
.ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੂੰ ਘੰਟਿਆਂ ਬੱਧੀ ਹਿਰਾਸਤ 'ਚ ਰੱਖਿਆ
ਨਵੀਂ ਦਿੱਲੀ :ਆਪਣੀ ਹੋਂਦ ਨੂੰ ਬਚਾਉਣ ਲਈ ਦਿੱਲੀ-ਹਰਿਆਣਾ ਦੀ ਸਰਹੱਦ ਉਤੇ ਡੱਟੇ ਦੇਸ਼ ਦੇ ਕਿਸਾਨਾਂ ਦੇ ਹੱਕ ਵਿਚ ਅੱਜ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਅਤੇ ਯੂਥ ਵਿੰਗ ਵੱਲੋਂ ਦਿੱਲੀ ਦੇ ਕੈਨਾਟ ਪੈਲੇਸ ਆਵਾਜ਼ ਬੁਲੰਦ ਕੀਤੀ ਗਈ। ਆਮ ਆਦਮੀ ਪਾਰਟੀ ਦੇ ਵਿਦਿਆਰਥੀ ਅਤੇ ਯੂਥ ਵਿੰਗ ਦੇ ਆਗੂਆਂ ਮਨੁੱਖੀ ਚੈਨ ਬਣਾਕੇ ਕਿਸਾਨਾਂ ਦੇ ਹੱਕ ਵਿਚ ਰੋਸ ਪ੍ਰਗਟ ਕਰਨ ਲਈ ਕਨਾਟ ਪੈਲੇਸ 'ਚ ਇਕੱਠੇ ਹੋਏ।
photoਇਸ ਮੌਕੇ ਦਿੱਲੀ ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਯੂਥ ਆਗੂ ਰਮੇਸ਼ ਮੁਟਿਆਲਾ, ਵਿਦਿਆਰਥੀ ਆਗੂ ਰੋਹਿਤ ਨੇ ਵਿਸ਼ੇਸ਼ ਤੌਰ ਉਤੇ ਸ਼ਮੂਲੀਅਤ ਕੀਤੀ। ਕਿਸਾਨ ਅੰਦੋਲਨ ਦੇ ਸਮਰਥਨ ਵਿਚ ਜਦੋਂ ਮਨੁੱਖੀ ਚੈਨ ਬਣਾਉਣ ਦੀ ਸਰਗਰਮੀ ਚਲ ਰਹੀ ਸੀ ਤਾਂ ਪੁਲਿਸ ਨੇ ਭਿੰਨਕ ਲੱਗਦਿਆਂ ਹੀ ਆਗੂਆਂ ਸਮੇਤ ਦਰਜਨਾਂ ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ। ਦਿੱਲੀ ਪੁਲਿਸ ਨੇ ਆਗੂਆਂ ਅਤੇ ਵਰਕਰਾਂ ਨੂੰ ਘੰਟਿਆਂਬੱਧੀ ਦਿੱਲੀ ਦੀਆਂ ਸੜਕਾਂ ਉਤੇ ਘੁੰਮਾਉਣ ਤੋਂ ਬਾਅਦ ਬੁਰਾੜੀ ਦੇ ਮੈਦਾਨ ਵਿਚ ਲਿਆ ਕੇ ਰਿਹਾਅ ਕਰ ਦਿੱਤਾ।
jarnel singhਆਪ ਆਗੂ ਜਰਨੈਲ ਸਿੰਘ ਨੇ ਕਿਹਾ ਕਿ ਸਾਡਾ ਸੰਵਿਧਾਨ ਲੋਕਤੰਤਰਿਕ ਤਰੀਕੇ ਨਾਲ ਰੋਸ ਪ੍ਰਗਟਾਉਣ ਦੀ ਆਜ਼ਾਦੀ ਦਿੰਦਾ ਹੈ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਇਨ੍ਹਾਂ ਅਧਿਕਾਰਾਂ ਨੂੰ ਕੁਚਲਣ ਉਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਦਾ ਕਿਸਾਨ ਸੜਕਾਂ ਉਤੇ ਆਪਣੀ ਹੋਂਦ ਦੀ ਕਾਇਮ ਰੱਖਣ ਦੀ ਲੜਾਈ ਲੜ ਰਿਹਾ ਹੈ, ਦੂਜੇ ਪਾਸੇ ਮੋਦੀ ਸਰਕਾਰ ਸੰਘਰਸ਼ਕਾਰੀਆਂ ਨੂੰ ਕੁਚਲਣ ਲਈ ਹਰ ਹੱਥ ਕੰਢੇ ਵਰਤ ਰਹੀ ਹੈ।
farmerਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੀ ਜਾ ਰਹੀ ਤਾਨਾਸ਼ਾਹੀ ਨੂੰ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਦੇ ਹੱਕ ਵਿਚ ਹਰ ਪੱਧਰ ਉਤੇ ਸੰਘਰਸ਼ ਕੀਤਾ ਜਾਵੇਗਾ।