Wayanad landslides : ਰਾਹੁਲ ਗਾਂਧੀ ਨੇ ਸੈਰ-ਸਪਾਟੇ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਯਤਨ ਕਰਨ ਦਾ ਸੱਦਾ ਦਿਤਾ
Published : Sep 1, 2024, 7:01 pm IST
Updated : Sep 1, 2024, 7:01 pm IST
SHARE ARTICLE
Rahul Gandhi
Rahul Gandhi

'ਵਾਇਨਾਡ ਸੁੰਦਰ ਸੈਰ-ਸਪਾਟਾ ਸਥਾਨ ਹੈ ਅਤੇ ਜਲਦੀ ਹੀ ਅਪਣੇ ਸਾਰੇ ਕੁਦਰਤੀ ਆਕਰਸ਼ਣਾਂ ਨਾਲ ਪੂਰੇ ਭਾਰਤ ਅਤੇ ਦੁਨੀਆਂ ਭਰ ਦੇ ਸੈਲਾਨੀਆਂ ਦਾ ਸਵਾਗਤ ਕਰਨ ਲਈ ਤਿਆਰ ਹੋ ਜਾਵੇਗਾ'

Wayanad landslides  : ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਵਾਇਨਾਡ ’ਚ ਸੈਰ-ਸਪਾਟੇ ਨੂੰ ਮੁੜ ਸੁਰਜੀਤ ਕਰਨ ਅਤੇ ਲੋਕਾਂ ਨੂੰ ਇਸ ਖੇਤਰ ਦਾ ਦੌਰਾ ਕਰਨ ਲਈ ਉਤਸ਼ਾਹਿਤ ਕਰਨ ਲਈ ਠੋਸ ਯਤਨਾਂ ਦੀ ਜ਼ਰੂਰਤ ਹੈ ਤਾਂ ਜੋ ਇਸ ਧਾਰਨਾ ਨੂੰ ਦੂਰ ਕੀਤਾ ਜਾ ਸਕੇ ਕਿ ਹਾਲ ਹੀ ’ਚ ਜ਼ਮੀਨ ਖਿਸਕਣ ਤੋਂ ਬਾਅਦ ਇਹ ਜਗ੍ਹਾ ਖਤਰਨਾਕ ਹੈ।

ਗਾਂਧੀ ਨੇ ਇਹ ਟਿਪਣੀਆਂ ਕਾਂਗਰਸ ਦੀ ਕੇਰਲ ਇਕਾਈ ਦੇ ਕੁੱਝ ਨੇਤਾਵਾਂ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਇਕ ਵਰਚੁਅਲ ਮੀਟਿੰਗ ’ਚ ਕੀਤੀਆਂ। ਵਾਇਨਾਡ ’ਚ ਰਾਹਤ ਅਤੇ ਮੁੜ ਵਸੇਬੇ ਦੇ ਯਤਨਾਂ ’ਤੇ ਆਨਲਾਈਨ ਬੈਠਕ ਦੀ ਵੀਡੀਉ ਕਲਿੱਪ ਦੇ ਨਾਲ ‘ਐਕਸ’ ’ਤੇ ਇਕ ਪੋਸਟ ’ਚ ਰਾਹੁਲ ਗਾਂਧੀ ਨੇ ਕਿਹਾ ਕਿ ਵਾਇਨਾਡ ਜ਼ਮੀਨ ਖਿਸਕਣ ਨਾਲ ਹੋਈ ਤਬਾਹੀ ਤੋਂ ਉਭਰ ਰਿਹਾ ਹੈ।

ਉਨ੍ਹਾਂ ਕਿਹਾ, ‘‘ਅਜੇ ਬਹੁਤ ਕੁੱਝ ਕੀਤਾ ਜਾਣਾ ਬਾਕੀ ਹੈ ਪਰ ਇਹ ਵੇਖ ਕੇ ਖੁਸ਼ੀ ਹੁੰਦੀ ਹੈ ਕਿ ਸਾਰੇ ਭਾਈਚਾਰਿਆਂ ਅਤੇ ਸੰਗਠਨਾਂ ਦੇ ਲੋਕ ਰਾਹਤ ਕਾਰਜਾਂ ’ਚ ਇਕੱਠੇ ਹੋ ਰਹੇ ਹਨ।’’

ਉਨ੍ਹਾਂ ਕਿਹਾ, ‘‘ਇਕ ਮਹੱਤਵਪੂਰਨ ਪਹਿਲੂ ਜਿਸ ਨੂੰ ਮੈਂ ਉਜਾਗਰ ਕਰਨਾ ਚਾਹੁੰਦਾ ਹਾਂ ਜੋ ਵਾਇਨਾਡ ਦੇ ਲੋਕਾਂ ਲਈ ਬਹੁਤ ਮਦਦਗਾਰ ਹੋਵੇਗਾ, ਉਹ ਹੈ ਸੈਰ-ਸਪਾਟਾ। ਇਕ ਵਾਰ ਮੀਂਹ ਰੁਕਣ ਤੋਂ ਬਾਅਦ, ਇਹ ਜ਼ਰੂਰੀ ਹੈ ਕਿ ਅਸੀਂ ਖੇਤਰ ਵਿਚ ਸੈਰ-ਸਪਾਟੇ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਯਤਨ ਕਰੀਏ ਅਤੇ ਲੋਕਾਂ ਨੂੰ ਇਸ ਖੇਤਰ ਵਿਚ ਆਉਣ ਲਈ ਉਤਸ਼ਾਹਤ ਕਰੀਏ।’’

ਉਨ੍ਹਾਂ ਕਿਹਾ ਕਿ ਇਹ ਨੋਟ ਕਰਨਾ ਮਹੱਤਵਪੂਰਨ ਹੈ ਕਿ ਜ਼ਮੀਨ ਖਿਸਕਣ ਦੀ ਘਟਨਾ ਵਾਇਨਾਡ ਦੇ ਇਕ ਇਲਾਕੇ ਵਿਚ ਹੋਈ ਨਾ ਕਿ ਪੂਰੇ ਖੇਤਰ ਵਿਚ। ਗਾਂਧੀ ਨੇ ਕਿਹਾ ਕਿ ਵਾਇਨਾਡ ਇਕ ਸੁੰਦਰ ਸੈਰ-ਸਪਾਟਾ ਸਥਾਨ ਹੈ ਅਤੇ ਜਲਦੀ ਹੀ ਅਪਣੇ ਸਾਰੇ ਕੁਦਰਤੀ ਆਕਰਸ਼ਣਾਂ ਨਾਲ ਪੂਰੇ ਭਾਰਤ ਅਤੇ ਦੁਨੀਆਂ ਭਰ ਦੇ ਸੈਲਾਨੀਆਂ ਦਾ ਸਵਾਗਤ ਕਰਨ ਲਈ ਤਿਆਰ ਹੋ ਜਾਵੇਗਾ। ਕੇਰਲ ਦੇ ਵਾਇਨਾਡ ’ਚ ਹਾਲ ਹੀ ’ਚ ਜ਼ਮੀਨ ਖਿਸਕਣ ਕਾਰਨ 200 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ’ਚ ਦੋ ਹਲਕਿਆਂ ਤੋਂ ਜਿੱਤ ਹਾਸਲ ਕੀਤੀ ਸੀ ਅਤੇ ਬਾਅਦ ’ਚ ਕੇਰਲ ਦੀ ਵਾਇਨਾਡ ਸੀਟ ਤੋਂ ਅਸਤੀਫਾ ਦੇ ਦਿਤਾ ਸੀ, ਜਿੱਥੋਂ ਉਨ੍ਹਾਂ ਦੀ ਭੈਣ ਪ੍ਰਿਯੰਕਾ ਗਾਂਧੀ ਉਪ ਚੋਣ ਲੜੇਗੀ।

Location: India, Kerala, Wayanad

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement