ਦਿੱਲੀ ਵਿਚ ਪ੍ਰਦੂਸ਼ਣ ਦਾ ਕਹਿਰ, ਸਕੂਲ ਕੀਤੇ ਗਏ ਬੰਦ, ਐਮਰਜੈਂਸੀ ਹੋਈ ਲਾਗੂ
Published : Nov 1, 2019, 4:28 pm IST
Updated : Nov 1, 2019, 5:02 pm IST
SHARE ARTICLE
Delhi Pollution
Delhi Pollution

ਦਿੱਲੀ ਵਿਚ ਨਿਰਮਾਣ ਕਾਰਜਾਂ ਉੱਤੇ ਵੀ ਪਾਬੰਦੀ

ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਰਾਜਧਾਨੀ ਵਿਚ ਪ੍ਰਦੂਸ਼ਣ ਦੇ ਕਹਿਰ ਨੂੰ ਦੇਖਦੇ ਹੋਏ ਸਾਰੇ ਸਕੂਲਾਂ ਨੂੰ 5 ਨਵੰਬਰ ਤੱਕ ਬੰਦ ਰੱਖਣ ਦੀ ਹਦਾਇਤ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵੱਲੋਂ ਗਠਤ ਪੈਨਲ ਨੇ ਅੱਜ ਸ਼ੁੱਕਰਵਾਰ ਨੂੰ ਦਿੱਲੀ -ਰਾਸ਼ਟਰੀ ਰਾਜਧਾਨੀ ਖੇਤਰ  (NCR) ਵਿਚ ਜਨ-ਸਿਹਤ ਐਮਰਜੈਂਸੀ ਐਲਾਨ ਦਿੱਤੀ ਸੀ। ਇਸ ਤੋਂ ਇਲਾਵਾ ਦਿੱਲੀ ਵਿਚ ਸਾਰੇ ਨਿਰਮਾਣ ਕਾਰਜ਼ਾਂ ਉੱਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।

Delhi PollutionDelhi Pollution

ਵਾਤਾਵਰਣ ਪ੍ਰਦੂਸ਼ਣ ਰੋਕਥਾਮ ਅਥਾਰਟੀ (EPCA) ਨੇ ਪ੍ਰਦੂਸ਼ਣ ਦੇ ਬੇਹੱਦ ਗੰਭੀਰ ਸ਼੍ਰੇਣੀ ਤੱਕ ਪਹੁੰਚਣ ਉੱਤੇ ਪੂਰੀ ਠੰਡ ਦੌਰਾਨ ਪਟਾਖੇ ਅਤੇ ਆਤਿਸ਼ਬਾਜ਼ੀ ਨਾ ਚਲਾਉਣ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ। EPCA ਦੇ ਮੁਖੀ ਸ਼੍ਰੀ ਭੂਰੇ ਲਾਲ ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ਦੇ ਮੁੱਖ ਸਕੱਤਰਾਂ ਨੂੰ ਲਿਖੀ ਚਿੱਠੀ ਵਿਚ ਕਿਹਾ ਸੀ ਕਿ ਵੀਰਵਾਰ  ਰਾਤੀ ਦਿੱਲੀ-NCR ਵਿਚ ਹਵਾ ਦਾ ਮਿਆਰਾ ਬਹੁਤ ਖ਼ਰਾਬ ਹੋ ਗਿਆ ਸੀ ਅਤੇ ਉਹ ਹੁਣ ਬਹੁਤ ਖ਼ਰਾਬ ਸ਼੍ਰੇਣੀ ਵਿਚ ਪਹੁੰਚ ਗਿਆ ਹੈ।

Delhi PollutionDelhi Pollution

ਉਨ੍ਹਾਂ ਚਿੱਠੀ ਵਿਚ ਲਿਖਿਆ 'ਅਸੀ  ਇਸ ਨੂੰ ਇੱਕ ਜਨ - ਸਹਿਤ ਐਮਰਜੈਂਸੀ ਵਾਂਗ ਲੈ ਰਹੇ ਹਾਂ ਕਿਉਂਕਿ ਹਵਾ ਦੇ ਪ੍ਰਦੂਸ਼ਣ ਦਾ ਸਿਹਤ ਉੱਤੇ ਗੰਭੀਰ ਅਸਰ ਪਵੇਗਾ, ਖਾਸ ਤੌਰ 'ਤੇ ਬੱਚਿਆ ਦੀ ਸਿਹਤ ਉੱਤੇ'। ਇਸ ਤੋਂ ਪਹਿਲਾਂ ਅੱਜ ਦਿੱਲੀ ਹਾਈਕੋਰਟ ਨੇ ਆਡ -ਈਵਨ ਸਕੀਮ ਉੱਤੇ ਰੋਕ ਲਗਾਉਣ ਲਈ ਪਾਈਆਂ ਗਈਆਂ ਪਟੀਸ਼ਨਾਂ  'ਤੇ ਸੁਣਵਾਈ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਪਟੀਸ਼ਨ ਕਰਤਾ ਆਪਣੀ ਗੱਲ਼ ਦਿੱਲੀ ਸਰਕਾਰ ਕੋਲ ਜਾ ਕੇ ਰੱਖੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement