ਹਾਥਰਸ ਗੈਂਗਰੇਪ ਪੀੜਤਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ ਨੂੰ ਕੀਤਾ ਗ੍ਰਿਫ਼ਤਾਰ
Published : Oct 1, 2020, 3:45 pm IST
Updated : Oct 1, 2020, 3:54 pm IST
SHARE ARTICLE
Rahul Gandhi
Rahul Gandhi

ਰਾਹੁਲ ਗਾਂਧੀ ਦਾ ਦੋਸ਼ 'ਮੇਰੇ ਨਾਲ ਧੱਕਾਮੁੱਕੀ ਹੋਈ'

ਨਵੀਂ ਦਿੱਲੀ: ਹਾਥਰਸ ਗੈਂਗਰੇਪ ਪੀੜਤਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ ਨੂੰ ਉੱਤਰ ਪ੍ਰਦੇਸ਼ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਯਮੁਨਾ ਐਕਸਪ੍ਰੇਸ ਵੇਅ 'ਤੇ ਰੋਕਿਆ ਗਿਆ ਸੀ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਯੂਪੀ ਪੁਲਿਸ 'ਤੇ ਲਾਠੀਚਾਰਜ ਦਾ ਅਰੋਪ ਲਗਾਇਆ ਹੈ। ਹਾਹੁਲ ਗਾਂਧੀ ਨੇ ਕਿਹਾ ਹੈ ਕਿ,  'ਪੁਲਿਸ ਨੇ ਮੇਰੇ ਨਾਲ ਧੱਕਾਮੁੱਕੀ ਕੀਤੀ ਹੈ'।

Rahul Gandhi Rahul Gandhi

ਰਾਹੁਲ ਗਾਂਧੀ ਨੇ ਕਿਹਾ ਕਿ 'ਹੁਣੇ-ਹੁਣੇ ਪੁਲਿਸ ਨੇ ਮੇਰੇ ਨਾਲ ਧੱਕਾ ਮੁੱਕੀ ਕੀਤੀ, ਮੇਰੇ 'ਤੇ ਲਾਠੀਚਾਰਜ ਕੀਤਾ ਗਿਆ ਅਤੇ ਮੈਨੂ੍ੰ ਜ਼ਮੀਨ 'ਤੇ ਸੁੱਟਿਆ ਗਿਆ। ਮੈਂ ਪੁੱਛਣਾ ਚਾਹੁੰਦਾ ਹਾਂ ਕਿ ਕੀ ਇਸ ਦੇਸ਼ ਵਿਚ ਸਿਰਫ਼ ਮੋਦੀ ਜੀ ਹੀ ਚੱਲ ਸਕਦੇ ਹਨ? ਇਕ ਆਮ ਆਦਪੀ ਨਹੀਂ ਚੱਲ ਸਕਦਾ। ਸਾਡੀ ਗੱਡੀ ਰੋਕ ਦਿੱਤੀ ਗਈ ਸੀ, ਇਸ ਲਈ ਅਸੀਂ ਪੈਦਲ ਹੀ ਜਾ ਰਹੇ ਸੀ'।

 

 

ਜ਼ਿਕਰਯੋਗ ਹੈ ਕਿ  ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ ਹਾਥਰਸ ਗੈਂਗਰੇਪ ਪੀੜਤਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਸਨ। ਪ੍ਰਸ਼ਾਸਨ ਨੇ ਹਾਥਰਸ ਵਿਚ ਧਾਰਾ 144 ਲਾਗੂ ਕਰ ਦਿੱਤੀ ਹੈ। ਪ੍ਰਸ਼ਾਸਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਇੱਥੇ 1 ਸਤੰਬਰ ਤੋਂ 31 ਅਕਤੂਬਰ ਤੱਕ ਧਾਰਾ 144 ਲਾਗੂ ਹੈ।

 

 

 

 

ਗੈਂਗਰੇਪ ਅਤੇ ਤਸ਼ੱਦਦ ਦਾ ਸ਼ਿਕਾਰ ਹੋਈ 20 ਸਾਲਾ ਲੜਕੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰ ਦੀ ਮੌਜੂਦਗੀ ਤੋਂ ਬਿਨਾਂ ਹੀ ਉਸ ਦਾ ਅੰਤਿਮ ਸੰਸਕਾਰ ਕੀਤੇ ਜਾਣ ਕਾਰਨ ਪੂਰੇ ਦੇਸ਼ ਵਿਚ ਰੋਸ ਜਤਾਇਆ ਜਾ ਰਿਹਾ ਹੈ।

Rahul Gandhi Rahul Gandhi

 

 

ਦੱਸ ਦਈਏ ਕਿ ਪੀੜਤ ਲੜਕੀ 14 ਸਤੰਬਰ ਨੂੰ ਹਾਥਰਸ ਦੇ ਇਕ ਪਿੰਡ ਵਿਚ ਦਰਿੰਦਗੀ ਦਾ ਸ਼ਿਕਾਰ ਹੋਈ ਸੀ। ਉਸ ਨੇ ਮੰਗਲਵਾਰ ਨੂੰ ਦਿੱਲੀ ਦੇ ਇਕ ਹਸਪਤਾਲ ਵਿਚ ਦਮ ਤੋੜ ਦਿੱਤਾ। ਉਸ ਦੇ ਸਰੀਰ ਵਿਚ ਕਈ ਫਰੈਕਚਰ ਸਨ। ਉਸ ਦੀ ਜੀਭ ਕੱਟ ਦਿੱਤੀ ਗਈ। ਪੁਲਿਸ ਨੇ ਦੱਸਿਆ ਹੈ ਕਿ ਪੀੜਤ ਲੜਕੀ ਦੀ ਹਾਲਤ ਕਾਫ਼ੀ ਗੰਭੀਰ ਸੀ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement