ਜੰਮੂ-ਕਸ਼ਮੀਰ ’ਚ 300 ਕਰੋੜ ਦੀ ਕੋਕੀਨ ਬਰਾਮਦ, ਦੋ ਪੰਜਾਬੀ ਗ੍ਰਿਫਤਾਰ
Published : Oct 1, 2023, 8:01 pm IST
Updated : Oct 1, 2023, 8:01 pm IST
SHARE ARTICLE
File Photo
File Photo

ਸਰਹੱਦ ਪਾਰ ਤੋਂ ਤਸਕਰੀ ਕਰ ਕੇ ਪੰਜਾਬ ’ਚ ਲਿਆਂਦੀ ਜਾ ਰਹੀ ਸੀ ਕੋਕੀਨ

 

ਬਨਿਹਾਲ/ਜੰਮੂ: ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਇਕ ਅਤਿਵਾਦੀ (ਨਾਰਕੋ-ਟੈਰਰ) ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇਕ ਗੱਡੀ ’ਚੋਂ 30 ਕਿਲੋ ਕੋਕੀਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਕੋਕੀਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 300 ਕਰੋੜ ਰੁਪਏ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ।

ਅਧਿਕਾਰੀਆਂ ਮੁਤਾਬਕ ਜੰਮੂ-ਸ੍ਰੀਨਗਰ ਨੈਸ਼ਨਲ ਹਾਈਵੇਅ ਦੇ ਨਾਲ ਲਗਦੇ ਬਨਿਹਾਲ ਇਲਾਕੇ ਤੋਂ ਕੋਕੀਨ ਦੀ ਬਰਾਮਦਗੀ ਤੋਂ ਬਾਅਦ ਪੰਜਾਬ ਦੇ ਦੋ ਵਾਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜੰਮੂ ਖੇਤਰ ਦੇ ਐਡੀਸ਼ਨਲ ਡੀ.ਜੀ.ਪੀ. ਮੁਕੇਸ਼ ਸਿੰਘ ਨੇ ਦਸਿਆ, ‘‘ਸ਼ਨਿਚਰਵਾਰ ਰਾਤ ਕਰੀਬ 10:30 ਵਜੇ ਸੀਨੀਅਰ ਪੁਲਿਸ ਸੁਪਰਡੈਂਟ ਮੋਹਿਤਾ ਸ਼ਰਮਾ ਦੀ ਅਗਵਾਈ ’ਚ ਰਾਮਬਨ ਪੁਲਿਸ ਨੇ ਬਨਿਹਾਲ ਰੇਲਵੇ ਚੌਕ ਨੇੜੇ ਕਸ਼ਮੀਰ ਤੋਂ ਜੰਮੂ ਆ ਰਹੀ ਇਕ ਗੱਡੀ ਨੂੰ ਰੋਕਿਆ, ਜਿਸ ’ਚੋਂ 30 ਕਿਲੋਗ੍ਰਾਮ ਕੋਕੀਨ ਬਰਾਮਦ ਕੀਤੀ ਗਈ ਹੈ।’’

ਉਨ੍ਹਾਂ ਦਸਿਆ ਕਿ ਫੜੇ ਗਏ ਨਸ਼ੀਲੇ ਪਦਾਰਥਾਂ ਦੀ ਕੌਮਾਂਤਰੀ ਬਜ਼ਾਰ ’ਚ ਕੀਮਤ 300 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਕੋਕੀਨ ਦੀ ਸਫਲਤਾਪੂਰਵਕ ਬਰਾਮਦਗੀ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਇਕ ਵੱਡੇ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਥਾਣਾ ਬਨਿਹਾਲ ਵਿਖੇ ਨਸ਼ੀਲੀਆਂ ਦਵਾਈਆਂ ਅਤੇ ਮਨਪ੍ਰਭਾਵੀ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਬਨਿਹਾਲ ਥਾਣਾ ਇੰਚਾਰਜ ਮੁਹੰਮਦ ਅਫਜ਼ਲ ਵਾਨੀ ਨੇ ਦਸਿਆ ਕਿ ਫੜੇ ਗਏ ਤਸਕਰਾਂ ਦੀ ਪਛਾਣ ਸਰਬਜੀਤ ਸਿੰਘ ਵਾਸੀ ਜਲੰਧਰ ਅਤੇ ਫਗਵਾੜਾ ਦੇ ਹਨੀ ਬਸਰਾ ਵਜੋਂ ਹੋਈ ਹੈ।

ਪੁਲੀਸ ਅਨੁਸਾਰ ਗੱਡੀ ਦੀ ਛੱਤ ’ਤੇ ਤਿੰਨ ਕਿਲੋਗ੍ਰਾਮ ਕੋਕੀਨ ਛੁਪਾ ਕੇ ਰੱਖੀ ਗਈ ਸੀ, ਜਦੋਂ ਕਿ ਉਨ੍ਹਾਂ ਦੇ ਸਾਮਾਨ ’ਚੋਂ 27 ਕਿਲੋਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਵਾਨੀ ਨੇ ਦਸਿਆ ਕਿ ਜਦੋਂ ਤਸਕਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪਿੱਛਾ ਕਰ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਅਧਿਕਾਰੀ ਨੇ ਦਸਿਆ ਕਿ ਕੋਕੀਨ ਦੀ ਸਰਹੱਦ ਪਾਰ ਤੋਂ ਤਸਕਰੀ ਕਰ ਕੇ ਉੱਤਰੀ ਕਸ਼ਮੀਰ ਤੋਂ ਪੰਜਾਬ ’ਚ ਲਿਆਂਦੀ ਜਾ ਰਹੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement