Jammu and Kashmir Election: ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦਾ ਆਖ਼ਰੀ ਪੜਾਅ ਅੱਜ
Published : Oct 1, 2024, 7:29 am IST
Updated : Oct 1, 2024, 7:29 am IST
SHARE ARTICLE
The last phase of assembly elections in Jammu and Kashmir today
The last phase of assembly elections in Jammu and Kashmir today

Jammu and Kashmir Election:  20,000 ਤੋਂ ਵੱਧ ਪੋਲਿੰਗ ਸਟਾਫ਼ ਤਾਇਨਾਤ

 

Jammu and Kashmir Election: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਤੀਜੇ ਅਤੇ ਆਖਰੀ ਪੜਾਅ ਦੀ ਪੂਰਵ ਸੰਧਿਆ ’ਤੇ ਸੋਮਵਾਰ ਨੂੰ 7 ਜ਼ਿਲ੍ਹਿਆਂ ’ਚ 20,000 ਤੋਂ ਵੱਧ ਪੋਲਿੰਗ ਮੁਲਾਜ਼ਮ ਤਾਇਨਾਤ ਕੀਤੇ ਗਏ। ਅਧਿਕਾਰੀਆਂ ਨੇ ਦਸਿਆ ਕਿ ਇਸ ਪੜਾਅ ’ਚ ਦੋ ਸਾਬਕਾ ਉਪ ਮੁੱਖ ਮੰਤਰੀਆਂ ਤਾਰਾ ਚੰਦ ਅਤੇ ਮੁਜ਼ੱਫਰ ਬੇਗ ਸਮੇਤ 415 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ। 

ਚੋਣਾਂ ਦੇ ਇਸ ਪੜਾਅ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿਚ ਪਛਮੀ ਪਾਕਿਸਤਾਨੀ ਸ਼ਰਨਾਰਥੀਆਂ, ਵਾਲਮੀਕਿ ਸਮਾਜ ਅਤੇ ਗੋਰਖਾ ਭਾਈਚਾਰੇ ਦੀ ਸ਼ਮੂਲੀਅਤ ਹੋਵੇਗੀ, ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਹੀ ਵਿਧਾਨ ਸਭਾ, ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਚੋਣਾਂ ਵਿਚ ਵੋਟ ਪਾਉਣ ਦਾ ਅਧਿਕਾਰ ਮਿਲਿਆ ਸੀ।

ਇਸ ਮਹੱਤਵਪੂਰਨ ਪੜਾਅ ’ਚ 5,060 ਪੋਲਿੰਗ ਸਟੇਸ਼ਨਾਂ ’ਤੇ 39.18 ਲੱਖ ਤੋਂ ਵੱਧ ਵੋਟਰ ਅਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੇ ਯੋਗ ਹਨ। ਜੰਮੂ ਖੇਤਰ ਦੇ ਜੰਮੂ, ਊਧਮਪੁਰ, ਸਾਂਬਾ ਅਤੇ ਕਠੂਆ ਅਤੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ, ਬਾਂਦੀਪੋਰਾ ਅਤੇ ਕੁਪਵਾੜਾ ਜ਼ਿਲ੍ਹਿਆਂ ਦੀਆਂ 40 ਸੀਟਾਂ ’ਤੇ ਵੋਟਿੰਗ ਹੋਵੇਗੀ। ਵੋਟਾਂ 1 ਅਕਤੂਬਰ ਨੂੰ ਪੈਣਗੀਆਂ। 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement