ਪਾਸਪੋਰਟ ‘ਚ ਛੋਟ ਨੂੰ ਪਾਕਿਸਤਾਨ ਸਰਕਾਰ ਨੇ ਅਧਿਕਾਰਕ ਰੂਪ ਨਾਲ ਨਹੀਂ ਦੱਸਿਆ
Published : Nov 1, 2019, 6:55 pm IST
Updated : Nov 1, 2019, 6:55 pm IST
SHARE ARTICLE
Imran Khan
Imran Khan

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ੁੱਕਰਵਾਰ ਸਵੇਰੇ ਟਵੀਟ ਕਰ ਕੇ ਕਰਤਾਰਪੁਰ ਸਾਹਿਬ...

ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ੁੱਕਰਵਾਰ ਸਵੇਰੇ ਟਵੀਟ ਕਰ ਕੇ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਡਾ ਤੋਹਫਾ ਦਿੱਤਾ। ਇਮਰਾਨ ਨੇ ਆਪਣੇ ਟਵੀਟ ਵਿਚ ਸਿੱਖ ਸ਼ਰਧਾਲੂਆਂ ਨੂੰ ਪਾਸਪੋਰਟ ਲਿਆਉਣ 'ਤੇ ਛੋਟ ਦਿੱਤੀ ਹੈ। ਫਿਲਹਾਲ ਇਮਰਾਨ ਦੇ ਟਵੀਟ ਕਰਨ ਦੇ ਬਾਵਜੂਦ ਹਾਲੇ ਤੱਕ ਕੋਈ ਅਧਿਕਾਰਕ ਬਿਆਨ ਨਹੀਂ ਆਇਆ।

ਇਸ ਲਈ ਭਾਰਤ ਸਰਕਾਰ ਇਮਰਾਨ ਖਾਨ ਦੇ ਟਵੀਟ 'ਤੇ ਨਹੀਂ ਸਗੋਂ ਹਾਲੇ ਵੀ ਪਾਕਿਸਤਾਨ ਦੇ ਪ੍ਰਸਤਾਵ ਦਾ ਇੰਤਜ਼ਾਰ ਕਰ ਰਹੀ ਹੈ। ਮਤਲਬ ਕਰਤਾਰਪੁਰ ਸਾਹਿਬ ਜਾਣ ਲਈ ਫਿਲਹਾਲ ਪਾਸਪੋਰਟ ਰੱਖਣਾ ਜ਼ਰੂਰੀ ਹੈ। ਸਰਕਾਰ ਦੇ ਸੂਤਰਾਂ ਮੁਤਾਬਕ ਭਾਰਤ ਹਾਲੇ ਦੋਹਾਂ ਦੇਸ਼ਾਂ ਵਿਚ ਹੋਏ ਤੈਅ ਸਮਝੌਤੇ ਦੇ ਤਹਿਤ ਹੀ ਚੱਲੇਗਾ।

ਇਮਰਾਨ ਖਾਨ ਦੇ ਟਵੀਟ ਨਾਲ ਕੁਝ ਬਦਲਿਆ ਨਹੀਂ ਹੈ ਕਿਉਂਕਿ ਪਾਸਪੋਰਟ ਵਿਚ ਛੋਟ ਨੂੰ ਪਾਕਿਸਤਾਨ ਸਰਕਾਰ ਨੇ ਅਧਿਕਾਰਕ ਰੂਪ ਨਾਲ ਨਹੀਂ ਦੱਸਿਆ ਹੈ। ਅਜਿਹੇ ਵਿਚ ਫਿਲਹਾਲ ਭਾਰਤ ਵੱਲੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਰੱਖਣਾ ਲਾਜ਼ਮੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement