
ਖੇਤੀ ਬਿੱਲਾਂ ਦੇ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਇਕੱਠੀ ਹੋਈ ਸਮੂਹ ਸੰਗਤਾਂ ਦੇ ਲੰਗਰ ਪਾਣੀ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਦੀ ਹੈ।
ਨਵੀਂ ਦਿੱਲੀ: ਦਿੱਲੀ ਵਿਚ ਜਿੱਥੇ ਵੀ ਕਿਸਾਨਾਂ ਦਾ ਸੰਘਰਸ਼ ਚੱਲੇਗਾ ਦਿੱਲੀ ਗੁਰਦੁਆਰਾ ਪ੍ਰਬੰਧਕ ਮਨੇਜਮੈਂਟ ਕਮੇਟੀ ਉੱਥੇ ਹੀ ਲੰਗਰ ਦਾ ਪ੍ਰਬੰਧ ਕਰੇਗੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੋਕਸਮੈਨ ਦੇ ਮੈਨੇਜਿੰਗ ਐਡੀਟਰ ਮੈਡਮ ਨਾਲ ਗੱਲਬਾਤ ਕਰਦਿਆਂ ਦਿੱਲੀ ਗੁਰਦੁਆਰਾ ਪ੍ਰਬੰਧਕ ਮਨੇਜਮੈਂਟ ਕਮੇਟੀ ਨੇ ਕੀਤਾ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਦੇ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਇਕੱਠੀ ਹੋਈ ਸਮੂਹ ਸੰਗਤਾਂ ਦੇ ਲੰਗਰ ਪਾਣੀ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਦੀ ਹੈ।
photoਉਨ੍ਹਾਂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸਮੂਹ ਸੰਗਤ ਦੀ ਸੇਵਾ ਵਿੱਚ ਲਾਇਆ ਲੰਗਰ ਬੇਮਿਸਾਲ ਰਿਹਾ ਹੈ। ਕੋਵਿਡ ਮਹਾਂਮਾਰੀ ਦੇ ਸੰਬੰਧ ਵਿਚ ਬੋਲਦਿਆਂ ਕਿਹਾ ਕਿ ਕੇਂਦਰ ਅਤੇ ਖੱਟਰ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਨੂੰ ਰੋਕਣ ਦੇ ਲਈ ਕੋਰੋਨਾ ਦਾ ਡਰ ਪਾ ਰਹੀ ਹੈ। ਪਿਛਲੇ ਦਿਨੀਂ ਹਰਿਆਣਾ ਅਤੇ ਬਿਹਾਰ ਵਿੱਚ ਹੋਈਆਂ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੀਆਂ ਗਈਆਂ ਰੈਲੀਆਂ ਵਿਚ ਹਜ਼ਾਰਾਂ ਦੇ ਇਕੱਠ ਸਨ।
photoਉਸ ਵਕਤ ਕੋਰੋਨਾ ਯਾਦ ਨਹੀਂ ਆਇਆ। ਹੁਣ ਜਦੋਂ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਤਾਂ ਹੁਣ ਸਰਕਾਰ ਕੋਰੋਨਾ ਦਾ ਬਹਾਨਾ ਬਣਾ ਕੇ ਸੰਘਰਸ਼ ਨੂੰ ਦੱਬਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੰਘਰਸ਼ ਵਿੱਚ ਆਏ ਕਿਸਾਨਾਂ ਦੀ ਸੇਵਾ ਲਈ ਵਲੰਟੀਅਰਾਂ ਦੀ ਕੋਈ ਘਾਟ ਨਹੀਂ, ਦਿੱਲੀ ਦੀ ਸੰਗਤ ਨੂੰ ਅਸੀਂ ਰੋਕ ਕੇ ਰੱਖਿਆ ਹੋਇਆ ਹੈ, ਲੋੜ ਪੈਣ ‘ਤੇ ਹੀ ਸੰਗਤ ਨੂੰ ਬੁਲਾਇਆ ਜਾਵੇਗਾ ।
photo ਕਿਸਾਨਾਂ ਦੀ ਸੇਵਾ ਕਰਨ ਲਈ ਦਿੱਲੀ ਦੀਆਂ ਸੰਗਤਾਂ ਵਿਚ ਬਹੁਤ ਜੋਸ਼ ਹੈ। ਇਸ ਮੌਕੇ ਦਿੱਲੀ ਨੌਜਵਾਨਾਂ ਨੇ ਵਿਸ਼ੇਸ਼ ਤੌਰ ‘ਤੇ ਸਪੋਕਸਮੈਨ ਨਾਲ ਗੱਲ ਕਰਦਿਆਂ ਦੱਸਿਆ ਕਿ ਜਦੋਂ ਤੱਕ ਸੰਘਰਸ਼ ਜਾਰੀ ਰਹੇਗਾ, ਅਸੀਂ ਪੰਜਾਬ ਤੋਂ ਆਏ ਕਿਸਾਨਾਂ ਦੀ ਸੇਵਾ ਕਰਦੇ ਰਹਾਂਗੇ । ਅਸੀਂ ਪੰਜਾਬ ਦੇ ਕਿਸਾਨਾਂ ਦੀਆਂ ਹਰ ਤਰ੍ਹਾਂ ਦੀ ਮੰਗ ਨਾਲ ਸਹਿਮਤ ਹਾਂ