Haryana News : ਸੁਨੀਤਾ ਕੇਜਰੀਵਾਲ ਨੇ ਹਰਿਆਣਾ ਦੀ ਭਾਜਪਾ ਸਰਕਾਰ ’ਤੇ ਕੁੱਝ ਨਾ ਕਰਨ ਦਾ ਲਾਇਆ ਆਰੋਪ , ‘ਆਪ’ ਲਈ ਮੰਗੀਆਂ ਵੋਟਾਂ
Published : Sep 1, 2024, 10:14 pm IST
Updated : Sep 1, 2024, 10:14 pm IST
SHARE ARTICLE
Sunita Kejriwal
Sunita Kejriwal

ਲੋਕਾਂ ਨੂੰ ‘ਨਵਾਂ ਹਰਿਆਣਾ’ ਬਣਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕੀਤੀ

Haryana News : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਐਤਵਾਰ ਨੂੰ ਹਰਿਆਣਾ ਦੀ ਭਾਰਤ ਜਨਤਾ ਪਾਰਟੀ (ਭਾਜਪਾ) ਸਰਕਾਰ ’ਤੇ 10 ਸਾਲਾਂ ’ਚ ਕੁੱਝ ਨਾ ਕਰਨ ਦਾ ਦੋਸ਼ ਲਾਇਆ ਅਤੇ ਲੋਕਾਂ ਨੂੰ ‘ਨਵਾਂ ਹਰਿਆਣਾ’ ਬਣਾਉਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੋਟ ਦੇਣ ਦੀ ਅਪੀਲ ਕੀਤੀ।

ਹਰਿਆਣਾ ’ਚ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ। ਹਰਿਆਣਾ ਦੇ ਚਰਖੀ ਦਾਦਰੀ ’ਚ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਸੁਨੀਤਾ ਕੇਜਰੀਵਾਲ ਨੇ ਲੋਕਾਂ ਨੂੰ ਪੁਛਿਆ ਕਿ ਕੀ ਉਨ੍ਹਾਂ ਨੇ ਭਾਜਪਾ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਸਕੂਲੀ ਸਿੱਖਿਆ ਅਤੇ ਸਰਕਾਰੀ ਸਿਹਤ ਸਹੂਲਤਾਂ ’ਚ ਕੋਈ ਸੁਧਾਰ ਵੇਖਿਆ ਹੈ। ਉਨ੍ਹਾਂ ਕਿਹਾ, ‘‘ਕੀ ਤੁਹਾਨੂੰ 24 ਘੰਟੇ ਮੁਫਤ ਬਿਜਲੀ ਮਿਲ ਰਹੀ ਹੈ?’’ ਸੁਨੀਤਾ ਕੇਜਰੀਵਾਲ ਨੇ ਦਾਅਵਾ ਕੀਤਾ ਕਿ 10 ਸਾਲਾਂ ’ਚ ਭਾਜਪਾ ਨੇ ਕੁੱਝ ਨਹੀਂ ਕੀਤਾ।

ਅਰਵਿੰਦ ਕੇਜਰੀਵਾਲ ਨੂੰ ‘ਹਰਿਆਣਾ ਦਾ ਲਾਲ’ ਦਸਦਿਆਂ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ 20 ਸਾਲ ਪਹਿਲਾਂ ਕੋਈ ਸੋਚ ਵੀ ਨਹੀਂ ਸਕਦਾ ਸੀ ਕਿ ਹਰਿਆਣਾ ਦਾ ਲਾਲ ਦਿੱਲੀ ਦਾ ਮੁੱਖ ਮੰਤਰੀ ਬਣੇਗਾ। ਉਨ੍ਹਾਂ ਕਿਹਾ, ‘‘ਇਹ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ।’’

ਸੁਨੀਤਾ ਨੇ ਕਿਹਾ, ‘‘ਕੇਜਰੀਵਾਲ ਦਾ ਜਨਮ 16 ਅਗੱਸਤ 1968 ਨੂੰ ਹੋਇਆ ਸੀ। ਕ੍ਰਿਸ਼ਨ ਜਨਮਅਸ਼ਟਮੀ ਉਹ ਦਿਨ ਸੀ ਜਦੋਂ ਉਸ ਦਾ ਜਨਮ ਹੋਇਆ ਸੀ। ਮੈਨੂੰ ਲਗਦਾ ਹੈ ਕਿ ਰੱਬ ਨੇ ਕੇਜਰੀਵਾਲ ਨੂੰ ਕੁੱਝ ਖਾਸ ਕਰਨ ਲਈ ਭੇਜਿਆ ਹੈ।’’ ਸੁਨੀਤਾ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੋਟਿੰਗ ਦੌਰਾਨ ਇਕ ਵੀ ਵੋਟ ਭਾਜਪਾ ਨੂੰ ਨਾ ਜਾਵੇ। ਉਨ੍ਹਾਂ ਕਿਹਾ, ‘‘ਤੁਹਾਨੂੰ ਸਾਰਿਆਂ ਨੂੰ ਝਾੜੂ ਜ਼ਰੂਰ ਦਬਾਉਣਾ ਚਾਹੀਦਾ ਹੈ।’’ ਉਨ੍ਹਾਂ ਕਿਹਾ ਕਿ ਇਹ ਕੇਜਰੀਵਾਲ ਦਾ ਸਵਾਲ ਨਹੀਂ ਹੈ, ਸਗੋਂ ਹਰਿਆਣਾ ਦੇ ਸਨਮਾਨ ਦਾ ਸਵਾਲ ਹੈ। 

Location: India, Haryana

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement