ਪੰਜਾਬ ਸਮੇਤ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਮੰਗਿਆ ਇਕ ਹਫ਼ਤੇ ਦੇ ਅੰਦਰ ਮੰਗਿਆ ਹਲਫ਼ਨਾਮਾ
Supreme Court statement on pollution: ਹਵਾ ਪ੍ਰਦੂਸ਼ਣ ਦੀ ਸਥਿਤੀ 'ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਘਰ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। ਕੁਝ ਦਹਾਕੇ ਪਹਿਲਾਂ ਤੱਕ ਇਹ ਦਿੱਲੀ ਦਾ ਸਭ ਤੋਂ ਵਧੀਆ ਸਮਾਂ ਹੁੰਦਾ ਸੀ, ਪਰ ਹੁਣ ਸਥਿਤੀ ਵੱਖਰੀ ਹੈ। ਅਧਿਕਾਰੀਆਂ ਦੀ ਨਾਕਾਮੀ ਦਾ ਜ਼ਿਕਰ ਕਰਦਿਆਂ ਬੈਂਚ ਨੇ ਕਿਹਾ ਕਿ ਸਭ ਕੁਝ ਕਾਗਜ਼ਾਂ 'ਤੇ ਹੈ, ਪਰ ਜ਼ਮੀਨੀ ਹਕੀਕਤ ਵੱਖਰੀ ਹੈ।
ਇਹ ਵੀ ਪੜ੍ਹੋ: Amritsar to Italy Flight: ਅੰਮ੍ਰਿਤਸਰ ਤੋਂ ਇਟਲੀ ਦੇ ਵੇਰੋਨਾ ਸ਼ਹਿਰ ਵਿਚਕਾਰ ਅੱਜ ਸ਼ੁਰੂ ਹੋਵੇਗੀ ਪਹਿਲੀ ਫਲਾਈਟ
ਕੇਂਦਰ ਸ਼ਾਸਤ ਪ੍ਰਦੇਸ਼ ਦਿੱਲੀ ਤੋਂ ਇਲਾਵਾ ਸਿਖਰਲੀ ਅਦਾਲਤ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਹਲਫ਼ਨਾਮੇ ਦਾਇਰ ਕਰਕੇ ਪ੍ਰਦੂਸ਼ਣ ਨੂੰ ਰੋਕਣ ਲਈ ਕੀਤੇ ਗਏ ਉਪਾਵਾਂ ਬਾਰੇ ਜਾਣਕਾਰੀ ਮੰਗੀ ਹੈ। ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਸੁਧਾਂਸ਼ੂ ਧੂਲੀਆ ਅਤੇ ਜਸਟਿਸ ਪੀਕੇ ਮਿਸ਼ਰਾ ਦੀ ਬੈਂਚ ਨੇ ਕਿਹਾ, ਸਾਰੇ ਰਾਜ ਹਲਫ਼ਨਾਮਾ ਦਾਇਰ ਕਰਨਗੇ ਅਤੇ ਇੱਕ ਹਫ਼ਤੇ ਦੇ ਅੰਦਰ ਜਾਣਕਾਰੀ ਦੇਣਗੇ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਪਰਾਲੀ ਸਾੜਨਾ ਹਵਾ ਪ੍ਰਦੂਸ਼ਣ ਦਾ ਇੱਕ ਮੁੱਖ ਕਾਰਨ ਹੈ। ਪੰਜਾਬ ਵਿਚ ਵੱਡੀ ਗਿਣਤੀ ਵਿੱਚ ਪਰਾਲੀ ਸਾੜੀ ਜਾ ਰਹੀ ਹੈ। ਮਾਮਲੇ ਦੀ ਅਗਲੀ ਸੁਣਵਾਈ 7 ਨਵੰਬਰ ਨੂੰ ਹੋਵੇਗੀ।
ਇਹ ਵੀ ਪੜ੍ਹੋ: Punjab Open Debate Live Updates: CM ਮਾਨ ਵਲੋਂ ਚੁਨੌਤੀ ਦੇ ਕੇ ਵਿਰੋਧੀਆਂ ਨਾਲ ਰੱਖੀ ਵੱਡੀ ਬਹਿਸ 'ਤੇ ਅੱਜ ਪੂਰੇ ਪੰਜਾਬ ਦੀਆਂ ਨਜ਼ਰਾਂ
ਜਸਟਿਸ ਕੌਲ ਨੇ ਕਿਹਾ ਕਿ ਹੁਣ ਵੀ ਦਿੱਲੀ ਵਿਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਬਹੁਤ ਮਾੜੀ ਹਾਲਤ ਵਿਚ ਹੈ। AQI ਵਿਚ ਕੋਈ ਸੁਧਾਰ ਨਹੀਂ ਹੋਇਆ ਹੈ। ਇਸ ਨਾਲ ਆਉਣ ਵਾਲੀਆਂ ਪੀੜ੍ਹੀਆਂ 'ਤੇ ਮਾੜਾ ਅਸਰ ਪਵੇਗਾ।
ਕੇਂਦਰ ਵਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਸਰਕਾਰ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਕਈ ਕਦਮ ਚੁੱਕੇ ਹਨ। ਦਾਇਰ ਰਿਪੋਰਟ ਵਿਚ ਪਿਛਲੇ ਤਿੰਨ ਸਾਲਾਂ ਅਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿਤੀ ਗਈ ਹੈ। ਪਿਛਲੇ ਦੋ ਦਿਨਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ ਪਰ ਪਿਛਲੇ ਸਾਲ ਨਾਲੋਂ ਇਹ 40 ਫੀਸਦੀ ਘੱਟ ਹੈ।