
ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਜੈਸ਼ਕਰ ਨੂੰ ਪ੍ਰਧਾਨ ਮੰਤਰੀ ਨੂੰ ਕੂਟਨੀਤੀ ਬਾਰੇ ਥੋੜ੍ਹੀ ਜਾਣਕਾਰੀ ਦੇਣੀ ਚਾਹੀਦੀ ਹੈ।
ਨਵੀਂ ਦਿੱਲੀ: ‘ਹਾਊਡੀ ਮੋਦੀ’ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਅਬਕੀ ਬਾਰ ਟਰੰਪ ਸਰਕਾਰ’ ਵਾਲੀ ਟਿੱਪਣੀ ‘ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੇ ਬਿਆਨ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਜੈਸ਼ਕਰ ਨੂੰ ਪ੍ਰਧਾਨ ਮੰਤਰੀ ਨੂੰ ਕੂਟਨੀਤੀ ਬਾਰੇ ਥੋੜ੍ਹੀ ਜਾਣਕਾਰੀ ਦੇਣੀ ਚਾਹੀਦੀ ਹੈ।
Thank you Mr Jaishankar for covering up our PM’s incompetence. His fawning endorsement caused serious problems with the Democrats for India. I hope it gets ironed out with your intervention. While you’re at it, do teach him a little bit about diplomacy.https://t.co/LfHIQGT4Ds
— Rahul Gandhi (@RahulGandhi) 1 октомври 2019 г.
ਉਹਨਾਂ ਨੇ ਟਵੀਟ ਕਰ ਕੇ ਕਿਹਾ, ‘ਮੈਂ ਉਮੀਦ ਕਰਦਾ ਹਾਂ ਕਿ ਤੁਹਾਡੇ ਦਖਲ ਦੇਣ ਨਾਲ ਇਹ ਮਾਮਲਾ ਖਤਮ ਹੋ ਗਿਆ ਹੈ। ਤੁਸੀਂ ਪੀਐਮ ਮੋਦੀ ਨੂੰ ਥੋੜ੍ਹਾ ਕੂਟਨੀਤੀ ਬਾਰੇ ਸਿਖਾਓ’। ਦਰਅਸਲ ‘ਅਬਕੀ ਬਾਰ ਟਰੰਪ ਸਰਕਾਰ’ ਵਾਲੀ ਮੋਦੀ ਦੀ ਟਿੱਪਣੀ ‘ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਹੈ ਕਿ ਇਸ ਦਾ ਸੰਦਰਭ ਇਹ ਸੀ ਕਿ ਡੋਨਾਲਡ ਟਰੰਪ ਨੇ ਅਪਣੀ ਚੋਣ ਪ੍ਰਚਾਰ ਮੁਹਿੰਮ ਦੌਰਾਨ ਭਾਰਤੀ-ਅਮਰੀਕੀ ਭਾਈਚਾਰੇ ਦਾ ਪਿਆਰ ਹਾਸਲ ਕਰਨ ਲਈ ਅਜਿਹਾ ਕਿਹਾ ਸੀ।
Modi with Trump
ਜ਼ਿਕਰਯੋਗ ਹੈ ਕਿ 22 ਸਤੰਬਰ ਨੂੰ ਹਿਊਸਟਨ ਵਿਚ 50 ਹਜ਼ਾਰ ਤੋਂ ਜ਼ਿਆਦਾ ਭਾਰਤੀ ਅਮਰੀਕੀਆਂ ਦੇ ਸਮੂਹ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਸੀ ਕਿ ਉਮੀਦਵਾਰ ਟਰੰਪ ਦੇ ‘ਅਬਕੀ ਬਾਰ ਟਰੰਪ ਸਰਕਾਰ’ ਸ਼ਬਦਾਂ ਦੀ ਗੂੰਜ ਉੱਚੀ ਅਤੇ ਸਪੱਸ਼ਟ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।