Delhi News: ਦਿੱਲੀ ਦੇ ਸ਼ਾਹਦਰਾ 'ਚ ਦੀਵਾਲੀ ਮੌਕੇ ਗੋਲੀਆਂ ਮਾਰ ਕੇ ਚਾਚੇ-ਭਤੀਜੇ ਦਾ ਕਤਲ
Published : Nov 1, 2024, 8:56 am IST
Updated : Nov 1, 2024, 8:56 am IST
SHARE ARTICLE
On the occasion of Diwali in Delhi's Shahdara, uncle-nephew was shot dead
On the occasion of Diwali in Delhi's Shahdara, uncle-nephew was shot dead

Delhi News: ਮ੍ਰਿਤਕਾਂ ਦੀ ਪਛਾਣ 40 ਸਾਲਾ ਆਕਾਸ਼ ਅਤੇ 16 ਸਾਲਾ ਰਿਸ਼ਭ ਸ਼ਰਮਾ ਵਜੋਂ ਹੋਈ ਹੈ

 

Delhi News: 

ਦਿੱਲੀ ਦੇ ਫਰਸ਼ ਬਾਜ਼ਾਰ ਇਲਾਕੇ ਵਿੱਚ ਦੀਵਾਲੀ ਮਨਾ ਰਿਹਾ ਇੱਕ ਪਰਿਵਾਰ ਦੇਰ ਰਾਤ ਸੋਗ ਵਿੱਚ ਡੁੱਬ ਗਿਆ। ਬਦਮਾਸ਼ਾਂ ਨੇ ਘਰ 'ਚ ਦਾਖਲ ਹੋ ਕੇ ਇਕ ਤੋਂ ਬਾਅਦ ਇਕ ਤਿੰਨ ਲੋਕਾਂ ਨੂੰ ਗੋਲੀ ਮਾਰ ਦਿੱਤੀ। ਤਿੰਨੋਂ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਨੂੰ ਏਮਜ਼ ਦੇ ਟਰਾਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ 'ਚ 16 ਸਾਲਾ ਲੜਕਾ ਵੀ ਸ਼ਾਮਲ ਹੈ, ਜਦਕਿ ਜ਼ਖਮੀ ਦੀ ਉਮਰ ਵੀ ਸਿਰਫ 10 ਸਾਲ ਹੈ।

ਮ੍ਰਿਤਕਾਂ ਦੀ ਪਛਾਣ 40 ਸਾਲਾ ਆਕਾਸ਼ ਅਤੇ 16 ਸਾਲਾ ਰਿਸ਼ਭ ਸ਼ਰਮਾ ਵਜੋਂ ਹੋਈ ਹੈ, ਜਦਕਿ ਜ਼ਖਮੀ ਦੀ ਪਛਾਣ 10 ਸਾਲਾ ਕ੍ਰਿਸ਼ਨ ਸ਼ਰਮਾ ਵਜੋਂ ਹੋਈ ਹੈ।
ਸ਼ਾਹਦਰਾ ਜ਼ਿਲੇ ਦੇ ਡੀਸੀਪੀ ਪ੍ਰਸ਼ਾਂਤ ਗੌਤਮ ਨੇ ਦੱਸਿਆ ਕਿ ਵੀਰਵਾਰ ਸ਼ਾਮ ਕਰੀਬ 8:30 ਵਜੇ ਫਰਸ਼ ਬਾਜ਼ਾਰ ਥਾਣਾ ਖੇਤਰ ਦੀ ਬਿਹਾਰੀ ਕਾਲੋਨੀ 'ਚ ਗੋਲੀਬਾਰੀ

ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ।

ਜਿੱਥੇ ਡਾਕਟਰਾਂ ਨੇ 40 ਸਾਲਾ ਆਕਾਸ਼ ਅਤੇ ਉਸ ਦੇ 16 ਸਾਲਾ ਭਤੀਜੇ ਰਿਸ਼ਭ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਆਕਾਸ਼ ਦੇ ਪੁੱਤਰ ਰਿਸ਼ਭ ਸ਼ਰਮਾ ਨੂੰ ਏਮਜ਼ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਡੀਸੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਆਕਾਸ਼ ਸ਼ਰਮਾ ਆਪਣੇ ਬੇਟੇ ਕ੍ਰਿਸ਼ਨ ਸ਼ਰਮਾ ਅਤੇ ਭਤੀਜੇ ਰਿਸ਼ਭ ਸ਼ਰਮਾ ਨਾਲ ਘਰ ਦੇ ਬਾਹਰ ਦੀਵਾਲੀ ਮਨਾ ਰਿਹਾ ਸੀ ਤਾਂ ਉੱਥੇ ਇੱਕ ਨੌਜਵਾਨ ਨੇ ਆ ਕੇ ਇੱਕ ਤੋਂ ਬਾਅਦ ਇੱਕ ਪੰਜ ਗੋਲੀਆਂ ਚਲਾ ਦਿੱਤੀਆਂ ਜਿਸ ਵਿੱਚ ਆਕਾਸ਼, ਰਿਸ਼ਭ ਅਤੇ ਰਿਤਿਕ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਨੇ ਸਾਰਿਆਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਆਕਾਸ਼ ਅਤੇ ਰਿਸ਼ਭ ਨੂੰ ਮ੍ਰਿਤਕ ਐਲਾਨ ਦਿੱਤਾ।

ਡੀਸੀਪੀ ਨੇ ਦੱਸਿਆ ਕਿ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਤਲ ਨਿੱਜੀ ਰੰਜਿਸ਼ ਕਾਰਨ ਹੋਇਆ ਹੈ ਅਤੇ ਆਸਪਾਸ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਾਤਲ ਦੀ ਪਛਾਣ ਕੀਤੀ ਜਾ ਸਕੇ।

ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਬੰਟੀ ਨਾਂ ਦੇ ਨੌਜਵਾਨ ਨੇ ਪਹਿਲਾਂ ਉਸ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ ਅਤੇ ਫਿਰ ਗੋਲੀ ਚਲਾ ਦਿੱਤੀ, ਜਿਸ ਦਾ ਬੰਟੀ ਨਾਲ ਪਹਿਲਾਂ ਹੀ ਝਗੜਾ ਚੱਲ ਰਿਹਾ ਸੀ।
ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ 'ਚ ਜੁਟੀ ਹੈ।

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement