ਸਿਆਸਤ 'ਚ ਅਪਰਾਧੀਆਂ ਦੀ ਐਂਟਰੀ 'ਤੇ ਲੱਗੇਗੀ ਬ੍ਰੇਕ!
ਰਾਜਸਥਾਨ - ਰਾਜਸਥਾਨ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਚੋਣਾਂ ਦੌਰਾਨ ਰਾਜਸਥਾਨ ਵਿਚ ਪਹਿਲੀ ਵਾਰ ਚੋਣ ਕਮਿਸ਼ਨ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਘਰ-ਘਰ ਜਾ ਕੇ ਵੋਟ ਪਾਉਣ ਦੀ ਸਹੂਲਤ ਵੀ ਪ੍ਰਦਾਨ ਕਰੇਗਾ। ਇਸ ਦੇ ਨਾਲ ਹੀ ਸਿਆਸਤ ਵਿਚ ਅਪਰਾਧੀਆਂ ਦੇ ਦਾਖ਼ਲੇ ਨੂੰ ਰੋਕਣ ਲਈ ਇੱਕ ਨਵਾਂ ਕਦਮ ਚੁੱਕਿਆ ਗਿਆ ਹੈ, ਇਸ ਤਹਿਤ ਸਿਆਸੀ ਪਾਰਟੀਆਂ ਨੂੰ ਅਖ਼ਬਾਰ ਵਿਚ ਸਪੱਸ਼ਟੀਕਰਨ ਦੇਣਾ ਹੋਵੇਗਾ ਕਿ ਉਨ੍ਹਾਂ ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀ ਨੂੰ ਟਿਕਟ ਕਿਉਂ ਦਿੱਤੀ।
ਚੋਣ ਕਮਿਸ਼ਨ ਦੇ ਇਸ ਵੱਡੇ ਕਦਮ ਨਾਲ ਅਪਰਾਧ ਨਾਲ ਜੁੜੇ ਲੋਕਾਂ 'ਤੇ ਰਾਜਨੀਤੀ ਕਰਨ 'ਤੇ ਪਾਬੰਦੀ ਲੱਗ ਜਾਵੇਗੀ। ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਕਦਮ ਚੁੱਕਦੇ ਹੋਏ ਚੋਣ ਕਮਿਸ਼ਨ ਨੇ 80 ਸਾਲ ਤੋਂ ਵੱਧ ਉਮਰ ਦੇ ਅੰਗਹੀਣਾਂ ਅਤੇ ਬਜ਼ੁਰਗਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਅਜਿਹੇ ਲੋਕਾਂ ਨੂੰ ਘਰ ਬੈਠੇ ਹੀ ਵੋਟ ਪਾਉਣ ਦੀ ਸਹੂਲਤ ਮਿਲੇਗੀ। ਇਸ ਦੇ ਲਈ ਪੋਲਿੰਗ ਪਾਰਟੀਆਂ ਲਗਭਗ 17 ਲੱਖ ਅਪਾਹਜ ਅਤੇ 80 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ ਘਰਾਂ ਦਾ ਦੌਰਾ ਕਰਨਗੀਆਂ।
ਜਿਸ ਕਾਰਨ ਚੋਣ ਕਮਿਸ਼ਨ ਦੇ ਇਸ ਵੱਡੇ ਕਦਮ ਦਾ ਲਾਭ ਇਨ੍ਹਾਂ ਲੋਕਾਂ ਨੂੰ ਮਿਲੇਗਾ। ਇਸ ਸਬੰਧੀ ਪਿਛਲੀਆਂ ਦੋਹੇ ਰਾਜਸਥਾਨ ਵਿਚ ਹੋਈਆਂ ਕੁਝ ਉਪ ਚੋਣਾਂ ਵਿਚ ਅਪਾਹਜ ਅਤੇ ਬਜ਼ੁਰਗ ਵੋਟਰਾਂ ਨੂੰ ਘਰ-ਘਰ ਜਾ ਕੇ ਵੋਟ ਪਾਉਣ ਦਾ ਸਫ਼ਲ ਤਜ਼ਰਬਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰਯੋਗ ਵਿਚ ਰਾਜਸਥਾਨ ਦੇ ਸਰਦਾਰਸ਼ਹਿਰ, ਧਾਰਿਆਵਾੜ, ਰਾਜਸਮੰਦ, ਸੁਜਾਨਗੜ੍ਹ ਅਤੇ ਵੱਲਭਨਗਰ ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਲਈ ਪਛਾਣੇ ਗਏ ਲੋਕਾਂ ਨੇ ਘਰ ਬੈਠ ਕੇ ਵੋਟ ਪਾਈ।
ਇਸ ਦੇ ਨਾਲ ਹੀ ਚੋਣ ਕਮਿਸ਼ਨ ਦੇ ਅਧਿਕਾਰੀ ਨੇ ਕਿਹਾ ਕਿ ਸਿਆਸਤ 'ਚ ਅਪਰਾਧੀਆਂ ਦੀ ਵਧਦੀ ਦਖਲਅੰਦਾਜ਼ੀ ਨੂੰ ਲੈ ਕੇ ਇਸ ਵਾਰ ਚੋਣ ਕਮਿਸ਼ਨ ਨੇ ਵੱਡਾ ਕਦਮ ਚੁੱਕਿਆ ਹੈ। ਇਸ ਤਹਿਤ ਅਪਰਾਧਿਕ ਤੱਤਾਂ ਲਈ ਸਿਆਸਤ ਵਿਚ ਘੁਸਪੈਠ ਕਰਨਾ ਆਸਾਨ ਨਹੀਂ ਹੋਵੇਗਾ। ਹੁਣ ਸਿਆਸੀ ਪਾਰਟੀਆਂ ਵੀ ਅਪਰਾਧ ਨਾਲ ਜੁੜੇ ਲੋਕਾਂ ਨੂੰ ਟਿਕਟਾਂ ਦੇਣ ਤੋਂ ਕੰਨੀ ਕਤਰਾਉਣਗੀਆਂ।
ਇਸ ਦੇ ਲਈ ਚੋਣ ਕਮਿਸ਼ਨ ਸਿਆਸੀ ਪਾਰਟੀਆਂ ਤੋਂ ਜਵਾਬ ਮੰਗੇਗਾ। ਇਸ ਤੋਂ ਇਲਾਵਾ ਜੇਕਰ ਕਿਸੇ ਅਪਰਾਧਿਕ ਤੱਤ ਨੂੰ ਚੋਣਾਂ ਵਿਚ ਟਿਕਟ ਦਿੱਤੀ ਜਾਂਦੀ ਹੈ ਤਾਂ ਉਸ ਸਿਆਸੀ ਪਾਰਟੀ ਨੂੰ ਅਖ਼ਬਾਰ ਵਿਚ ਸਪੱਸ਼ਟੀਕਰਨ ਦੇਣਾ ਹੋਵੇਗਾ ਕਿ ਉਨ੍ਹਾਂ ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀ ਨੂੰ ਟਿਕਟ ਕਿਉਂ ਦਿੱਤੀ।