ਸਿੰਘੂ ਬਾਰਡਰ ਹੰਗਾਮੇ 'ਚ ਦਿੱਲੀ ਪੁਲਿਸ ਦੀ ਕਾਰਵਾਈ, ਕਈ ਧਾਰਾਵਾਂ 'ਚ FIR ਦਰਜ 
Published : Dec 1, 2020, 9:37 am IST
Updated : Dec 1, 2020, 9:37 am IST
SHARE ARTICLE
Delhi Police
Delhi Police

ਸਰਕਾਰੀ ਜਾਇਦਾਦ ਦੇ ਨੁਕਸਾਨ ਅਤੇ ਦੰਗਾ ਸਮੇਤ ਕਈ ਧਾਰਾਵਾਂ ਲਗਾਈਆਂ ਗਈਆਂ ਹਨ

ਨਵੀਂ ਦਿੱਲੀ - ਖੇਤੀਬਾੜੀ ਬਿੱਲ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਪਿਛਲੇ ਪੰਜ ਦਿਨਾਂ ਤੋਂ ਕਿਸਾਨ ਦਿੱਲੀ ਬਾਰਡਰ 'ਤੇ ਡਟੇ ਹੋਏ ਹਨ। ਕਿਸਾਨ ਦਿੱਲੀ ਚਲੋ ਅੰਦੋਲਨ ਦੇ ਤਹਿਤ ਦਿੱਲੀ 'ਚ ਪ੍ਰਵੇਸ਼ ਕਰਨਾ ਚਾਹੁੰਦੇ ਹਨ ਤਾਂ ਉਥੇ ਹੀ ਪੁਲਿਸ ਨੇ ਉਨ੍ਹਾਂ ਨੂੰ ਸਰਹੱਦ 'ਤੇ ਰੋਕ ਦਿੱਤਾ ਹੈ। ਇਸ 'ਚ ਦਿੱਲੀ ਪੁਲਿਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਦੰਗਾ ਸਮੇਤ ਕਈ ਧਾਰਾਵਾਂ 'ਚ ਮਾਮਲਾ ਦਰਜ ਕਰ ਲਿਆ ਹੈ।

 

ਦਿੱਲੀ ਪੁਲਿਸ ਵੱਲੋਂ ਅਲੀਪੁਰ ਪੁਲਿਸ ਸਟੇਸ਼ਨ 'ਚ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ 27 ਨਵੰਬਰ ਨੂੰ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਹੈ, ਜਿਨ੍ਹਾਂ 'ਤੇ ਸਰਕਾਰੀ ਜਾਇਦਾਦ ਦੇ ਨੁਕਸਾਨ ਅਤੇ ਦੰਗਾ ਸਮੇਤ ਕਈ ਧਾਰਾਵਾਂ ਲਗਾਈਆਂ ਗਈਆਂ ਹਨ। 27 ਨਵੰਬਰ ਨੂੰ ਕਿਸਾਨਾਂ ਨੇ ਜ਼ਬਰਦਸਤ ਪ੍ਰਦਰਸ਼ਨ ਕਰਦੇ ਹੋਏ ਪੁਲਿਸ ਬੈਰੀਕੇਡ ਨੂੰ ਤੋੜ ਦਿੱਤਾ ਸੀ।

File Photo

ਪੁਲਿਸ ਨੇ ਇਸ ਪ੍ਰਦਰਸ਼ਨ ਤੋਂ ਬਾਅਦ ਧਾਰਾ 186, 353, 332, 323, 147, 148, 149, 279, 337, 188, 269 ਸਮੇਤ 3 PDPP ਐਕਟ ਤਹਿਤ ਮਾਮਲਾ ਦਰਜ ਕਰਵਾਇਆ ਹੈ। ਸਿੰਘੂ ਬਾਰਡਰ 'ਤੇ 27 ਨਵੰਬਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਦਿੱਲੀ 'ਚ ਪ੍ਰਵੇਸ਼ ਕਰਨ ਦੀ ਕੋਸ਼ਿਸ਼ ਕੀਤੀ ਸੀ। ਦੱਸ ਦਈਏ ਕਿ ਕਿਸਾਨਾਂ ਨੇ ਦਿੱਲੀ 'ਚ ਪ੍ਰਵੇਸ਼ ਦੇ ਤਿੰਨ ਰਸਤਿਆਂ ਨੂੰ ਬੰਦ ਕਰ ਦਿੱਤਾ ਹੈ।

File Photo

ਇਨ੍ਹਾਂ ਸਰਹੱਦਾਂ 'ਤੇ ਅਣਗਿਣਤ ਕਿਸਾਨ ਡੇਰਾ ਲਗਾ ਕੇ ਬੈਠੇ ਹਨ। ਸਿੰਘੂ ਬਾਰਡਰ ਅਤੇ ਟਿਕਰੀ ਬਾਰਡਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਉਥੇ ਹੀ ਗਾਜ਼ੀਆਬਾਦ ਬਾਰਡਰ 'ਤੇ ਵੀ ਸੈਂਕੜਿਆਂ ਦੀ ਤਾਦਾਤ 'ਚ ਕਿਸਾਨ ਜਮਾਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਗੱਲ ਨਾ ਸੁਣੀ ਗਈ ਤਾਂ ਉਹ ਦਿੱਲੀ ਨੂੰ ਹੋਰ ਸੂਬਿਆਂ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦੇਣਗੇ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement