
18 ਸਤੰਬਰ ਤੋਂ 22 ਸਤੰਬਰ ਤੱਕ ਹੋਵੇਗਾ ਵਿਸ਼ੇਸ਼ ਇਜਲਾਸ
ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਇਕ ਦੇਸ਼, ਇਕ ਚੋਣ 'ਤੇ ਕਮੇਟੀ ਬਣਾਈ ਹੈ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਇਸ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਦਾ ਨੋਟੀਫਿਕੇਸ਼ਨ ਅੱਜ ਜਾਰੀ ਹੋ ਸਕਦਾ ਹੈ। ਕੇਂਦਰ ਸਰਕਾਰ ਨੇ 18 ਸਤੰਬਰ ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਸੰਭਵ ਹੈ ਕਿ ਸਰਕਾਰ ਇਕ ਦੇਸ਼, ਇਕ ਚੋਣ 'ਤੇ ਬਿੱਲ ਵੀ ਲਿਆਵੇ।
ਕੇਂਦਰ ਵੱਲੋਂ ਬਣਾਈ ਗਈ ਕਮੇਟੀ ਇੱਕ ਦੇਸ਼ ਇੱਕ ਚੋਣ ਦੇ ਕਾਨੂੰਨੀ ਪਹਿਲੂਆਂ ਦੀ ਘੋਖ ਕਰੇਗੀ। ਨਾਲ ਹੀ ਇਸ ਦੇ ਲਈ ਆਮ ਲੋਕਾਂ ਤੋਂ ਵੀ ਰਾਏ ਲਈ ਜਾਵੇਗੀ।
ਇੱਥੇ ਕਾਂਗਰਸ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਸਰਕਾਰ ਨੂੰ ਅਚਾਨਕ ਇੱਕ ਦੇਸ਼, ਇੱਕ ਚੋਣ ਦੀ ਲੋੜ ਕਿਉਂ ਪੈ ਗਈ। ਦੱਸ ਦਈਏ ਕਿ ਬੀਤੇ ਕੱਲ੍ਹ ਕੇਂਦਰ ਸਰਕਾਰ ਨੇ ਸੰਸਦ ਦੇ ਵਿਸ਼ੇਸ਼ ਇਜਲਾਸ ਦਾ ਐਲਾਨ ਕੀਤਾ ਸੀ। ਇਹ ਸੈਸ਼ਨ 18 ਸਤੰਬਰ ਤੋਂ 22 ਸਤੰਬਰ ਤੱਕ ਹੋਵੇਗਾ।