ਸਿੱਖ ਨਸਲਕੁਸ਼ੀ ਅਜ਼ਾਦ ਭਾਰਤ ਦੇ ਇਤਿਹਾਸ ਦੇ ਕਾਲੇ ਧੱਬੇ 'ਚੋਂ ਇਕ : ਹਰਦੀਪ ਸਿੰਘ ਪੁਰੀ
Published : Nov 1, 2025, 9:58 am IST
Updated : Nov 1, 2025, 11:50 am IST
SHARE ARTICLE
Sikh genocide one of the dark spots in the history of independent India: Hardeep Singh Puri
Sikh genocide one of the dark spots in the history of independent India: Hardeep Singh Puri

ਕਿਹਾ : 1984 ਦੇ ਦਿਨਾਂ ਨੂੰ ਯਾਦ ਕਰਕੇ ਅੱਜ ਵੀ ਮੇਰੀ ਰੂਹ ਕੰਬ ਜਾਂਦੀ ਹੈ

ਨਵੀਂ ਦਿੱਲੀ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਲੀ ’ਚ ਹੋਈ ਸਿੱਖ ਨਸਲਕੁਸ਼ੀ ਨੂੰ ਯਾਦ ਕੀਤਾ। ਉਨ੍ਹਾਂ ਸਿੱਖ ਨਸਲਕੁਸ਼ੀ ਨੂੰ ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ‘ਕਾਲੇ ਧੱਬਿਆਂ ਵਿੱਚੋਂ ਇੱਕ’ ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦਾ ਭਾਰਤ ਨਾ ਸਿਰਫ਼ ਆਪਣੀਆਂ ਘੱਟ ਗਿਣਤੀਆਂ ਦੀ ਰੱਖਿਆ ਕਰਦਾ ਹੈ ਬਲਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬਿਨਾਂ ਕਿਸੇ ਪੱਖਪਾਤ ਜਾਂ ਭੇਦਭਾਵ ਦੇ ‘ਸਬਕਾ ਸਾਥ, ਸਬਕਾ ਵਿਕਾਸ’ ਨੂੰ ਵੀ ਯਕੀਨੀ ਬਣਾਉਂਦਾ ਹੈ।
ਭਾਜਪਾ ਨੇ ਸਿੱਖ ਨਸਲਕੁਸ਼ੀ ਪੀੜਤਾਂ ਦੀਆਂ ਕਹਾਣੀਆਂ ਵੀ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ 1984 ਦੀਆਂ ਘਟਨਾਵਾਂ ਅੱਜ ਵੀ ਉਨ੍ਹਾਂ ਲੋਕਾਂ ਨੂੰ ਸਤਾਉਂਦੀ ਹੈ, ਜਿਨ੍ਹਾਂ ਨੇ ਇਸ ਨੂੰ ਝੱਲਿਆ ਹੈ। ਸੁਤੰਤਰ ਰਿਪੋਰਟਾਂ ਦੇ ਅਨੁਸਾਰ ਪੂਰੇ ਭਾਰਤ ਵਿੱਚ ਲਗਭਗ 16,000 ਸਿੱਖ ਮਾਰੇ ਗਏ ਸਨ। ‘ਐਕਸ’ ਉਤੇ ਵੱਖ-ਵੱਖ ਪੋਸਟਾਂ ਵਿੱਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਕ ਨਿੱਜੀ ਯਾਦ ਨੂੰ ਵੀ ਸਾਂਝਾ ਕੀਤਾ ਜਦੋਂ ਦਿੱਲੀ ਅਤੇ ਕਈ ਹੋਰ ਸ਼ਹਿਰਾਂ ’ਚ ਭੜਕੀ ਹਿੰਸਾ ਦੇ ਦੌਰਾਨ ਉਨ੍ਹਾਂ ਦੇ ਮਾਤਾ-ਪਿਤਾ ਨੂੰ ਦੱਖਣੀ ਦਿੱਲੀ ਸਥਿਤ ਉਨ੍ਹਾਂ ਦੇ ਘਰ ਤੋਂ ਸਮੇਂ ਰਹਿੰਦੇ ਬਚਾਇਆ ਗਿਆ ਸੀ।

ਉਨ੍ਹਾਂ ਕਿਹਾ ਕਿ 1984 ਦੇ ਉਨ੍ਹਾਂ ਦਿਨਾਂ ਨੂੰ ਯਾਦ ਕਰਕੇ ਅੱਜ ਵੀ ਉਨ੍ਹਾਂ ਦੀ ਰੂਹ ਕੰਬ ਜਾਦੀ ਹੈ ਜਦੋਂ ਨਿਰਦੋਸ਼ ਸਿੱਖ ਪੁਰਸ਼ਾਂ, ਮਹਿਲਾਵਾਂ ਅਤੇ ਬੱਚਿਆਂ ਨੂੰ ਬਿਨਾ ਸੋਚੇ ਸਮਝੇ ਕਤਲੇਆਮ ਕੀਤਾ ਗਿਆ ਸੀ ਅਤੇ ਉਨ੍ਹਾਂ ਦੀਆਂ ਸੰਪਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਨੂੰ ਕਾਂਗਰਸੀ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਅਗਵਾਈ ’ਚ ਜਾਨਲੇਵਾ ਭੀੜ ਨੇ ਲੁੱਟ ਲਿਆ। ਇਹ ਸਭਾ ਕੁੱਝ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਦੇ ਨਾਮ ’ਤੇ ਕੀਤਾ ਗਿਆ ਸੀ।


ਕੇਂਦਰੀ ਮੰਤਰੀ ਪੁਰੀ ਨੇ ਯਾਦ ਕੀਤਾ ਕਿ ਜਦੋਂ ਸਿੱਖਾਂ ਨੂੰ ਉਨ੍ਹਾਂ ਦੇ ਘਰਾਂ, ਵਾਹਨਾਂ ਅਤੇ ਗੁਰਦੁਆਰਿਆਂ ਤੋਂ ਬਾਹਰ ਕੱੱਢਿਆ ਜਾ ਰਿਹਾ ਸੀ ਅਤੇ ਜਿੰਦਾ ਸਾੜਿਆ ਜਾ ਰਿਹਾ ਸੀ ਅਤੇ ਪੁਲਿਸ ਮੂਕ ਦਰਸ਼ਕ ਬਣੀ ਖੜ੍ਹੀ ਰਹੀ। ਸਿੱਖਾਂ ਦੇ ਘਰਾਂ ਅਤੇ ਸੰਪਤੀਆਂ ਦੀ ਪਹਿਚਾਣ ਦੇ ਲਈ ਵੋਟਰ ਸੂਚੀਆਂ ਦੀ ਵਰਤੋਂ ਕੀਤੀ ਗਈ ਅਤੇ ਕਈ ਦਿਨਾਂ ਤੱਕ ਭੀੜ ਨੂੰ ਰੋਕਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ। ਇਸ ਦੀ ਬਜਾਏ ‘ਜਦੋਂ ਕੋਈ ਵੱਡਾ ਦਰਖਤ ਡਿੱਗਦਾ ਹੈ, ਤਾਂ ਧਰਤੀ ਹਿੱਲਦੀ ਹੈ’ ਵਾਲੇ ਬਿਆਨ ਨਾਲ ਉਸ ਸਮੇਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਸਿੱਖਾਂ ਦੇ ਕਤਲੇਆਮ ਨੂੰ ਖੁੱਲ੍ਹਾ ਸਮਰਥਨ ਦਿੱਤਾ ਸੀ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement