ਰਾਮ ਨਾਥ ਕੋਵਿੰਦ ਦੇ ਜਨਮ ਦਿਨ ‘ਤੇ ਪੀਐਮ ਮੋਦੀ ਅਤੇ ਅਮਿਤ ਸ਼ਾਹ ਨੇ ਦਿੱਤੀ ਵਧਾਈ
Published : Oct 1, 2019, 1:03 pm IST
Updated : Oct 2, 2019, 3:31 pm IST
SHARE ARTICLE
PM Modi and Amit Shah Wishes President Kovind on his birthday
PM Modi and Amit Shah Wishes President Kovind on his birthday

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜਨਮ ਦਿਨ ਦੀ ਵਧਾਈ ਦਿੱਤੀ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਹਨਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਦੁਆ ਕੀਤੀ। ਪੀਐਮ ਮੋਦੀ ਨੇ ਟਵੀਟ ਕੀਤਾ, ‘ਭਾਰਤ ਨੂੰ ਉਹਨਾਂ ਦੀ ਸੂਝ ਅਤੇ ਨੀਤੀਗਤ ਮਾਮਲਿਆਂ ਦੀ ਸਮਝ ਨਾਲ ਕਾਫ਼ੀ ਲਾਭ ਹੋਇਆ ਹੈ। ਗਰੀਬਾਂ ਅਤੇ ਪੱਛੜਿਆਂ ਨੂੰ ਮਜ਼ਬੂਤ ਬਣਾਉਣ ਪ੍ਰਤੀ ਉਹਨਾਂ ਦੀ ਲਗਨ ਨੂੰ ਦੇਖਿਆ ਜਾ ਸਕਦਾ ਹੈ’।

 


 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ, ‘130 ਕਰੋੜ ਭਾਰਤੀਆਂ ਦੇ ਕਲਿਆਣ ਪ੍ਰਤੀ ਤੁਹਾਡਾ ਦਾ ਸਮਰਪਣ ਇਕ ਮਿਸਾਲ ਹੈ। ਹਰ ਵਰਗ ਦੇ ਜੀਵਨ ਵਿਚ ਸਕਾਰਾਤਮਕ ਬਦਲਾਅ ਲਿਆਉਣ ਦੇ ਤੁਹਾਡੇ ਯਤਨ ਸਾਰਿਆਂ ਨੂੰ ਪ੍ਰੇਰਿਤ ਕਰਦੇ ਹਨ’।

ਉਹਨਾਂ ਨੇ ਕਿਹਾ, ‘ਮੈਂ ਰੱਬ ਕੋਲੋਂ ਤੁਹਾਡੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਦੁਆ ਕਰਦਾ ਹਾਂ’। ਜ਼ਿਕਰਯੋਗ ਹੈ ਕਿ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ (1 ਅਕਤੂਬਰ) ਨੂੰ ਅਪਣਾ ਜਨਮ ਦਿਨ ਮਨਾ ਰਹੇ ਹਨ। ਉਹਨਾਂ ਦਾ ਜਨਮ 1 ਅਕਤੂਬਰ 1945 ਨੂੰ ਉੱਤਰ ਪ੍ਰਦੇਸ਼ ਦੇ ਕਾਨਪੁਰ ਵਿਚ ਹੋਇਆ ਸੀ। ਰਾਮ ਨਾਥ ਕੋਵਿੰਦ ਅਪਣੀ ਸਾਦਗੀ ਲਈ ਕਾਫ਼ੀ ਮਸ਼ਹੂਰ ਹਨ।

PM Modi and Amit Shah Wishes President Kovind on his birthdayPM Modi and Amit Shah Wishes President Kovind on his birthday

ਭਾਰਤ ਦੇ 14ਵੇਂ ਰਾਸ਼ਟਰਪਤੀ ਦੇ ਰੂਪ ਵਿਚ ਉਹਨਾਂ ਨੇ 25 ਜੁਲਾਈ 2017 ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਸੰਭਾਲੀ ਸੀ। ਇਸ ਤੋਂ ਪਹਿਲਾਂ ਉਹ ਬਿਹਾਰ ਦੇ ਰਾਜਪਾਲ ਵੀ ਰਹਿ ਚੁੱਕੇ ਹਨ। ਜਨਮ ਦਿਨ ਮੌਕੇ ਰਾਮ ਨਾਥ ਕੋਵਿੰਦ ਨੂੰ ਪੂਰੇ ਦੇਸ਼ ਤੋਂ ਵਧਾਈਆਂ ਮਿਲ ਰਹੀਆਂ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement