ਕੇਂਦਰ ਸਰਕਾਰ ਨੇ ਆਰਐਸਐਸ ਦੇ ਪੰਜ ਆਗੂਆਂ ਨੂੰ ਦਿੱਤੀ ‘ਵਾਈ’ ਸ਼੍ਰੇਣੀ ਦੀ ਸੁਰੱਖਿਆ
Published : Oct 1, 2022, 1:58 pm IST
Updated : Oct 1, 2022, 1:58 pm IST
SHARE ARTICLE
Five RSS Leaders Given Y Category Security Cover
Five RSS Leaders Given Y Category Security Cover

‘ਵਾਈ’ ਸ਼੍ਰੇਣੀ ਤਹਿਤ ਹਰੇਕ ਆਗੂ ਨੂੰ ਦੋ ਤੋਂ ਤਿੰਨ ਹਥਿਆਰਬੰਦ ਕਮਾਂਡੋ ਦਿੱਤੇ ਜਾਣਗੇ।

 

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਕੇਰਲ ਵਿਚ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਪੰਜ ਆਗੂਆਂ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਇਹ ਫੈਸਲਾ ਉਹਨਾਂ 'ਤੇ ਹਮਲੇ ਦੇ ਸੰਭਾਵਿਤ ਖਤਰੇ ਦੇ ਮੱਦੇਨਜ਼ਰ ਲਿਆ ਗਿਆ ਹੈ। ਅਧਿਕਾਰਤ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਉਹਨਾਂ ਦੱਸਿਆ ਕਿ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਪਾਪੂਲਰ ਫਰੰਟ ਆਫ ਇੰਡੀਆ (ਪੀਐੱਫਆਈ) ਖ਼ਿਲਾਫ਼ ਹਾਲ ਹੀ ਵਿਚ ਮਾਰੇ ਗਏ ਛਾਪਿਆਂ ਦੌਰਾਨ ਬਰਾਮਦ ਹੋਏ ਦਸਤਾਵੇਜ਼ਾਂ ਤੋਂ ਪਤਾ ਲੱਗਦਾ ਹੈ ਕਿ ਇਹ ਆਗੂ ਪੀਐੱਫਆਈ ਦੇ ਨਿਸ਼ਾਨੇ 'ਤੇ ਹਨ। ਕੇਂਦਰ ਸਰਕਾਰ ਨੇ ਅੱਤਵਾਦੀ ਸੰਗਠਨਾਂ ਨਾਲ ਸਬੰਧ ਰੱਖਣ ਦੇ ਦੋਸ਼ 'ਚ PFI 'ਤੇ ਪੰਜ ਸਾਲ ਲਈ ਪਾਬੰਦੀ ਲਗਾ ਦਿੱਤੀ ਹੈ। ਸੂਤਰਾਂ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਅਤੇ ਖੁਫੀਆ ਏਜੰਸੀਆਂ ਦੁਆਰਾ ਗ੍ਰਹਿ ਮੰਤਰਾਲੇ ਨੂੰ ਦਿੱਤੇ ਗਏ ਇਨਪੁਟਸ ਦੇ ਆਧਾਰ 'ਤੇ ਆਰਐਸਐਸ ਦੇ ਪੰਜ ਨੇਤਾਵਾਂ ਨੂੰ 'ਵਾਈ' ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀ ਵੀਆਈਪੀ ਸੁਰੱਖਿਆ ਯੂਨਿਟ ਨੂੰ ਇਹਨਾਂ ਪੰਜ ਆਰਐਸਐਸ ਆਗੂਆਂ ਦੀ ਸੁਰੱਖਿਆ ਸੰਭਾਲਣ ਲਈ ਕਿਹਾ ਗਿਆ ਹੈ। ਸੂਤਰਾਂ ਅਨੁਸਾਰ ‘ਵਾਈ’ ਸ਼੍ਰੇਣੀ ਤਹਿਤ ਹਰੇਕ ਆਗੂ ਨੂੰ ਦੋ ਤੋਂ ਤਿੰਨ ਹਥਿਆਰਬੰਦ ਕਮਾਂਡੋ ਦਿੱਤੇ ਜਾਣਗੇ।

ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਬਿਹਾਰ ਇਕਾਈ ਦੇ ਪ੍ਰਧਾਨ ਅਤੇ ਪੱਛਮੀ ਚੰਪਾਰਨ ਲੋਕ ਸਭਾ ਮੈਂਬਰ ਸੰਜੇ ਜੈਸਵਾਲ ਨੂੰ ਵੀ ਅਜਿਹੀ ਹੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਜੈਸਵਾਲ ਨੂੰ ਇਹ ਸੁਰੱਖਿਆ ਹਥਿਆਰਬੰਦ ਬਲਾਂ 'ਚ ਭਰਤੀ ਲਈ 'ਅਗਨੀਪਥ' ਯੋਜਨਾ ਦੇ ਐਲਾਨ ਤੋਂ ਬਾਅਦ ਉਹਨਾਂ ਅਤੇ ਭਾਜਪਾ ਦੇ ਹੋਰ ਨੇਤਾਵਾਂ ਦੇ ਵਿਰੋਧ ਦੇ ਮੱਦੇਨਜ਼ਰ ਦਿੱਤੀ ਗਈ ਹੈ।

ਹਾਲਾਂਕਿ ਬਾਅਦ ਵਿਚ ਜੈਸਵਾਲ ਤੋਂ ਇਹ ਸੁਰੱਖਿਆ ਵਾਪਸ ਲੈ ਲਈ ਗਈ ਸੀ ਪਰ ਉਹਨਾਂ ਦੀ ਸੁਰੱਖਿਆ ਇਕ ਵਾਰ ਫਿਰ ਤੋਂ ਬਹਾਲ ਕਰ ਦਿੱਤੀ ਗਈ ਹੈ। ਆਰਐਸਐਸ ਦੇ ਪੰਜ ਨੇਤਾਵਾਂ ਅਤੇ ਜੈਸਵਾਲ ਦੀ ਸ਼ਮੂਲੀਅਤ ਨਾਲ ਘੱਟੋ-ਘੱਟ 125 ਲੋਕ ਸੀਆਰਪੀਐਫ ਦੇ ਵੀਆਈਪੀ ਸੁਰੱਖਿਆ ਘੇਰੇ ਵਿਚ ਆ ਗਏ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement