
। ਵਿਧਾਇਕ ਨੇ ਕਿਹਾ ਕਿ ਕਿਸ ਤਰ੍ਹਾਂ ਨਾਲ ਕਿਸਾਨਾਂ ਨਾਲ ਵਿਵਹਾਰ ਕੀਤਾ ਗਿਆ ਹੈ
ਮਨੋਹਰ ਖੱਟਰ ਦੀ ਸਰਕਾਰ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਵਿਚ ਹਰਿਆਣਾ ਵਿਚ ਇਕ ਝਟਕਾ ਲੱਗਾ ਹੈ। ਸੁਤੰਤਰ ਵਿਧਾਇਕ ਸੋਮਬਰ ਸੰਗਵਾਨ ਨੇ ਰਾਜ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਹੈ। ਵਿਧਾਇਕ ਨੇ ਕਿਹਾ ਕਿ ਕਿਸ ਤਰ੍ਹਾਂ ਨਾਲ ਕਿਸਾਨਾਂ ਨਾਲ ਵਿਵਹਾਰ ਕੀਤਾ ਗਿਆ ਹੈ ਇਸ ਦੇ ਮੱਦੇਨਜ਼ਰ ਮੈਂ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈਂਦਾ ਹਾਂ।
photoਜ਼ਿਕਰਯੋਗ ਹੈ ਕਿ ਦਿੱਲੀ ਦੇ ਟਿਕਰੀ ਬਾਰਡਰ ਉੱਤੇ ਅੱਜ ਪੰਜਵੇਂ ਦਿਨ ਵੀ ਕਿਸਾਨਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ । ਅੱਜ ਦੇ ਇਕੱਠ ਵਿਚ ਹਰਿਆਣਾ ਤੋਂ ਔਰਤਾਂ ਅਤੇ ਨੌਜਵਾਨ ਲੜਕੇ ਲੜਕੀਆਂ ਦੀ ਵੀ ਸ਼ਾਮਿਲ ਹੋ ਰਹੇ ਹਨ। ਦੂਸਰੇ ਪਾਸੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ 'ਚ ਬੈਠਕ ਸ਼ੁਰੂ ਹੋ ਗਈ ਹੈ। ਇਹ ਬੈਠਕ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਹੋ ਰਹੀ ਹਨ।.