈਲੀਵਿਜ਼ਨ ਇੰਸਟੀਚਿਊਟ ਆਫ ਇੰਡੀਆ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਫਿਲਮ ਮੇਕਰ ਸ਼ੇਖਰ ਕਪੂਰ ਇਸ ਅਹੁਦੇ 'ਤੇ ਸਨ। ਉਨ੍ਹਾਂ ਦਾ ਕਾਰਜਕਾਲ 3 ਮਾਰਚ 2023 ਨੂੰ ਖਤਮ ਹੋ ਗਿਆ ਸੀ। ਮਾਧਵਨ ਦੀ ਨਿਯੁਕਤੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਕੀਤੀ ਹੈ। ਮੰਤਰਾਲੇ ਨੇ ਇਸ ਸਬੰਧੀ ਇਕ ਪ੍ਰੈਸ ਬਿਆਨ ਵੀ ਜਾਰੀ ਕੀਤਾ। ਅਨੁਰਾਗ ਠਾਕੁਰ ਨੇ ਵੀ ਆਰ. ਮਾਧਵਨ ਨੂੰ ਸ਼ੁਭਕਾਮਨਾਵਾਂ ਦਿਤੀਆਂ ਹਨ। ਅਦਾਕਾਰ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਕੁੱਝ ਦਿਨ ਪਹਿਲਾਂ ਹੀ ਮਾਧਵਨ ਦੀ ਫਿਲਮ ਨੂੰ ਨੈਸ਼ਨਲ ਐਵਾਰਡ ਮਿਲਿਆ ਸੀ।

ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਲਿਖਿਆ, “ਐਫ.ਟੀ.ਆਈ.ਆਈ.  ਦੇ ਪ੍ਰਧਾਨ ਅਤੇ ਗਵਰਨਿੰਗ ਕੌਂਸਲ ਦੇ ਚੇਅਰਮੈਨ ਵਜੋਂ ਨਾਮਜ਼ਦ ਹੋਣ 'ਤੇ ਆਰ. ਮਾਧਵਨ ਨੂੰ ਹਾਰਦਿਕ ਵਧਾਈ। ਮੈਨੂੰ ਉਮੀਦ ਹੈ ਕਿ ਸੰਸਥਾ ਤੁਹਾਡੇ ਤਜਰਬੇ ਦਾ ਲਾਭ ਉਠਾਏਗੀ। ਮੈਂ ਆਸ ਕਰਦਾ ਹਾਂ ਕਿ ਤੁਸੀਂ ਇਸ ਸੰਸਥਾ ਨੂੰ ਹੋਰ ਉਚਾਈਆਂ ਤਕ ਲੈ ਕੇ ਜਾਓਗੇ”।

 

 

ਅਦਾਕਾਰ ਨੇ ਵੀ ਅਨੁਰਾਗ ਠਾਕੁਰ ਦੇ ਇਸ ਟਵੀਟ ਦਾ ਜਵਾਬ ਦਿਤਾ। ਉਨ੍ਹਾਂ ਲਿਖਿਆ, “ਮੈਂ ਇਸ ਸਨਮਾਨ ਲਈ ਤਹਿ ਦਿਲੋਂ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਸਾਰਿਆਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗਾ”।

ਆਰ. ਮਾਧਵਨ ਦੀ ਫਿਲਮ ਰਾਕੇਟਰੀ: ਦ ਨੰਬੀ ਇਫੈਕਟ ਨੂੰ ਸਰਬੋਤਮ ਫਿਲਮ (2021) ਦਾ ਰਾਸ਼ਟਰੀ ਪੁਰਸਕਾਰ ਮਿਲਿਆ ਹੈ। ਇਹ ਫਿਲਮ ਇਸਰੋ ਦੇ ਸਾਬਕਾ ਵਿਗਿਆਨੀ ਨੰਬੀ ਨਰਾਇਣਨ ਦੇ ਜੀਵਨ ਸੰਘਰਸ਼ ਦੀ ਕਹਾਣੀ ਹੈ। ਫਿਲਮ 'ਚ ਦਿਖਾਇਆ ਗਿਆ ਹੈ ਕਿ ਕਿਸ ਤਰ੍ਹਾਂ ਨੰਬੀ ਨਾਰਾਇਣਨ 'ਤੇ ਦੇਸ਼ਧ੍ਰੋਹ ਦਾ ਦੋਸ਼ ਲੱਗਿਆ ਅਤੇ ਉਹ ਕਿਵੇਂ ਇਸ ਤੋਂ ਮੁਕਤ ਹੋ ਕੇ ਪੀ.ਐਸ.ਐਲ.ਵੀ. ਦਾ ਇੰਜਣ ਬਣਾਉਂਦੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM
Advertisement