CBI ਨੇ AIG ਰਛਪਾਲ ਸਿੰਘ ਸਣੇ 10 ਜਣਿਆਂ ਖ਼ਿਲਾਫ਼ ਦਾਖ਼ਲ ਕੀਤੀ ਚਾਰਜਸ਼ੀਟ
Published : Nov 1, 2022, 1:39 pm IST
Updated : Nov 1, 2022, 1:39 pm IST
SHARE ARTICLE
CBI files charge-sheet against STF’s Amritsar AIG, 9 others
CBI files charge-sheet against STF’s Amritsar AIG, 9 others

ਵਿਅਕਤੀ ਨੂੰ ਹੈਰੋਇਨ ਬਰਾਮਦ ਹੋਣ ਦੇ ਮਾਮਲੇ ’ਚ ‘ਝੂਠਾ’ ਫਸਾਉਣ ਦੇ ਇਲਜ਼ਾਮ

 

ਚੰਡੀਗੜ੍ਹ: ਨਸ਼ਾ ਤਸਕਰੀ ਨਾਲ ਜੁੜੇ ਇਕ ਮਾਮਲੇ ਵਿਚ ਜਾਂਚ ਤੋਂ ਬਾਅਦ ਸੀਬੀਆਈ ਨੇ ਐਸਟੀਐਫ ਦੇ ਏਆਈਜੀ ਰਛਪਾਲ ਸਿੰਘ ਸਮੇਤ 10 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵਿਸ਼ੇਸ਼ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਸ ਚਾਰਜਸ਼ੀਟ ਵਿਚ ਏਆਈਜੀ ਰਛਪਾਲ ਸਿੰਘ ਤੋਂ ਇਲਾਵਾ ਇੰਸਪੈਕਟਰ ਸੁਖਵਿੰਦਰ ਸਿੰਘ, ਸਬ ਇੰਸਪੈਕਟਰ ਪ੍ਰਭਜੀਤ ਸਿੰਘ ਤੇ ਬਲਵਿੰਦਰ ਸਿੰਘ, ਐਸਐਚਓ ਕੁਲਵਿੰਦਰ ਸਿੰਘ, ਐਸਐਚਓ ਸੁਰਜੀਤ ਸਿੰਘ, ਐਸਐਚਓ ਕੁਲਬੀਰ ਸਿੰਘ, ਐਸਐਚਓ ਬੇਅੰਤ ਸਿੰਘ, ਕੁਲਵੰਤ ਸਿੰਘ ਅਤੇ ਹੌਲਦਾਰ ਹੀਰਾ ਸਿੰਘ ਦੇ ਨਾਂਅ ਸ਼ਾਮਲ ਹਨ।

ਇਹ ਮਾਮਲਾ 2017 ਦਾ ਹੈ। ਅੰਮ੍ਰਿਤਸਰ ਦੇ ਬਲਵਿੰਦਰ ਸਿੰਘ ਉਰਫ ਕੁੱਕੂ ਨੂੰ 3 ਅਗਸਤ 2017 ਨੂੰ STF ਅੰਮ੍ਰਿਤਸਰ ਪੁਲਿਸ ਨੇ ਸਿਵਲ ਹਸਪਤਾਲ ਪੱਟੀ ਤੋਂ ਚੁੱਕਿਆ ਸੀ। ਬਾਅਦ 'ਚ ਉਸ 'ਤੇ ਹੈਰੋਇਨ ਦਾ ਮਾਮਲਾ ਦਰਜ ਕੀਤਾ ਗਿਆ, ਜਿਸ ਵਿਚ ਉਸ ’ਤੇ 1 ਕਿਲੋ ਹੈਰੋਇਨ ਪਾ ਦਿੱਤੀ ਗਈ। ਉਸ 'ਤੇ ਪਾਕਿਸਤਾਨ ਤੋਂ ਹੈਰੋਇਨ ਲਿਆਉਣ ਦਾ ਵੀ ਦੋਸ਼ ਲਗਾਇਆ ਗਿਆ। ਮਾਮਲੇ ਵਿਚ ਤਿੰਨ ਹੋਰ ਮੁਲਜ਼ਮਾਂ ਦੇ ਨਾਂਅ ਜੋੜ ਦਿੱਤੇ ਗਏ। ਬਲਵਿੰਦਰ ਸਿੰਘ ਨੇ ਇਸ ਤੋਂ ਬਾਅਦ ਹਾਈਕੋਰਟ ਨੂੰ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਸੀ।

ਐਸਟੀਐਫ ਨੇ ਆਪਣੀ ਰਿਪੋਰਟ ਵਿਚ ਦੱਸਿਆ ਸੀ ਕਿ ਹੈਰੋਇਨ ਦੀ ਇਕ ਹੋਰ ਖੇਪ ਭੌਰ ਸਿੰਘ ਨਾਂਅ ਦੇ ਮੁਲਜ਼ਮ ਦੇ ਖੇਤਾਂ ਵਿਚ ਦੱਬੀ ਹੋਈ ਸੀ। ਇਸ ਮਗਰੋਂ ਪੁਲਿਸ ਨੂੰ ਖੇਤ ਵਿਚੋਂ ਚਾਰ ਕਿਲੋ 530 ਗ੍ਰਾਮ ਹੈਰੋਇਨ ਅਤੇ ਹਥਿਆਰ ਬਰਾਮਦ ਹੋਏ। ਪੁਲਿਸ ਨੇ ਬਾਅਦ ਵਿਚ ਬਲਵਿੰਦਰ ਸਿੰਘ, ਮੇਜਰ ਸਿੰਘ ਅਤੇ ਭੌਰ ਸਿੰਘ ਖ਼ਿਲਾਫ਼ ਅੰਮ੍ਰਿਤਸਰ ਦੀ ਅਦਾਲਤ ਵਿਚ ਚਾਰਜਸ਼ੀਟ ਪੇਸ਼ ਕੀਤੀ। ਇਸ ਦੇ ਨਾਲ ਹੀ ਬਲਵਿੰਦਰ ਸਿੰਘ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਗਈ।

ਬਲਵਿੰਦਰ ਸਿੰਘ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ। ਹਾਈ ਕੋਰਟ ਨੇ ਨਵੰਬਰ 2019 ਵਿਚ ਡੀਜੀਪੀ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪ੍ਰਮੋਦ ਬਾਨ ਨੂੰ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਸੀ। ਜਾਂਚ ਵਿਚ ਬਲਵਿੰਦਰ ਸਿੰਘ ਦੀ ਕਾਲ ਡਿਟੇਲ, ਸੀਸੀਟੀਵੀ ਫੁਟੇਜ ਅਤੇ ਲੋਕੇਸ਼ਨ ਡੇਟਾ ਦਸੰਬਰ 2020 ਨੂੰ ਹਾਈ ਕੋਰਟ ਵਿਚ ਦਾਇਰ ਕੀਤਾ ਗਿਆ ਸੀ। ਕਾਲ ਡਿਟੇਲ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਸਵਾਲ ਉੱਠੇ ਅਤੇ ਜਨਵਰੀ 2021 ਨੂੰ ਹਾਈ ਕੋਰਟ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ। ਤਫ਼ਤੀਸ਼ ਦੌਰਾਨ ਗੁਰਜੰਟ ਸਿੰਘ ਉਰਫ਼ ਸੋਨੂੰ ਨਾਮ ਦੇ ਵਿਅਕਤੀ ਕੋਲੋਂ ਇੱਕ ਕਿਲੋ ਹੈਰੋਇਨ ਬਰਾਮਦ ਹੋਈ। ਸਾਰੀ ਹੈਰੋਇਨ ਬਲਵਿੰਦਰ ਸਿੰਘ ਦੇ ਨਾਂਅ 'ਤੇ ਦਿਖਾਈ ਗਈ ਸੀ। ਜਦਕਿ ਗੁਰਜੰਟ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement