 
          	ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵਨਾ ਨੂੰ ਖ਼ਾਰਜ ਕੀਤਾ।
ਮੇਰਠ : ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵਨਾ ਨੂੰ ਖ਼ਾਰਜ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਜਿੱਦ ’ਤੇ ਅੜੀ ਹੈ ਤਾਂ ਕਿਸਾਨ ਵੀ ਅਪਣੀ ਮੰਗ ਤੋਂ ਪਿੱਛੇ ਨਹੀਂ ਹਟਣਗੇ।
 Farmers Protest
Farmers Protest 
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦੀਵਾਲੀ ਹੀ ਨਹੀਂ ਹੋਲੀ ਵੀ ਸੜਕਾਂ ’ਤੇ ਮਨਾਵਾਂਗੇ। ਟਿਕੈਤ ਨੇ ਇਥੇ ਸਥਿਤ ਪਛਮੀ ਯੂ. ਪੀ. ਟੋਲ ਪਲਾਜ਼ਾ ਕੋਲ ਇਕ ਹਸਪਤਾਲ ’ਚ ਦਾਖ਼ਲ ਕਿਸਾਨ ਯੂਨੀਅਨ ਦੇ ਇਕ ਅਹੁਦਾ ਅਧਿਕਾਰੀ ਦਾ ਹਾਲ-ਚਾਲ ਪੁੱਛਣ ਆਏ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ’ਚ ਉਨ੍ਹਾਂ ਨੇ ਸਰਕਾਰ ’ਤੇ ਕਿਸਾਨ ਵਿਰੋਧੀ ਹੋਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਇਹ ਸਰਕਾਰ ਪੂੰਜੀਪਤੀਆਂ ਅਤੇ ਉਦਯੋਗਪਤੀਆਂ ਦੇ ਲਾਭ ਲਈ ਕੰਮ ਕਰ ਰਹੀ ਹੈ। ਟਿਕੈਤ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ’ਤੇ ਜੇਕਰ ਸਰਕਾਰ ਜਿੱਦੀ ਹੈ ਤਾਂ ਕਿਸਾਨ ਵੀ ਅਪਣੀ ਜਿੱਦ ਤੋਂ ਪਿੱਛੇ ਨਹੀਂ ਹਟ ਸਕਦੇ ਹਨ।
 Rakesh Tikait
Rakesh Tikait
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਜੇਕਰ ਜ਼ਰਾ ਵੀ ਚਿੰਤਾ ਹੁੰਦੀ ਤਾਂ ਹੁਣ ਤਕ ਇਹ ਕਾਨੂੰਨ ਵਾਪਸ ਲੈ ਲਏ ਗਏ ਹੁੰਦੇ। ਟਿਕੈਤ ਨੇ ਦੁੱਖ਼ ਜ਼ਾਹਰ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਅਪਣਾ ਘਰ-ਬਾਰ ਛੱਡ ਕੇ ਸੜਕਾਂ ’ਤੇ 11 ਮਹੀਨੇ ਤੋਂ ਵੱਧ ਬੀਤ ਚੁੱਕੇ ਹਨ ਪਰ ਸਰਕਾਰ ਦੇ ਕੰਨਾਂ ’ਤੇ ਜੂੰ ਤਕ ਨਹੀਂ ਸਰਕਦੀ। ਉਨ੍ਹਾਂ ਕਿਹਾ ਕਿ ਹੁਣ ਤਾਂ ਕਿਸਾਨਾਂ ਨੇ ਦੀਵਾਲੀ ਹੀ ਨਹੀਂ ਹੋਲੀ ਵੀ ਸੜਕਾਂ ’ਤੇ ਹੀ ਮਨਾਉਣ ਦਾ ਮਨ ਬਣਾ ਲਿਆ ਹੈ।
 Rakesh Tikait
Rakesh Tikait
ਟਿਕੈਤ ਨੇ ਇਹ ਵੀ ਕਿਹਾ ਕਿ ਪ੍ਰਸ਼ਾਸਨ ਜੇ. ਸੀ. ਬੀ. ਦੀ ਮਦਦ ਨਾਲ ਇਥੇ ਲੱਗੇ ਟੈਂਟਾਂ ਨੂੰ ਉਖਾੜਨ ਦੀ ਕੋਸ਼ਿਸ਼ ਕਰ ਰਿਹਾ ਹੈ। ਜੇਕਰ ਪ੍ਰਸ਼ਾਸਨ ਇਥੇ ਟੈਂਟ ਉਖਾੜੇਗਾ ਤਾਂ ਕਿਸਾਨ ਸਰਕਾਰੀ ਦਫ਼ਤਰਾਂ ਦੇ ਬਾਹਰ ਟੈਂਟ ਲੱਗਾ ਲੈਣਗੇ।
 
                     
                
 
	                     
	                     
	                     
	                     
     
     
     
     
                     
                     
                     
                     
                    