
ਖਾਣੇ ਦੇ ਪੈਕਟ, ਦਵਾਈਆਂ ਅਤੇ 21 ਟਨ ਰਾਹਤ ਸਮੱਗਰੀ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈ
ਪੰਚਕੂਲਾ : ਭਾਰਤੀ ਫੌਜ ਦੀ ਪੱਛਮੀ ਕਮਾਂਡ ਵੱਲੋਂ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਵਿੱਚ ਵੱਡੇ ਪੱਧਰ ’ਤੇ ਹੜ੍ਹ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਹੋਏ ਹਨ। ਭਾਰਤੀ ਫੌਜ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਲੋਕਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਵਿਸ਼ੇਸ਼ ਸਿਖਲਾਈ ਪ੍ਰਾਪਤ ਹੜ੍ਹ ਰਾਹਤ ਕਾਲਮ ਸਟੈਂਡਬਾਏ ’ਤੇ ਸਨ ਅਤੇ ਮਨੁੱਖੀ ਸਹਾਇਤਾ ਅਤੇ ਆਫ਼ਤ ਰਾਹਤ ਮਿਸ਼ਨਾਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਲੈਸ ਸਨ। ਸਮੇਂ ਸਿਰ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ ਹਰ ਹੈੱਡਕੁਆਰਟਰ ’ਤੇ ਹੜ੍ਹ ਕੰਟਰੋਲ ਅਤੇ ਪਾਣੀ-ਪੱਧਰ ਨਿਗਰਾਨੀ ਸੈੱਲ ਸਥਾਪਤ ਕੀਤੇ ਗਏ ਹਨ।
ਕਰਨਲ ਇਕਬਾਲ ਸਿੰਘ ਅਰੋੜਾ ਨੇ ਕਿਹਾ ਕਿ ਹੁਣ ਤੱਕ 5,000 ਤੋਂ ਵੱਧ ਨਾਗਰਿਕਾਂ ਅਤੇ ਅਰਧ ਸੈਨਿਕ ਬਲਾਂ ਦੇ 300 ਜਵਾਨਾਂ ਨੂੰ ਡੁੱਬੇ ਇਲਾਕਿਆਂ ਤੋਂ ਬਚਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਖਾਣੇ ਦੇ ਪੈਕੇਟ, ਦਵਾਈਆਂ ਅਤੇ ਜ਼ਰੂਰੀ ਸਮਾਨ ਸਮੇਤ ਲਗਭਗ 21 ਟਨ ਰਾਹਤ ਸਮੱਗਰੀ ਪਹੁੰਚਾਈ ਗਈ ਹੈ।
ਪੱਛਮੀ ਕਮਾਂਡ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਪ੍ਰਦਾਨ ਕਰਨ, ਸੰਪਰਕ ਬਹਾਲ ਕਰਨ ਅਤੇ ਜਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਥਾਨਕ ਪ੍ਰਸ਼ਾਸਨ ਨਾਲ ਨੇੜਿਓਂ ਤਾਲਮੇਲ ਵਿੱਚ ਕੰਮ ਕਰਨਾ ਜਾਰੀ ਰੱਖਦੀ ਹੈ।