
32 ਕਿਸਾਨ ਜਥੇਬੰਦੀਆਂ ਨੂੰ ਸੱਦਾ ਭੇਜਿਆ ਗਿਆ ਹੈ। ਮੀਟਿਗ ਲਈ ਕਿਸਾਨ ਯੂਨੀਅਨਾਂ ਨੂੰ ਸੱਦੇ ਦੀ ਕਾਪੀ ਵੀ ਭੇਜੀ ਗਈ ਸੀ।
ਨਵੀਂ ਦਿੱਲੀ : ਦਿੱਲੀ 'ਚ ਕਿਸਾਨਾਂ ਦਾ ਅੰਦੋਲਨ ਲਗਾਤਾਰ ਚੱਲ ਰਿਹਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਬਾਰਡਰ ‘ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ 1 ਦਸੰਬਰ ਨੂੰ ਦੁਪਹਿਰ 3 ਵਜੇ ਅੰਦੋਲਨਕਾਰੀ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ।
Narendra Tomar
ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨਾਲ ਅਗਲਾ ਦੌਰ ਗੱਲਬਾਤ 3 ਦਸੰਬਰ ਨੂੰ ਹੋਣ ਜਾ ਰਹੀ ਸੀ, ਪਰ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ ਅਤੇ ਠੰਡ ਨਾਲ ਕੋਰੋਨਾ ਵਾਇਰਸ ਦੇ ਸੰਕਰਮਣ ਦਾ ਖ਼ਤਰਾ ਹੈ, ਇਸ ਲਈ ਮੀਟਿੰਗ ਪਹਿਲਾਂ ਕੀਤੀ ਜਾਣੀ ਚਾਹੀਦੀ ਹੈ ਯਾਨੀ ਕਿ ਅੱਜ 3 ਵਜੇ ਕਿਸਾਨਾਂ ਨਾਲ ਮੀਟਿੰਗ ਹੋਵੇਗੀ।
ਉਨ੍ਹਾਂ ਕਿਹਾ ਕਿ ਸਥਿਤੀ ਦੇ ਮੱਦੇਨਜ਼ਰ ਗੱਲਬਾਤ ਦੇ ਪਹਿਲੇ ਗੇੜ ਵਿਚ ਸ਼ਾਮਲ ਕਿਸਾਨਾਂ ਨੂੰ 1 ਦਸੰਬਰ ਨੂੰ ਦੁਪਹਿਰ 3 ਵਜੇ ਵਿਗਿਆਨ ਭਵਨ ਵਿਖੇ ਗੱਲਬਾਤ ਲਈ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਨਰਿੰਦਰ ਸਿੰਘ ਤੋਮਰ ਨਾਲ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ ਕੇਂਦਰ ਸਰਕਾਰ ਨੇ 32 ਕਿਸਾਨ ਜਥੇਬੰਦੀਆਂ ਨੂੰ ਸੱਦਾ ਭੇਜਿਆ ਹੈ। ਮੀਟਿਗ ਲਈ ਕਿਸਾਨ ਯੂਨੀਅਨਾਂ ਨੂੰ ਸੱਦੇ ਦੀ ਕਾਪੀ ਵੀ ਭੇਜੀ ਗਈ ਸੀ।