ਕਸ਼ਮੀਰ ਵਿਚ ਲਗਾਤਾਰ 58ਵੇਂ ਦਿਨ ਬਾਜ਼ਾਰ ਬੰਦ ਰਹੇ
Published : Oct 1, 2019, 8:19 pm IST
Updated : Oct 1, 2019, 8:19 pm IST
SHARE ARTICLE
Markets Shut, Public transport off roads in Kashmir on day 58
Markets Shut, Public transport off roads in Kashmir on day 58

ਸੜਕਾਂ 'ਤੇ ਜਨਤਕ ਵਾਹਨ ਨਾ ਦਿਸੇ

ਸ੍ਰੀਨਗਰ : ਜੰਮੂ ਕਸ਼ਮੀਰ ਵਿਚ ਧਾਰਾ 370 ਖ਼ਤਮ ਕਰਨ ਮਗਰੋਂ ਲਾਈਆਂ ਗਈਆਂ ਪਾਬੰਦੀਆਂ ਕਾਰਨ ਆਮ ਜਨਜੀਵਨ ਹਾਲੇ ਵੀ ਠੱਪ ਹੈ। ਲਗਾਤਾਰ 58ਵੇਂ ਦਿਨ ਵੀ ਬਾਜ਼ਾਰ ਬੰਦ ਰਹੇ ਅਤੇ ਜਨਤਕ ਵਾਹਨਾਂ ਸੜਕਾਂ ਤੋਂ ਗ਼ਾਇਬ ਰਹੇ। ਅਧਿਕਾਰੀਆਂ ਨੇ ਕਿਹਾ ਕਿ ਹੰਦਵਾੜਾ ਅਤੇ ਕੁਪਵਾੜਾ ਇਲਾਕਿਆਂ ਨੂੰ ਛੱਡ ਕੇ ਕਸ਼ਮੀਰ ਵਿਚ ਮੋਬਾਈਲ ਸੇਵਾਵਾਂ ਹਰ ਜਗ੍ਹਾ ਬੰਦ ਹਨ। ਘਾਟੀ ਵਿਚ ਚਾਰ ਅਗੱਸਤ ਦੀ ਰਾਤ ਤੋਂ ਹੀ ਸਾਰੇ ਮੰਚਾਂ 'ਤੇ ਇੰਟਰਨੈਟ ਸੇਵਾਵਾਂ ਬੰਦ ਹਨ।

Markets Shut, Public transport off roads in Kashmir on day 58Markets Shut, Public transport off roads in Kashmir on day 58

ਅਧਿਕਾਰੀਆਂ ਨੇ ਕਿਹਾ ਕਿ ਹਾਲਾਤ ਦੀ ਸਮੀਖਿਆ ਮਗਰੋਂ ਢੁਕਵੇਂ ਸਮੇਂ 'ਤੇ ਸੇਵਾਵਾਂ ਬਹਾਲ ਕਰਨ ਦਾ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਮੰਗਲਵਾਰ ਨੂੰ 58ਵੇਂ ਦਿਨ ਵੀ ਘਾਟੀ ਦੇ ਮੁੱਖ ਬਾਜ਼ਾਰ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਰਹੇ ਅਤੇ ਜਨਤਕ ਵਾਹਨ ਵੀ ਸੜਕਾਂ 'ਤੇ ਨਾ ਦਿਸੇ। ਸ਼ਹਿਰ ਦੇ ਕੁੱਝ ਇਲਾਕਿਆਂ ਨੂੰ ਛੱਡ ਕੇ ਕਾਰਾਂ ਅਤੇ ਕੈਬਾਂ ਨਜ਼ਰ ਆਈਆਂ। ਅਧਿਕਾਰੀਆਂ ਨੇ ਦਸਿਆ ਕਿ ਘਾਟੀ ਵਿਚ ਕਿਤੇ ਵੀ ਕਿਸੇ ਤਰ੍ਹਾਂ  ਦੀ ਪਾਬੰਦੀ ਨਹੀਂ ਹੈ। ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਸੰਵੇਦਨਸ਼ੀਲ ਇਲਾਕਿਆਂ ਵਿਚ ਭਾਰੀ ਗਿਣਤੀ ਵਿਚ ਸੁਰੱਖਿਆ ਬਲਾਂ ਨੂੰ ਤੈਨਾਤ ਕੀਤਾ ਗਿਆ ਹੈ।

Markets Shut, Public transport off roads in Kashmir on day 58Markets Shut, Public transport off roads in Kashmir on day 58

ਸਰਕਾਰ ਨੇ ਭਾਵੇਂ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਸੀ ਅਤੇ ਸਕੂਲ ਖੋਲ੍ਹ ਦਿਤੇ ਗਏ ਸਨ ਪਰ ਮਾਪੇ ਅਪਣੇ ਬੱਚਿਆਂ ਨੂੰ ਸਕੂਲਾਂ ਵਿਚ ਭੇਜਣ ਤੋਂ ਡਰ ਰਹੇ ਹਨ। ਇਸ ਕਾਰਨ ਸਕੂਲਾਂ ਵਿਚ ਬੱਚੇ ਪਹੁੰਚ ਹੀ ਨਹੀਂ ਰਹੇ। ਮਾਪਿਆਂ ਦਾ ਕਹਿਣਾ ਹੈ ਕਿ ਸੁਰੱਖਿਆ ਕਾਰਨਾਂ ਕਰ ਕੇ ਉਹ ਅਪਣੇ ਬੱਚਿਆਂ ਨੂੰ ਸਕੂਲ ਨਹੀਂ ਭੇਜ ਰਹੇ। ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਸਮੇਤ ਮੁੱਖ ਧਾਰਾ ਦੇ ਨੇਤਾ ਹੁਣ ਵੀ ਨਜ਼ਰਬੰਦ ਜਾਂ ਹਿਰਾਸਤ ਵਿਚ ਹਨ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement